ਪੰਜਾਬ

punjab

ETV Bharat / state

ਜੇਲ੍ਹ ’ਚ ਹੋਈ ਪੁੱਤ ਦੀ ਮੌਤ ਦਾ ਪਰਿਵਾਰ ਨੂੰ ਨਹੀਂ ਮਿਲ ਰਿਹਾ ਇਨਸਾਫ਼, ਦਿੱਤਾ ਮੰਗ ਪੱਤਰ

ਅੰਮ੍ਰਿਤਸਰ ਜੇਲ੍ਹ ਵਿੱਚ ਇੱਕ ਨੌਜਵਾਨ ਦੀ ਮੌਤ (Death of a young man in prison) ਹੋ ਗਈ ਸੀ। ਜਿਸ ਤੋਂ ਬਾਅਦ ਪੀੜਤ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ।

ਪੁੱਤ ਦੀ ਮੌਤ ਦਾ ਪਰਿਵਾਰ ਨੂੰ ਨਹੀਂ ਮਿਲ ਰਿਹਾ ਇਨਸਾਫ਼
ਪੁੱਤ ਦੀ ਮੌਤ ਦਾ ਪਰਿਵਾਰ ਨੂੰ ਨਹੀਂ ਮਿਲ ਰਿਹਾ ਇਨਸਾਫ਼

By

Published : Jun 15, 2022, 10:24 AM IST

ਅੰਮ੍ਰਿਤਸਰ:ਬੀਤੇ ਕੁਝ ਮਹੀਨੇ ਪਹਿਲਾਂ ਜੇਲ ਵਿੱਚ ਇੱਕ ਨੌਜਵਾਨ ਦੀ ਮੌਤ (Death of a young man in prison) ਹੋ ਗਈ ਸੀ। ਜਿਸ ਦੀ ਨਿਰਪੱਖ ਜਾਂਚ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਪੀੜਤ ਪਰਿਵਾਰ ਅਤੇ ਇਲਾਕਾ ਸੁਧਾਰ ਅਮਨ ਕਮੇਟੀ ਅੰਮ੍ਰਿਤਸਰ (Area Reforms Peace Committee Amritsar) ਦੇ ਵਾਸੀਆਂ ਨੇ ਕਾਮਰੇਡ ਤਰਸੇਮ ਸਿੰਘ ਭੋਲਾ ਪ੍ਰਧਾਨ ਦੀ ਅਗਵਾਈ ਵਿੱਚ ਬੱਸ ਸਟੈਂਡ ਦਾ ਘਿਰਾਓ ਕਰਨ ਦੇ ਰੱਖੇ ਪ੍ਰੋਗਰਾਮ ਨੂੰ ਏ.ਸੀ.ਪੀ. ਜੋਗਿੰਦਰ ਸਿੰਘ ਦੇ ਭਰੋਸੇ ਤੋਂ ਬਾਅਦ 4 ਜੁਲਾਈ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਮੌਕੇ ਏ.ਸੀ.ਪੀ. ਜੋਗਿੰਦਰ ਸਿੰਘ (ACP Joginder Singh) ਨੂੰ ਇੱਕ ਮੰਗ ਪੱਤਰ ਦੇ ਕੇ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ ਗਈ।

ਤਰਸੇਮ ਸਿੰਘ ਭੋਲਾ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਬੀਤੇ ਕੁਝ ਮਹੀਨੇ ਪਹਿਲਾਂ ਜੇਲ ਵਿੱਚ ਇੱਕ ਨੌਜਵਾਨ ਦੀ ਕੁੱਟਮਾਰ ਕਰਕੇ ਜਾਨੋਂ ਮਾਰਨ ਵਾਲੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਨਾ ਕਰਨ ਦੇ ਸਬੰਧ ਵਿੱਚ ਉਨ੍ਹਾਂ ਪਹਿਲਾਂ ਵੀ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮਿਲ ਕੇ ਕਾਰਵਾਈ ਦੀ ਮੰਗ ਕੀਤੀ ਸੀ ਅਤੇ ਕਾਰਵਾਈ ਨਾ ਹੁੰਦੀ ਦੇਖ ਉਨ੍ਹਾਂ ਨੇ ਸ਼ਹਿਰ ਦੇ ਬੱਸ ਸਟੈਂਡ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ (D.C.P. Parminder Singh Bhandal) ਤੇ ਏ.ਸੀ.ਪੀ. ਜੋਗਿੰਦਰ ਸਿੰਘ (ACP Joginder Singh) ਦੇ ਭਰੋਸੇ ਤੋਂ ਬਾਅਦ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:ਵੱਡੀ ਖ਼ਬਰ: ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਮੰਦਰ ਨੇੜੇ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਪੁੱਤ ਦੀ ਮੌਤ ਦਾ ਪਰਿਵਾਰ ਨੂੰ ਨਹੀਂ ਮਿਲ ਰਿਹਾ ਇਨਸਾਫ਼

ਇਸ ਮੌਕੇ ਪੀੜਤ ਪਰਿਵਾਰ ਅਤੇ ਇਲਾਕਾ ਸੁਧਾਰ ਅਮਨ ਕਮੇਟੀ ਅੰਮ੍ਰਿਤਸਰ (Area Reforms Peace Committee Amritsar) ਨੇ ਕਿਹਾ ਕਿ ਜੇਕਰ 30 ਜੂਨ ਤੱਕ ਪੁਲਿਸ ਨੇ ਮੁਲਜ਼ਮਾਂ ‘ਤੇ ਕੋਈ ਕਾਰਵਾਈ ਨਾ ਕੀਤੀ ਅਤੇ ਨਾ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਿਆ ਤਾਂ 4 ਜੁਲਾਈ ਨੂੰ ਬੱਸ ਸਟੈਂਡ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਸ ਦਿਨ ਜੋ ਵੀ ਨੁਕਸਾਨ ਹੋਵੇਗਾ ਉਸ ਦਾ ਜ਼ਿੰਮੇਵਾਰ ਪੁਲਿਸ ਪ੍ਰਸ਼ਾਸਨ ਹੋਵੇਗਾ।

ਇਹ ਵੀ ਪੜ੍ਹੋ:ਲਾਰੈਂਸ ਨੂੰ ਪੁੱਛਗਿਛ ਲਈ ਖਰੜ CIA ਸਟਾਫ਼ ਦੇ ਦਫ਼ਤਰ ਲਿਆਂਦਾ

ABOUT THE AUTHOR

...view details