GNDU ਦੇ ਕੱਚੇ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ, ਰੱਖੀ ਪੱਕੇ ਕਰਨ ਦੀ ਮੰਗ - ਪੰਜਾਬ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੱਚੇ ਠੇਕੇ 'ਤੇ ਲੱਗੇ ਅਧਿਆਪਕਾਂ ਨੇ ਕੀਤਾ ਧਰਨਾ ਪ੍ਰਦਰਸ਼ਨ। ਮੁਲਾਜ਼ਮਾਂ ਨੇ ਕਿਹਾ ਜੇਕਰ ਪੱਕੇ ਕਰਨ ਦੀ ਮੰਗ ਪੂਰੀ ਨਾ ਹੋਈ ਤਾਂ ਸੰਘਰਸ਼ ਹੋਵੇਗਾ ਹੋਰ ਤੀਖਾ।
GNDU
ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਕੱਚੇ ਠੇਕੇ 'ਤੇ ਲੱਗੇ ਮੁਲਾਜ਼ਮਾਂ ਨੇ ਯੂਨੀਵਰਸਿਟੀ ਦਾ ਗੇਟ ਬੰਦ ਕਰਕੇ ਹੜਤਾਲ ਕੀਤਾ। ਇਨ੍ਹਾਂ ਮੁਲਾਜ਼ਮਾਂ ਨੇ ਆਪਣੇ ਆਪ ਨੂੰ ਪੱਕੇ ਕਰਨ ਦੀ ਮੰਗ ਰੱਖੀ ਹੈ।
ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਹਰ ਵਾਰ ਦੀ ਤਰ੍ਹਾਂ ਭਰੋਸਾ ਦਿੱਤਾ ਜਾਂਦਾ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਪੱਕਾ ਕਰ ਦਿਤਾ ਜਾਵੇਗਾ, ਪਰ ਕਾਫੀ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵਾਅਦਾ ਵਫਾ ਨਹੀਂ ਹੋਇਆ। ਹੜਤਾਲ 'ਤੇ ਬੈਠੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਨ੍ਹੀਂ ਥੋੜੀ ਤਨਖਾਹ ਨਾਲ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਚੱਲਦਾ ਹੈ।