ਪੰਜਾਬ

punjab

ETV Bharat / state

ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਹੋਏ ਨਤਮਸਤਕ

ਸਿੱਖਾਂ ਦੀ ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿਥੇ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ 'ਚ ਸੰਗਤ ਨਤਮਸਤਕ ਹੋਣ ਪਹੁੰਚ ਦੀ ਹੈ, ਉੱਥੇ ਕਈ ਫ਼ਿਲਮੀ ਕਲਾਕਾਰ ਅਤੇ ਕਈ ਰਾਜਨੀਤਕ ਲੀਡਰ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚ ਦੇ ਹਨ।

ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਹੋਏ ਨਤਮਸਤਕ
ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਹੋਏ ਨਤਮਸਤਕ

By

Published : May 5, 2022, 3:06 PM IST

ਅੰਮ੍ਰਿਤਸਰ: ਸਿੱਖਾਂ ਦੀ ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿਥੇ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ 'ਚ ਸੰਗਤ ਨਤਮਸਤਕ ਹੋਣ ਪਹੁੰਚ ਦੀ ਹੈ, ਉੱਥੇ ਕਈ ਫ਼ਿਲਮੀ ਕਲਾਕਾਰ ਅਤੇ ਕਈ ਰਾਜਨੀਤਕ ਲੀਡਰ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚ ਦੇ ਹਨ।

ਇਸੇ ਦੇ ਚੱਲਦੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਮਲਕੀਤ ਸਿੰਘ ਆਪਣੇ ਪੰਜਾਬੀ ਗੀਤ ਰਿਲੀਜ਼ ਹੋਣ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ ਅਤੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ।

ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਹੋਏ ਨਤਮਸਤਕ

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੰਜਾਬੀ ਗੀਤ "ਕਾਲੀ ਐਨਕ" ਰਿਲੀਜ਼ ਹੋਇਆ ਹੈ ਜਿਸ ਦੀ ਚੜਦੀ ਕਲਾ ਲਈ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ ਹਨ, ਇਸ ਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਲਕੀਤ ਸਿੰਘ ਨੇ ਕਿਹਾ ਕਿ ਜੋ ਅੱਜਕੱਲ੍ਹ ਨੌਜਵਾਨ ਪੀੜ੍ਹੀ ਜੋ ਨਵੇਂ ਗੀਤ ਗਾ ਰਹੇ ਹਨ ਅਤੇ ਆਪਣੇ ਗੀਤਾਂ ਦੇ ਵਿੱਚ ਹਥਿਆਰਾਂ ਅਤੇ ਨਸ਼ੇ ਨੂੰ ਪ੍ਰਮੋਟ ਕਰ ਰਹੇ ਹਨ, ਅਜਿਹਾ ਨਹੀਂ ਹੋਣਾ ਚਾਹੀਦਾ।

ਪੰਜਾਬੀ ਗੀਤ ਪੰਜਾਬ ਦੇ ਵਿਰਸੇ ਨੂੰ ਅਤੇ ਸੱਭਿਆਚਾਰ ਨੂੰ ਦਰਸਾਉਣ ਵਾਲੇ ਹੋਣੇ ਚਾਹੀਦੇ ਹਨ, ਉਨ੍ਹਾਂ ਕਿਹਾ ਕਿ ਪੰਜਾਬ ਤੋਂ ਇਲਾਵਾ ਹਿੰਦੀ ਗੀਤਾਂ ਦੇ ਵਿੱਚ ਵੀ ਨਸ਼ੇ ਨੂੰ ਅਤੇ ਹਥਿਆਰਾਂ ਨੂੰ ਪ੍ਰਮੋਟ ਕੀਤਾ ਜਾਂਦਾ ਹੈ, ਪਰ ਅਸੀਂ ਪੰਜਾਬੀ ਹੋਣ ਦੇ ਨਾਤੇ ਆਪਣੇ ਪੰਜਾਬੀ ਗੀਤਾਂ ਤੇ ਵਿਚਾਰ ਕਰਨਾ ਚਾਹੀਦਾ।

ਇਸ ਦੇ ਨਾਲ ਹੀ ਬੋਲਦੇ ਉਨ੍ਹਾਂ ਨੇ ਕਿਹਾ ਕਿ ਜੋ ਪਿਛਲੇ ਦਿਨ ਪਟਿਆਲਾ ਦੇ ਵਿੱਚ ਹਿੰਸਾ ਹੋਈ ਹੈ, ਉਸ ਤੋਂ ਸਭ ਨੂੰ ਗੁਰੇਜ਼ ਕਰਨਾ ਚਾਹੀਦਾ ਅਤੇ ਆਪਸੀ ਭਾਈਚਾਰਾ ਨਹੀਂ ਖਰਾਬ ਕਰਨਾ ਚਾਹੀਦਾ ਅਤੇ ਸਭ ਨੂੰ ਮਿਲ ਵਰਤ ਕੇ ਰਹਿਣਾ ਚਾਹੀਦਾ ਹੈ, ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਫੈਨਸ ਨੂੰ ਹੋਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੁਝ ਹੀ ਹਫ਼ਤਿਆਂ ਵਿੱਚ ਉਹਨਾਂ ਦੀ ਇੱਕ ਪੰਜਾਬੀ ਫ਼ਿਲਮ ਵੀ ਆਉਣ ਜਾ ਰਹੀ ਹੈ, ਜਿਸ ਲਈ ਉਹ ਦੁਬਾਰਾ ਫਿਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਉਣਗੇ ਅਤੇ ਉਸ ਫਿਲਮ ਦੀ ਚੜ੍ਹਦੀ ਕਲਾ ਦੀ ਅਰਦਾਸ ਆ ਕੇ ਕਰਨਗੇ।

ਇਹ ਵੀ ਪੜ੍ਹੋ:ਫਿਲਮ 'ਮਾਂ' ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ABOUT THE AUTHOR

...view details