ਪੰਜਾਬ

punjab

ETV Bharat / state

ਮੁਲਾਜ਼ਮਾਂ ਨੇ ਕਿਉਂ ਘੇਰੀ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਦੀ ਕੋਠੀ ? - Guru Nanak Dev Hospital

176 ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ (Cabinet Minister Dr. Raj Kumar Verka) ਦੀ ਕੋਠੀ ਦਾ ਘਿਰਾਓ ਕੀਤਾ ਅਤੇ ਆਪਣੀਆਂ ਨੌਕਰੀਆਂ ਪੱਕੀਆਂ ਕਰਵਾਉਣ ਦੀ ਮੰਗ ਕੀਤੀ। ਗੁਰੂ ਨਾਨਕ ਦੇਵ ਹਸਪਤਾਲ (Guru Nanak Dev Hospital) ਵਿੱਚ ਪੰਜਾਬ ਸਰਕਾਰ (Government of Punjab) ਵੱਲੋਂ ਰੱਖੇ ਗਏ ਸੀ ਅਤੇ ਹੁਣ ਕੋਰੋਨਾ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਮੁਲਾਜ਼ਮਾਂ ਨੂੰ ਵੀ ਕੱਢਿਆ ਜਾ ਰਿਹਾ ਹੈ।

ਮੁਲਾਜ਼ਮਾਂ ਨੇ ਕਿਉਂ ਘੇਰੀ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਦੀ ਕੋਠੀ ?
ਮੁਲਾਜ਼ਮਾਂ ਨੇ ਕਿਉਂ ਘੇਰੀ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਦੀ ਕੋਠੀ ?

By

Published : Sep 29, 2021, 5:10 PM IST

ਅੰਮ੍ਰਿ੍ਤਸਰ: ਕੋਰੋਨਾ (Corona) ਦੌਰਾਨ ਜਦੋਂ ਦੇਸ਼ ‘ਚ ਲੋਕਡਾਊਨ (Lockdown) ਸੀ ਤਾਂ ਉਸ ਵੇਲੇ ਆਪਣੀ ਜਾਨ ਜੋਖਿਮ ‘ਚ ਪਾ ਕੇ ਹਸਪਤਾਲਾਂ (Hospitals) ‘ਚ ਨੌਕਰੀ ਕਰਨ ਵਾਲੇ ਮੁਲਾਜ਼ਮਾਂ ਨੂੰ ਹੁਣ ਪੰਜਾਬ ਸਰਕਾਰ (Government of Punjab) ਵੱਲੋਂ ਕੱਢਿਆ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ 176 ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ (Cabinet Minister Dr. Raj Kumar Verka) ਦੀ ਕੋਠੀ ਦਾ ਘਿਰਾਓ ਕੀਤਾ ਅਤੇ ਆਪਣੀਆਂ ਨੌਕਰੀਆਂ ਪੱਕੀਆਂ ਕਰਵਾਉਣ ਦੀ ਮੰਗ ਕੀਤੀ। ਗੁਰੂ ਨਾਨਕ ਦੇਵ ਹਸਪਤਾਲ (Guru Nanak Dev Hospital) ਵਿੱਚ ਪੰਜਾਬ ਸਰਕਾਰ (Government of Punjab) ਵੱਲੋਂ ਰੱਖੇ ਗਏ ਸੀ ਅਤੇ ਹੁਣ ਕੋਰੋਨਾ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਮੁਲਾਜ਼ਮਾਂ ਨੂੰ ਵੀ ਕੱਢਿਆ ਜਾ ਰਿਹਾ ਹੈ।

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁਲਾਜ਼ਮਾਂ ਨੇ ਕਿਹਾ ਕਿ ਕੋਰੋਨਾ (Corona) ਦੌਰਾਨ ਉਨ੍ਹਾਂ ਆਪਣੀ ਜਾਨ ਜੋਖਿਮ ‘ਚ ਪਾ ਕੇ ਡਿਊਟੀ ਕੀਤੀ, ਪਰ ਹੁਣ ਪੰਜਾਬ ਸਰਕਾਰ (Government of Punjab) ਵੱਲੋਂ ਉਨ੍ਹਾਂ ਨੂੰ ਕੱਢਿਆ ਜਾ ਰਿਹਾ ਹੈ, ਜੋ ਕਿ ਅਸੀਂ ਹਰਗਿਜ਼ ਵੀ ਬਰਦਾਸ਼ਤ ਨਹੀਂ ਹੋਣ ਦੇਵਾਂਗੇ, ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਸਾਨੂੰ ਨੌਕਰੀ ‘ਤੇ ਰੈਗੂਲਰ ਕੀਤਾ ਜਾਵੇ।

