ਪੰਜਾਬ

punjab

ETV Bharat / state

ਕੋਰੋਨਾ ਨਾਲ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਚ ਕੀਤਾ ਹੰਗਾਮਾ

ਕੋਰੋਨਾ ਦੇ ਮਾਮਲੇ ਸੂਬੇ 'ਚ ਤੇਜ਼ੀ ਨਾਲ ਵੱਧ ਰਹੇ ਹਨ। ਜਿਸ ਕਾਰਨ ਮੌਤਾਂ ਦਾ ਅੰਕੜਾ ਵੀ ਵੱਧ ਰਿਹਾ ਹੈ। ਕਈ ਲੋਕ ਕੋਰੋਨਾ ਕਾਰਨ ਆਪਣਾ ਦਮ ਤੋੜ ਚੁੱਕੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ, ਜਿਥੇ ਇੱਕ ਵਿਅਕਤੀ ਦੀ ਕੋਰੋਨਾ ਕਾਰਨ ਮੌਤ ਹੋ ਗਈ।

ਕੋਰੋਨਾ ਨਾਲ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਚ ਕੀਤਾ ਹੰਗਾਮਾ
ਕੋਰੋਨਾ ਨਾਲ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਚ ਕੀਤਾ ਹੰਗਾਮਾ

By

Published : Apr 26, 2021, 4:31 PM IST

ਅੰਮ੍ਰਿਤਸਰ: ਕੋਰੋਨਾ ਦੇ ਮਾਮਲੇ ਸੂਬੇ 'ਚ ਤੇਜ਼ੀ ਨਾਲ ਵੱਧ ਰਹੇ ਹਨ। ਜਿਸ ਕਾਰਨ ਮੌਤਾਂ ਦਾ ਅੰਕੜਾ ਵੀ ਵੱਧ ਰਿਹਾ ਹੈ। ਕਈ ਲੋਕ ਕੋਰੋਨਾ ਕਾਰਨ ਆਪਣਾ ਦਮ ਤੋੜ ਚੁੱਕੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ, ਜਿਥੇ ਇੱਕ ਵਿਅਕਤੀ ਦੀ ਕੋਰੋਨਾ ਕਾਰਨ ਮੌਤ ਹੋ ਗਈ। ਮੌਤ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਹਸਪਤਾਲ 'ਚ ਹੰਗਾਮਾ ਕਰ ਦਿੱਤਾ ਗਿਆ।

ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਕਿ ਉਨ੍ਹਾਂ ਦੇ ਮਰੀਜ਼ ਦਾ ਪਹਿਲਾਂ ਵੀ ਇਲਾਜ਼ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਹਸਪਤਾਲ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਇਲਾਜ਼ 'ਚ ਅਣਗਹਿਲੀ ਵਰਤੀ ਗਈ। ਉਨ੍ਹਾਂ ਦੱਸਿਆ ਕਿ ਹਸਪਤਾਲ ਵਲੋਂ ਬਿਨਾਂ ਦੱਸੇ ਉਨ੍ਹਾਂ ਦੀ ਕੋਰੋਨਾ ਜਾਂਚ ਕਰਵਾਈ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੀ ਮੌਤ ਹੋ ਗਈ। ਪਰਿਵਾਰ ਵਲੋਂ ਹਸਪਤਾਲ ਪ੍ਰਸ਼ਾਸਨ 'ਤੇ ਇਲਜ਼ਾਮ ਲਗਾਏ ਕਿ ਉਨ੍ਹਾਂ ਨੂੰ ਮ੍ਰਿਤਕ ਦੇਹ ਵੀ ਦੇਖਣ ਨਹੀਂ ਦਿੱਤੀ ਜਾ ਰਹੀ।

ਇਸ ਸਬੰਧੀ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਕਿ ਕੋਰੋਨਾ ਕਾਰਨ ਮਰੀਜ਼ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ 'ਚ ਪੁਖ਼ਤਾ ਪ੍ਰਬੰਧ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਉਕਤ ਲੋਕਾਂ ਵਲੋਂ ਸੱਤਾਧਾਰੀ ਹੋਣ ਦਾ ਰੋਹਬ ਮਾਰਿਆ ਜਾ ਰਿਹਾ ਸੀ। ਇਸ ਦੇ ਨਾਲ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਕਿ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਪੁੱਤਰ ਨੂੰ ਦਿਖਾਇਆ ਜਾਵੇਗਾ।

ਇਹ ਵੀ ਪੜ੍ਹੋ:ਯੂਪੀ ਗਏ ਪਰਿਵਾਰ ਦੇ ਘਰ ਚੋਰੀ

ABOUT THE AUTHOR

...view details