ਪੰਜਾਬ

punjab

ETV Bharat / state

ਦਿੱਲੀ-ਕੱਟੜਾ ਮਾਰਗ 'ਚੋਂ ਅੰਮ੍ਰਿਤਸਰ ਨੂੰ ਬਾਹਰ ਕੱਢਿਆ ਤਾਂ 1947 ਤੋਂ ਬਾਅਦ ਸਿੱਖਾਂ ਨਾਲ ਇੱਕ ਹੋਰ ਧੱਕਾ ਹੋਵੇਗਾ: ਜੱਥੇਦਾਰ - ਦਿੱਲੀ ਅੰਮ੍ਰਿਤਸਰ ਕੱਟੜਾ ਐਕਸਪ੍ਰੈਸ ਮਾਰਗ

ਕੇਂਦਰ ਸਰਕਾਰ ਵੱਲੋਂ ਦਿੱਲੀ ਅੰਮ੍ਰਿਤਸਰ ਕੱਟੜਾ ਐਕਸਪ੍ਰੈਸ ਮਾਰਗ ਦਾ ਪ੍ਰੋਗਰਾਮ ਉਲੀਕੀਆ ਗਿਆ ਸੀ ਜਿਸ ਚੋਂ ਅੰਮ੍ਰਿਤਸਰ ਸ਼ਹਿਰ ਨੂੰ ਬਾਹਰ ਕਰ ਦਿੱਤਾ ਗਿਆ ਹੈ। ਇਸ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਤੀਕਿਰਿਆ ਦਿੱਤੀ।

ਫ਼ੋਟੋ
ਫ਼ੋਟੋ

By

Published : May 9, 2020, 4:52 PM IST

ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਦਿੱਲੀ ਅੰਮ੍ਰਿਤਸਰ ਕੱਟੜਾ ਐਕਸਪ੍ਰੈਸ ਮਾਰਗ ਦਾ ਪ੍ਰੋਗਰਾਮ ਉਲੀਕੀਆ ਗਿਆ ਸੀ, ਜਿਸ 'ਚੋਂ ਅੰਮ੍ਰਿਤਸਰ ਸ਼ਹਿਰ ਨੂੰ ਬਾਹਰ ਕਰ ਦਿੱਤਾ ਗਿਆ ਹੈ। ਇਸ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਤੀਕਿਰਿਆ ਦਿੱਤੀ ਹੈ।

ਵੀਡੀਓ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਬਹੁਤ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਿੱਖ ਸੰਗਤਾਂ ਦੀਆਂ ਭਾਵਨਾ ਦਾ ਵਿਸ਼ੇਸ਼ ਖਿਆਲ ਰੱਖੇ । ਜੇਕਰ ਫਿਰ ਵੀ ਇਹ ਐਕਸਪ੍ਰੈਸ ਮਾਰਗ ਪ੍ਰੋਗਰਾਮ 'ਚ ਅੰਮ੍ਰਿਤਸਰ ਨੂੰ ਕੱਢਿਆ ਗਿਆ ਤਾਂ 1947 ਤੋਂ ਬਾਅਦ ਸਿੱਖਾਂ ਨਾਲ ਇਹ ਇੱਕ ਹੋਰ ਵੱਡਾ ਧੱਕਾ ਹੋਵੇਗਾ।

ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਦੇ ਕਈ ਮੰਤਰੀਆਂ ਵੱਲੋਂ ਇਸ ਸਬੰਧੀ ਅਖ਼ਬਾਰਾਂ ਵਿੱਚ ਵੀ ਸਪੱਸ਼ਟ ਕਰ ਦਿੱਤਾ ਗਿਆ ਹੈ, ਪਰ ਸਿੱਖੀ ਦੇ ਮਹਾਨ ਤੇ ਮੁੱਖ ਸ਼ਹਿਰ ਨੂੰ ਸ਼ਾਮਲ ਕਰਕੇ ਹੀ ਸਿੱਖਾਂ ਦਾ ਵਿਸ਼ਵਾਸ ਜਿੱਤਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ:ਪੁਲਿਸ ਦੇ ਤਿੰਨ ਮੁਲਾਜ਼ਮਾਂ ਦੀ ਕੁੱਟ-ਮਾਰ ਦੀ ਵੀਡੀਓ ਵਾਇਰਲ

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹੀ ਅੰਮ੍ਰਿਤਸਰ ਤੋਂ ਲੋਕ ਸਭਾ ਦੇ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਦਿੱਲੀ ਕਟੜਾ ਐਕਸਪ੍ਰੈੱਸ ਮਾਰਗ ਚੋਂ ਅੰਮ੍ਰਿਤਸਰ ਸ਼ਹਿਰ ਨੂੰ ਨਾ ਕੱਟਣ ਦੀ ਅਪੀਲ ਕੀਤੀ ਸੀ।

ABOUT THE AUTHOR

...view details