ਅੰਮ੍ਰਿਤਸਰ: 1984 ਦੀ ਹੋਈ ਨਸਲਕੁਸ਼ੀ ਨੂੰ ਲੈ ਕੇ ਸਿੱਖ ਭਾਈਚਾਰੇ 'ਚ ਰੋਸ ਦੀ ਭਾਵਨਾ ਹੈ ਤੇ ਇਸੇ ਤਹਿਤ ਉਨ੍ਹਾਂ ਵੱਲੋਂ ਅੰਮ੍ਰਿਤਸਰ 'ਚ ਰੋਸ ਮਾਰਚ ਕੀਤਾ ਗਿਆ। ਦੱਸ ਦਈਏ ਕਿ 1984 'ਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਭਾਰਤ ਦੇ ਵੱਖ- ਵੱਖ ਰਾਜਾਂ 'ਚ ਸਿੱਖ ਨੌਜਵਾਨ, ਬਜ਼ੁਰਗਾਂ ਤੇ ਔਰਤਾਂ ਨੂੰ ਟਾਇਰ ਪਾਕੇ ਸਾੜਿਆ ਗਿਆ ਸੀ ਤੇ ਇਸ ਨਸਲਕੁਸ਼ੀ 'ਚ ਪਹਿਲੇ ਹਫ਼ਤੇ 10 ਹਜ਼ਾਰ ਸਿੱਖਾਂ ਨੂੰ ਮੋਤ ਦੇ ਘਾਟ ਉਤਾਰਿਆ ਗਿਆ ਸੀ।
1984 'ਚ ਹੋਈ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਨੇ ਕਾਂਗਰਸ ਖਿਲਾਫ਼ ਕੱਢਿਆ ਰੋਸ ਮਾਰਚ - protest
1984 'ਚ ਹੋਈ ਨਸਲਕੁਸ਼ੀ ਨੂੰ ਲੈ ਕੇ ਸਿੱਖ ਭਾਈਚਾਰੇ 'ਚ ਰੋਸ ਦੀ ਭਾਵਨਾ ਹੈ। ਇਸੇ ਤਹਿਤ ਅੱਜ ਉਨ੍ਹਾਂ ਵੱਲੋਂ ਅੰਮ੍ਰਿਤਸਰ 'ਚ ਰੋਸ ਮਾਰਚ ਕੀਤਾ ਗਿਆ।
ਨਵੰਬਰ 1984 ਦੇ ਪੀੜਤ ਪਰਵਾਰਾਂ ਨੇ ਕਾਂਗਰਸ ਖਿਲਾਫ਼ ਕੱਢਿਆ ਰੋਸ ਮਾਰਚ
ਜ਼ਿਕਰਯੋਗ ਹੈ ਕਿ ਨਸਲਕੁਸ਼ੀ ਦੇ 36 ਸਾਲ ਬਾਅਦ ਵੀ ਸਿੱਖਾਂ ਨੂੰ ਇਨਸਾਫ਼ ਨਹੀਂ ਮਿਲਿਆ ਹੈ। ਇਸੇ ਤਹਿਤ ਹੀ ਨਵੰਬਰ "1984 ਪੀੜਤ ਪਰਿਵਾਰ ਵੈਲਫੇਅਰ ਸੁਸਾਇਟੀ" ਪੰਜਾਬ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਲੈ ਕੇ ਗੁਰਦੁਆਰਾ ਸੰਤੋਖਸਰ ਸਾਹਿਬ ਤੱਕ ਇੱਕ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਹਾਜ਼ਰ ਲੋਕਾਂ ਵੱਲੋਂ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਕਾਂਗਰਸ ਪਾਰਟੀ ਮੁਰਦਾਬਾਦ ਦੇ ਨਾਅਰੇ ਲਾਏ ਗਏ ਅਤੇ ਸਿੱਖਾਂ ਨੂੰ 36 ਸਾਲਾਂ ਬਾਅਦ ਵੀ ਇਨਸਾਫ਼ ਨਾ ਮਿਲਣ ਦਾ ਵੀ ਅਫਸੋਸ ਜਾਹਿਰ ਕੀਤਾ। ਸੁਸਾਇਟੀ ਦੇ ਮੈਂਬਰਾਂ ਨੇ ਇਸ ਸਮਾਗਮ ਦੌਰਾਨ ਕਾਲੇ ਕੱਪੜੇ ਪਹਿਨੇ ਹੋਏ ਸਨ।