ਆਬਾਕਾਰੀ ਵਿਭਾਗ ਨੇ ਪਿੰਡ ਮੂਲੇ ਚੱਕ ਦੇ ਇੱਕ ਘਰ 'ਚੋਂ 400 ਲੀਟਰ ਨਜਾਇਜ਼ ਸ਼ਰਾਬ ਕੀਤੀ ਬਰਾਮਦ - Excise department recovered 400 liters of illicit liquor
ਅੰਮ੍ਰਿਤਸਰ ਦੇ ਪਿੰਡ ਮੂਲੇ ਚੱਕ ਦੇ ਇੱਕ ਘਰ ਵਿੱਚ ਆਬਾਕਾਰੀ ਵਿਭਾਗ ਤੇ ਹਲਕੇ ਦੇ ਸ਼ਰਾਬ ਠੇਕੇਦਾਰ ਵੱਲੋਂ ਸਾਂਝੇ ਤੌਰ 'ਤੇ ਛਾਪਾ ਮਾਰ ਕੇ 400 ਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ।
ਆਬਾਕਾਰੀ ਵਿਭਾਗ ਨੇ ਪਿੰਡ ਮੂਲੇ ਚੱਕ ਦੇ ਇੱਕ ਘਰ 'ਚੋਂ 400 ਲੀਟਰ ਨਜਾਇਜ਼ ਸ਼ਰਾਬ ਕੀਤੀ ਬਰਾਮਦ
ਅੰਮ੍ਰਿਤਸਰ: ਪੰਜਾਬ ਵਿੱਚ ਨਜਾਇਜ਼ ਸ਼ਰਾਬ ਦਾ ਧੰਦਾ ਦਿਨੋਂ ਦਿਨ ਵੱਧ ਫੁੱਲ ਰਿਹਾ ਹੈ। ਇਸ ਨਾਲ ਸਰਕਾਰ ਦੀ ਆਮਦਨ ਨੂੰ ਵੀ ਨੁਕਸਾਨ ਹੁੰਦਾ ਹੈ। ਭਾਂਵੇ ਕਿ ਸਰਕਾਰ ਨੇ ਨਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਵਿਸ਼ੇਸ਼ ਜਾਂਚ ਟੀਮ ਵੀ ਬਣਾਈ ਹੈ ਪਰ ਫਿਰ ਵੀ ਇਹ ਕਾਰੋਬਾਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਕੁਝ ਇਸੇ ਤਰ੍ਹਾਂ ਦਾ ਹੀ ਵਰਤਾਰਾ ਉਸ ਵੇਲੇ ਵੇਖਣ ਨੂੰ ਮਿਲਿਆ ਜਦੋਂ ਅੰਮ੍ਰਿਤਸਰ ਦੇ ਪਿੰਡ ਮੂਲੇ ਚੱਕ ਦੇ ਇੱਕ ਘਰ ਵਿੱਚ ਆਬਾਕਾਰੀ ਵਿਭਾਗ ਤੇ ਹਲਕੇ ਦੇ ਸ਼ਰਾਬ ਠੇਕੇਦਾਰ ਵੱਲੋਂ ਸਾਂਝੇ ਤੌਰ 'ਤੇ ਛਾਪਾ ਮਾਰ ਕੇ 400 ਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ।