ਪੰਜਾਬ

punjab

ETV Bharat / state

Asian Games: ਏਸ਼ੀਆਈ ਖੇਡਾਂ 'ਚ ਭਾਰਤੀ ਹਾਕੀ ਟੀਮ ਦੀ ਬੱਲੇ-ਬੱਲੇ, ਖਿਡਾਰੀ ਸ਼ਮਸ਼ੇਰ ਦੇ ਪਰਿਵਾਰ ਨੇ ਲੱਡੂ ਵੰਡ ਮਨਾਈ ਖੁਸ਼ੀ - hockey player Shamsher Singh

ਭਾਰਤੀ ਹਾਕੀ ਟੀਮ ਵਲੋਂ ਏਸ਼ੀਆਈ ਖੇਡਾਂ 'ਚ ਗੋਲਡ ਮੈਡਲ ਹਾਸਲ ਕੀਤਾ ਗਿਆ ਹੈ। ਜਿਸ ਤੋਂ ਬਾਅਦ ਖਿਡਾਰੀਆਂ ਦੇ ਪਰਿਵਾਰਾਂ 'ਚ ਖੁਸ਼ੀ ਦਾ ਮਾਹੌਲ ਹੈ। ਇਸ ਦੇ ਚੱਲਦੇ ਖਿਡਾਰੀ ਸ਼ਮਸ਼ੇਰ ਸਿੰਘ ਦੇ ਪਰਿਵਾਰ ਵਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ ਹੈ।

Asian Games Hockey
Asian Games Hockey

By ETV Bharat Punjabi Team

Published : Oct 7, 2023, 5:01 PM IST

ਪਰਿਵਾਰ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ

ਅੰਮ੍ਰਿਤਸਰ:ਚੀਨ ਦੇ ਹਾਂਗਜ਼ੂ 'ਚ ਹੋ ਰਹੀਆਂ ਏਸ਼ੀਆਈ ਖੇਡਾਂ ਵਿਚ ਭਾਰਤੀ ਹਾਕੀ ਟੀਮ ਵਲੋਂ ਸੋਨੇ ਦਾ ਤਗਮਾ ਜਿੱਤ ਕੇ ਵੱਡੀਆਂ ਮੱਲਾਂ ਮਾਰੀਆਂ ਗਈਆਂ ਹਨ। ਜਿਸ ਦੇ ਚੱਲਦੇ ਦੇਸ਼ ਭਰ 'ਚ ਜਿਥੇ ਖੁਸ਼ੀ ਦਾ ਮਾਹੌਲ ਹੈ ਤਾਂ ਉਥੇ ਹੀ ਪੰਜਾਬ ਦੇ ਖਿਡਾਰੀਆਂ ਦੇ ਮਾਪੇ ਵੀ ਇਸ ਜਿੱਤ ਤੋਂ ਪੱਬਾ ਭਾਰ ਹੋਈ ਫਿਰਦੇ ਹਨ। ਇਸ ਦੇ ਚੱਲਦੇ ਹਾਕੀ ਖਿਡਾਰੀ ਸ਼ਮਸ਼ੇਰ ਸਿੰਘ ਦੇ ਅਟਾਰੀ ਸਥਿਤ ਗਰ 'ਚ ਵੀ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਪਰਿਵਾਰਕ ਮੈਂਬਰਾਂ, ਕੋਚ, ਅਤੇ ਪਿੰਡ ਦੇ ਸਾਥੀਆਂ ਵੱਲੋ ਵੱਡੇ ਪੱਧਰ 'ਤੇ ਖੁਸ਼ੀ ਮਨਾਈ ਗਈ। ਉਸ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ ਅਤੇ ਘਰ ਵਿੱਚ ਵਿਆਹ ਵਾਲਾ ਮਾਹੌਲ ਬਣਿਆ ਹੋਇਆ ਹੈ।

ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ: ਇਸ ਮੌਕੇ ਗੱਲਬਾਤ ਕਰਦਿਆਂ ਸ਼ਮਸ਼ੇਰ ਸਿੰਘ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਉਹਨਾਂ ਲਈ ਬਹੁਤ ਹੀ ਮਾਣ ਦੀ ਗੱਲ ਹੈ ਕਿ ਉਹਨਾਂ ਦੇ ਬੱਚੇ ਨੇ ਅਪਣੇ ਪਿੰਡ ਅਟਾਰੀ ਤੇ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਰੀ ਟੀਮ ਨੇ ਮਿਹਨਤ ਨਾਲ ਇਹ ਏਸ਼ੀਆ ਗੋਲਡ ਮੈਡਲ ਹਾਸਲ ਕੀਤਾ ਹੈ ਤੇ ਉਦੋਂ ਤੋਂ ਹੀ ਸਾਨੂੰ ਫੋਨ ਅਤੇ ਘਰ ਆਏ ਲੋਕਾਂ ਵਲੋਂ ਵਧਾਈਆਂ ਮਿਲ ਰਹੀਆਂ ਹਨ। ਜਿਸਦੇ ਚੱਲਦੇ ਅੱਜ ਅਸੀਂ ਬਹੁਤ ਹੀ ਮਾਣ ਮਹਿਸੂਸ ਕਰ ਰਹੇ ਹਾਂ

ਛੋਟੇ ਹੁੰਦੇ ਤੋਂ ਖੇਡਾਂ ਵੱਲ ਧਿਆਨ: ਪਰਿਵਾਰ ਨੇ ਦੱਸਿਆ ਕਿ ਸ਼ਮਸ਼ੇਰ ਸਿੰਘ ਸ਼ੁਰੂ ਤੋਂ ਹੀ ਆਪਣੀ ਖੇਡ ਪ੍ਰਤੀ ਬਹੁਤ ਹੀ ਧਿਆਨ ਦਿੰਦਾ ਸੀ, ਉਸ ਨੇ ਛੋਟੇ ਹੁੰਦੇ ਤੋਂ ਹੀ ਅਟਾਰੀ ਦੇ ਖੇਡ ਸਟੇਡੀਅਮ ਵਿੱਚ ਆਪਣੀ ਖੇਡ ਸ਼ੁਰੂ ਕਰ ਦਿੱਤੀ ਸੀ। ਜਿਸ ਤੋਂ ਬਾਅਦ ਉਹ ਫਿਰ ਹਾਕੀ ਖੇਡ 'ਚ ਅੱਗੇ ਵਧਦਾ ਗਿਆ ਅਤੇ ਵੱਖ-ਵੱਖ ਮੁਕਾਬਲਿਆਂ 'ਚ ਕਈ ਮੈਡਲ ਜਿੱਤਦਾ ਰਿਹਾ। ਪਰਿਵਾਰ ਨੇ ਕਿਹਾ ਕਿ ਸਾਡੇ ਅਟਾਰੀ ਦੇ ਸਟੇਡੀਅਮ ਵਿੱਚੋਂ ਬਹੁਤ ਖਿਡਾਰੀ ਨਿਕਲ ਕੇ ਸਾਹਮਣੇ ਆਏ ਹਨ, ਜਿੰਨ੍ਹਾਂ ਨੇ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।

ਪਿੰਡ-ਪਿੰਡ ਬਣਾਏ ਜਾਣ ਖੇਡ ਗਰਾਊਂਡ: ਪਰਿਵਾਰ ਦਾ ਕਹਿਣਾ ਕਿ ਸਰਕਾਰਾਂ ਨੂੰ ਚਾਹੀਦਾ ਕਿ ਖੇਡ ਸਟੇਡੀਅਮਾਂ ਵੱਲ ਵੀ ਖਾਸ ਧਿਆਨ ਦਿੱਤਾ ਜਾਵੇ ਅਤੇ ਪਿੰਡ-ਪਿੰਡ ਅਜਿਹੇ ਖੇਡ ਗਰਾਊਂਡ ਬਣਾਏ ਜਾਣ ਤਾਂ ਜੋ ਸੂਬੇ ਨੂੰ ਹੋਰ ਵੀ ਵਧੀਆ ਖਿਡਾਰੀ ਮਿਲ ਸਕਣ। ਉਨ੍ਹਾਂ ਦਾ ਕਹਿਣਾ ਕਿ ਪਿੰਡਾਂ 'ਚ ਖੇਡ ਸਟੇਡੀਅਮ ਹੋਣਗੇ ਤਾਂ ਬੱਚੇ ਅਤੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਆਉਣਗੇ। ਜਿਸ ਨਾਲ ਸੂਬੇ ਨੂੰ ਖੇਡਾਂ 'ਚ ਚੰਗੇ ਖਿਡਾਰੀ ਮਿਲਣਗੇ।

ਪਰਿਵਾਰ ਨੂੰ ਪੁੱਤ ਦੀ ਪ੍ਰਾਪਤੀ 'ਤੇ ਮਾਣ:ਖਿਡਾਰੀ ਸ਼ਮਸ਼ੇਰ ਸਿੰਘ ਦੇ ਪਰਿਵਾਰ ਦਾ ਕਹਿਣਾ ਕਿ ਉਨ੍ਹਾਂ ਨੂੰ ਆਪਣੇ ਪੁੱਤ ਦੀ ਇਸ ਪ੍ਰਾਪਤੀ 'ਤੇ ਪੂਰਾ ਮਾਣ ਹੈ ਅਤੇ ਆਸ ਉਮੀਦ ਹੈ ਕਿ ਭਾਰਤੀ ਹਾਕੀ ਟੀਮ ਅੱਗੇ ਵੀ ਇਸ ਤਰ੍ਹਾਂ ਹੀ ਖੇਡਾਂ 'ਚ ਚੰਗਾ ਪ੍ਰਦਰਸ਼ਨ ਕਰਦੀ ਰਹੇਗੀ ਅਤੇ ਵੱਡੇ ਮਾਰਕੇ ਮਾਰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਪੁੱਜਣ 'ਤੇ ਪੁੱਤ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।

ABOUT THE AUTHOR

...view details