ਅੰਮ੍ਰਿਤਸਰ: ਪਿਛਲੀ 26 ਨਵੰਬਰ 2022 ਤੋਂ ਲਗਾਤਾਰ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। 15 ਦਸੰਬਰ ਤੋਂ ਕਿਸਾਨਾਂ ਵੱਲੋਂ ਕਿ 11 ਜ਼ਿਲ੍ਹਿਆਂ ਦੇ 18 ਟੋਲ ਪਲਾਜ਼ੇ ਵੀ ਜਾਮ ਕੀਤੇ ਹੋਏ ਹਨ। ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 29 ਜਨਵਰੀ ਨੂੰ ਪੰਜਾਬ ਵਿੱਚ 3 ਘੰਟੇ ਲਈ ਰੇਲ (farmers will bandh Punjab on January 29) ਰੋਕੋ ਅੰਦੋਲਨ ਕੀਤਾ ਜਾਵੇਗਾ।
29 ਜਨਵਰੀ ਤੋਂ ਪਹਿਲਾ ਕਿਸਾਨਾਂ ਵੱਲੋਂ ਵੱਖ-ਵੱਖ ਪ੍ਰਦਰਸਨ:- ਇਸ ਦੌਰਾਨ ਹੁਣ ਆਪਣੇ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਦਿਆਂ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਨ ਸਿੰਘ ਪੰਧੇਰ (Farmer leader Sarwan Singh Pandher) ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਪੰਜਾਬ ਜ਼ੀਰਾ ਸ਼ਰਾਬ ਫੈਕਟਰੀ ਦੇ ਚੱਲ ਰਹੇ ਮੋਰਚੇ ਵਿੱਚ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ 11 ਜਨਵਰੀ ਨੂੰ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਸਾਰੇ ਦਫਤਰਾਂ ਦਾ ਘਿਰਾਓ ਕੀਤਾ ਜਾਵੇਗਾ।
26 ਜਨਵਰੀ ਨੂੰ ਜ਼ਿਲ੍ਹਾ ਹੈਡਕੁਆਰਟਰਾਂ ਉੱਤੇ ਦਿੱਲੀ ਫ਼ਤਿਹ ਦਿਵਸ ਮਨਾਇਆ ਜਾਵੇਗਾ:-ਸਰਵਨ ਸਿੰਘ ਪੰਧੇਰ ਨੇ ਕਿਹਾ ਸਾਰੇ ਪੰਜਾਬ ਵਿਚ ਇੰਡਸਟਰੀ ਵੱਲੋਂ ਦਰਿਆਵਾਂ ਵਿੱਚ ਤੇ ਜ਼ਮੀਨ ਹੇਠਲਾ ਪਾਣੀ ਪਾਉਣ ਤੋਂ ਰੋਕਣ ਲਈ ਇਹ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਤੋਂ ਬਾਅਦ 26 ਜਨਵਰੀ ਨੂੰ ਜ਼ਿਲ੍ਹਾ ਹੈਡਕੁਆਰਟਰਾਂ ਉੱਤੇ ਵਿਸ਼ਾਲ ਇਕੱਠ ਕੀਤੇ ਜਾਣਗੇ ਅਤੇ ਦਿੱਲੀ ਫ਼ਤਿਹ ਦਿਹਾੜੇ ਵਜੋਂ ਮਨਾਇਆ ਜਾਵੇਗਾ। ਇਸ ਤੋਂ ਇਲਾਵਾ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦੀਆਂ ਮੰਗਾਂ ਉੱਤੇ ਆਵਾਜ਼ ਬੁਲੰਦ ਕੀਤੀ ਜਾਵੇ।