ਪੰਜਾਬ

punjab

ETV Bharat / state

ਅੰਮ੍ਰਿਤਸਰ: ਕੋਰੋਨਾ ਮਰੀਜ਼ਾਂ ਦੀ ਮੌਤ ਤੋਂ ਬਾਅਦ ਲਾਸ਼ਾਂ ਦੀ ਹੋਈ ਅਦਲਾ-ਬਦਲੀ - amritsar news

ਗੁਰੂ ਨਾਨਕ ਦੇਵ ਹਸਪਤਾਲ ਵਿੱਚ ਬੀਤੀ ਰਾਤ 2 ਕੋਰੋਨਾ ਮਰੀਜ਼ਾਂ ਦੀਆਂ ਲਾਸ਼ਾਂ ਦੀ ਅਦਲਾ-ਬਦਲੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਸਬੰਧਤ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ।

ਅੰਮ੍ਰਿਤਸਰ: ਕੋਰੋਨਾ ਮਰੀਜ਼ਾਂ ਦੀ ਮੌਤ ਤੋਂ ਬਾਅਦ ਲਾਸ਼ਾਂ ਦੀ ਹੋਈ ਅਦਲਾ-ਬਦਲੀ
ਅੰਮ੍ਰਿਤਸਰ: ਕੋਰੋਨਾ ਮਰੀਜ਼ਾਂ ਦੀ ਮੌਤ ਤੋਂ ਬਾਅਦ ਲਾਸ਼ਾਂ ਦੀ ਹੋਈ ਅਦਲਾ-ਬਦਲੀ

By

Published : Jul 19, 2020, 12:14 PM IST

ਅੰਮ੍ਰਿਤਸਰ: ਗੁਰੂ ਨਾਨਕ ਦੇਵ ਹਸਪਤਾਲ ਵਿੱਚ ਬੀਤੀ ਰਾਤ 2 ਕੋਰੋਨਾ ਮਰੀਜ਼ਾਂ ਦੀਆਂ ਲਾਸ਼ਾਂ ਦੀ ਅਦਲਾ-ਬਦਲੀ ਦਾ ਮਾਮਲਾ ਸਾਹਮਣੇ ਆਇਆ ਹੈ। ਹਸਪਤਾਲ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਦੋਹਾਂ ਮਰੀਜ਼ਾਂ ਦੀਆਂ ਲਾਸ਼ਾਂ 'ਤੇ ਗ਼ਲਤ ਟੈਗ ਲੱਗੇ ਹੋਣ ਕਾਰਨ ਇਹ ਘਟਨਾ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇੱਕ ਮਰੀਜ਼ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਅਤੇ ਇੱਕ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ।

ਵੇਖੋ ਵੀਡੀਓ

ਹਸਪਤਾਲ ਪ੍ਰਸ਼ਾਸਨ ਨੂੰ ਇਸ ਗ਼ਲਤੀ ਦਾ ਪਤਾ ਲੱਗਣ 'ਤੇ ਅਧਿਕਾਰੀਆਂ ਵਿੱਚ ਹਫੜਾ ਦਫੜੀ ਮੱਚ ਗਈ। ਇਸ ਤੋਂ ਬਾਅਦ ਸਬੰਧਤ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰੂ ਨਾਨਕ ਦੇਵ ਹਸਪਤਾਲ ਦੇ ਸੀਨੀਅਰ ਡਾਕਟਰ ਰਮਨ ਸ਼ਰਮਾ ਨੇ ਕਿਹਾ ਕਿ ਇਹ ਬੜੀ ਅਣਸੁਖਾਵੀਂ ਘਟਨਾ ਵਾਪਰੀ ਹੈ।

ਇਹ ਵੀ ਪੜ੍ਹੋ: BSF ਦੇ ਜਵਾਨਾਂ ਨੂੰ ਵੱਡੀ ਸਫਲਤਾ, 300 ਕਰੋੜ ਦੀ ਹੈਰੋਇਨ ਕੀਤੀ ਬਰਾਮਦ

ਰਮਨ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਲਈ 2 ਮੈਂਬਰੀ ਕਮੇਟੀ ਬਣਾਈ ਗਈ ਹੈ। ਮਾਮਲੇ ਦੀ ਜਾਂਚ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details