ਅੰਮ੍ਰਿਤਸਰ:ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਨਵੇ ਗੀਤ 'ਮੇਰਾ ਨਾਂ' ਰਿਲੀਜ਼ ਮੌਕੇ ਅੱਜ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਨਿੱਜੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਜਿੱਥੇ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ 'ਮੇਰਾ ਨਾਂ' ਨੂੰ ਪਿਆਰ ਬਖਸ਼ਿਆ। ਉੱਥੇ ਹੀ ਪ੍ਰਿੰਸੀਪਲ ਕੁਲਵਿੰਦਰ ਕੌਰ ਵੱਲੋਂ ਸਿੱਧੂ ਮੁਸੇਵਾਲੇ ਦੇ ਮਾਪਿਆ ਨੂੰ ਇਸ ਸਬੰਧੀ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਸ਼ੁੱਭਕਾਮਨਾਵਾ:ਜਿਸ ਸਬੰਧੀ ਗੱਲਬਾਤ ਕਰਦਿਆ ਅਧਿਆਪਕਾਂ ਨੇ ਕਿਹਾ ਕਿ ਭਾਵੇਂ ਸਿੱਧੂ ਮੂਸੇਵਾਲਾ ਨੂੰ ਗਿਆ 1 ਸਾਲ ਹੋਣ ਵਾਲਾ ਹੈ। ਪਰ ਲੋਕਾਂ ਸਿੱਧੂ ਮੂਸੇਵਾਲਾ ਨੂੰ ਅਥਾਹ ਪਿਆਰ ਕਰਦੇ ਹਨ ਤੇ ਉਸ ਨਾਲ ਜੁੜੇ ਹੋਏ ਹਨ। ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਦੀ ਰਿਲੀਜ਼ ਮੌਕੇ ਸਕੂਲ ਦੇ ਵਿਦਿਆਰਥੀਆਂ ਵਿੱਚ ਬਹੁਤ ਉਤਸ਼ਾਹ ਵੇਖਣ ਨੂੰ ਮਿਲਿਆ ਹੈ। ਉਹਨਾਂ ਕਿਹਾ ਕਿ ਅਸੀਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਇਸ ਸਬੰਧੀ ਸ਼ੁੱਭਕਾਮਨਾਵਾ ਦਿੰਦੇ ਹਾਂ।
ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਨੂੰ ਲੈ ਕੇਵਿਦਿਆਰਥੀਆਂ ਵਿੱਚ ਉਤਸ਼ਾਹ:ਉੱਥੇ ਹੀ ਸਕੂਲ ਦੀ ਪ੍ਰਿੰਸੀਪਲ ਵੱਲੋਂ ਵੀ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਉੱਤੇ ਕਿਹਾ ਕਿ ਸਾਡੇ ਸਕੂਲ ਦੇ ਵਿਦਿਆਰਥੀਆਂ ਵਿੱਚ ਕਾਫ਼ੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਛੋਟੀ ਜਿਹੀ ਉਮਰ ਵਿਚ ਬਹੁਤ ਸਾਰੀਆਂ ਉਪਲਬੱਧੀਆਂ ਹਾਸਿਲ ਕੀਤੀਆਂ ਹਨ, ਜੋ ਕਿ ਉਸਨੇ ਪੰਜਾਬ ਦਾ ਨਾਮ ਦੇਸ਼ਾਂ-ਵਿਦੇਸ਼ਾਂ ਵਿੱਚ ਰੌਸ਼ਨ ਕੀਤਾ ਹੈ। ਉਸਦੇ ਗੀਤ ਹਕੀਕਤ ਦੇ ਬਿਲਕੁਲ ਨਜ਼ਦੀਕ ਹਨ। ਉਨ੍ਹਾਂ ਕਿਹਾ ਕਿ ਹੁਣ ਸਿੱਧੂ ਮੂਸੇਵਾਲੇ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।