ਮੁਲਾਜ਼ਮਾਂ ਨੇ ਕਿਉਂ ਘੇਰੀ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਦੀ ਕੋਠੀ ?
ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ, ਕਿ ਕੋਰੋਨਾ ਦੌਰਾਨ ਕੰਮ ਕਰਨ ਦੇ ਲਈ ਪੰਜਾਬ ਸਰਕਾਰ (Government of Punjab) ਵੱਲੋਂ ਉਨ੍ਹਾਂ ਦਾ ਸਨਮਾਨ ਕਰਨਾ ਚਾਹੀਦਾ ਸੀ, ਪਰ ਪੰਜਾਬ ਸਰਕਾਰ (Government of Punjab) ਵੱਲੋਂ ਸਨਮਾਨ ਦੀ ਥਾਂ ਉਨ੍ਹਾਂ ਦੀਆਂ ਨੌਕਰੀਆਂ ਖੋਹ ਕੇ ਕੀਤਾ ਗਿਆ ਹੈ। ਜੋ ਬੇਹੱਦ ਸ਼ਰਮਨਾਕ ਹੈ।ਦੂਜੇ ਪਾਸੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੇ ਪੀ.ਏ. ਨੇ ਮੰਗ ਪੱਤਰ ਲੈਣ ਤੋਂ ਬਾਅਦ ਕਿਹਾ ਕਿ ਗੁਰੂ ਨਾਨਕ ਦੇਵ ਹਸਪਤਾਲ (Guru Nanak Dev Hospital) ‘ਚ ਕੱਚੇ ਮੁਲਾਜ਼ਮ ਜੋ ਨੌਕਰੀ ਕਰਦੇ ਹਨ, ਉਨ੍ਹਾਂ ਦੀ ਮੰਗਾਂ ਸੁਣੀਆਂ ਗਈਆਂ ਹਨ ਅਤੇ ਮੰਗ ਪੱਤਰ ਵੀ ਕੈਬਨਿਟ ਮੰਤਰੀ ਨੂੰ ਸੌਂਪਣ ਲਈ ਲੈ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ (Cabinet Minister Dr. Raj Kumar Verka) ਨੂੰ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਜਾਵੇਗਾ, ਤਾਂ ਜੋ ਮੰਤਰੀ ਸਾਬ੍ਹ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰ ਸਕਣ।

ਉਨ੍ਹਾਂ ਨੇ ਕਿਹਾ ਕਿ ਕੋਵਿਡ ਦੌਰਾਨ ਇਨ੍ਹਾਂ ਬੇਰੁਜ਼ਗਾਰ ਮੁਲਾਜ਼ਮਾਂ ਨੂੰ ਠੇਕੇ ‘ਤੇ ਨੌਕਰੀ ਦਿੱਤੀ ਗਈ ਸੀ, ਪਰ ਹੁਣ ਇਨ੍ਹਾਂ ਦੇ ਠੇਕੇ ਦਾ ਸਮਾਂ ਪੂਰਾ ਹੋਣ ਤੋਂ ਬਾਅਦ ਇਨ੍ਹਾਂ ਨੂੰ ਹਸਪਤਾਲ ਵੱਲੋਂ ਕੱਢਿਆ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਇਸ ਸਬੰਧੀ ਡਾ. ਰਾਜ ਕੁਮਾਰ ਵੇਰਕਾ ਦੇ ਧਿਆਨ ਵਿੱਚ ਲਿਆ ਦਿੱਤਾ ਜਾਵੇਗਾ ਅਤੇ ਇਨ੍ਹਾਂ ਮੁਲਾਜ਼ਮਾਂ ਨੂੰ ਜਲਦ ਹੀ ਰੈਗੂਲਰ ਵੀ ਕਰਵਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ:ਅਕਾਲੀ ਦਲ ਵਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ, ਸੁਖਬੀਰ ਬਾਦਲ ਸਮੇਤ ਕਈ ਆਗੂ ਹਿਰਾਸਤ 'ਚ

ABOUT THE AUTHOR

...view details