ਅੰਮ੍ਰਿਤਸਰ:ਸ਼ਹਿਰ 'ਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਇੱਕ ਬਜ਼ੁਰਗ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ, ਦਰਅਸਲ ਪਿੰਡ ਭਾਨੀਆ (Village Bhania) 'ਚ ਦੋ ਨੌਜਵਾਨਾਂ ਵੱਲੋਂ ਐਕਟਿਵਾ ‘ਤੇ ਜਾ ਰਹੀਆਂ ਦੋ ਲੜਕੀਆਂ ਨੂੰ ਰੋਕ ਲਿਆ ਅਤੇ ਉਨ੍ਹਾਂ ਕੋਲੋਂ ਪਿਸਤੌਲ ਦੀ ਨੋਕ ਐਕਟਿਵਾ ਖੋਹਣ ਦੀ ਕੋਸ਼ਿਸ਼ (Attempt to snatch the pistol tip Activa) ਕੀਤੀ। ਉਸ ਸਮੇਂ ਨੇੜੇ ਖੜੇ ਇੱਕ ਬਜ਼ੁਰਗ ਹਰਜਿੰਦਰ ਸਿੰਘ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਉਕਤ ਨੌਜਵਾਨਾਂ ਨੇ ਬਜ਼ੁਰਗ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਬਜ਼ੁਰਗ ਦੀ ਮੌਕੇ 'ਤੇ ਹੀ ਮੌਤ (Death) ਹੋ ਗਈ ਅਤੇ ਲੁਟੇਰੇ ਉੱਥੋਂ ਫ਼ਰਾਰ ਹੋ ਗਏ।
ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਨੌਜਵਾਨ ਬਾਹਰ ਦਾ ਨਹੀਂ ਸਗੋਂ ਉਸ ਦੇ ਪਿੰਡ ਦਾ ਰਹਿਣ ਵਾਲਾ ਸੀ, ਜਿਸ ਦੀ ਪਹਿਚਾਣ ਉਹ ਵੀ ਜਾਣਦੇ ਹਨ, ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ (Demand for justice from the police administration) ਕੀਤੀ ਹੈ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਲਾਕੇ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵੱਧ ਦੀਆਂ ਜਾ ਰਹੀਆਂ ਹਨ। ਜਿਸ ਕਰਕੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।