ਚੀਫ਼ ਖਾਲਸਾ ਦੀਵਾਨ ਦੀ ਕਾਰਜਕਾਰਨੀ ਦੀਆਂ ਚੋਣਾਂ ਅੱਜ - ਪੰਜਾਬ
ਅੰਮ੍ਰਿਤਸਰ: 100 ਸਾਲ ਤੋਂ ਵੱਧ ਪੁਰਾਤਨ ਸਿੱਖ ਸੰਸਥਾ ਚੀਫ਼ ਖਾਲਸਾ ਦੀਵਾਨ ਦੀ ਕਾਰਜਕਾਰਨੀ ਦੀਆਂ ਚੋਣਾਂ ਅੱਜ ਖਾਲਸਾ ਕਾਲਜ ਵਿੱਚ ਹੋ ਰਹਿਆ ਹਨ। ਦਰਅਸਲ ਚੋਣ 2 ਦਸੰਬਰ ਨੂੰ ਤੈਅ ਕੀਤੀ ਗਈ ਸੀ ਪਰ ਜਾਅਲੀ ਵੋਟਾਂ ਦੇ ਮੁੱਦੇ 'ਤੇ ਇਕ ਧੜੇ ਵਲੋਂ ਪਟੀਸ਼ਨ ਦਾਇਰ ਕੀਤੇ ਜਾਣ ਕਾਰਨ ਅਦਾਲਤ ਵਲੋਂ ਇਕ ਦਿਨ ਪਹਿਲਾਂ ਚੋਣ 'ਤੇ ਰੋਕ ਲਗਾ ਦਿੱਤੀ ਗਈ।
ਚੀਫ਼ ਖਾਲਸਾ ਦੀਵਾਨ
ਦੱਸ ਦਈਏ ਕਿ ਜੋ 11 ਜਨਵਰੀ ਨੂੰ ਹਟਾਈ ਗਈ ਸੀ ਅਤੇ 17 ਫ਼ਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ਅਤੇ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਕਰ ਕੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ। ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਇਕਬਾਲ ਸਿੰਘ, ਜਸਵਿੰਦਰ ਸਿੰਘ ਅਤੇ ਬਲਜਿੰਦਰ ਸਿੰਘ 3 ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ। ਚੋਣ ਪ੍ਰਬੰਧਾਂ ਦੀ ਦੇਖ-ਰੇਖ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਕਰ ਰਹੇ ਹਨ।