ਅੰਮ੍ਰਿਤਸਰ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਰੱਦ ਹੋਣ ਤੋਂ ਬਾਅਦ ਕਿਸਾਨਾਂ ਉੱਤੇ ਅਤੇ ਪੰਜਾਬ ਸਰਕਾਰ ਉੱਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਜਾ ਰਹੇ ਹਨ, ਜਿਸ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਵੀ ਹੁਣ ਪੰਜਾਬ ਸਰਕਾਰ ਦਾ ਪੱਖ ਪੂਰਿਆ ਜਾ ਰਿਹਾ ਹੈ।
ਜੇਕਰ ਗੱਲ ਕਰੀਏ ਅੰਮ੍ਰਿਤਸਰ ਦੀ ਤਾਂ ਅੰਮ੍ਰਿਤਸਰ ਦੇ ਭੰਡਾਰੀ ਪੁਲ ਦੇ ਉੱਤੇ ਕਿਸਾਨ ਆਗੂਆਂ ਵੱਲੋਂ ਜੋ ਕਿਸਾਨੀ ਅੰਦੋਲਨ ਦੇ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਜਿਹੜੇ-ਜਿਹੜੇ ਵਾਅਦੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਗਏ ਸਨ, ਉਹ ਪੂਰੇ ਨਾ ਹੋਣ ਨੂੰ ਲੈ ਕੇ ਵੀ ਵਿਚਾਰ ਕੀਤੇ ਗਏ।
ਸੁਰੱਖਿਆ ਨੂੰ ਲੈ ਕੇ PM ਨਰਿੰਦਰ ਮੋਦੀ ਨੇ ਰਚਿਆ ਢੋਂਗ ਉਥੇ ਹੀ ਬਾਬਤ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਨੇ ਕਿਹਾ ਕਿ ਜੋ ਬੀਤੇ ਦਿਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਉੱਤੇ ਅਤੇ ਪੰਜਾਬ ਸਰਕਾਰ ਉੱਤੇ ਸਵਾਲ ਖੜ੍ਹੇ ਕੀਤੇ ਜਾਂਦੇ ਹਨ, ਉਸੇ ਸਵਾਲ ਦੇ ਵਿੱਚ ਉਹ ਖੁਦ ਵੀ ਸਾਹਮਣੇ ਆਉਂਦੇ ਹਨ। ਕਿਉਂਕਿ ਜਿਸ ਦਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੁੱਝ ਹੀ ਸਮੇਂ ਪਹਿਲਾਂ ਉਨ੍ਹਾਂ ਵੱਲੋਂ ਇਹ ਦੱਸਿਆ ਗਿਆ ਕਿ ਉਹ ਬਾਈ ਰੋਡ ਰੈਲੀ ਲਈ ਜਗ੍ਹਾ 'ਤੇ ਪਹੁੰਚੇ ਚਾਹੁੰਦੇ ਹਨ, ਇਹ ਖ਼ੁਦ ਹੀ ਉਨ੍ਹਾਂ ਦਾ ਫ਼ੈਸਲਾ ਸੀ।
ਕਿਸਾਨਾਂ ਨੇ ਕਿਹਾ ਕਿ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਤਾ ਲੱਗਾ ਕਿ ਰੈਲੀ ਸਥਾਨ ਪੂਰੀ ਤਰ੍ਹਾਂ ਖਾਲੀ ਹੈ ਤਾਂ ਉਨ੍ਹਾਂ ਵੱਲੋਂ ਇਹ ਢੋਂਗ ਰਚਿਆ ਗਿਆ ਅਤੇ ਨਾ ਹੀ ਕਿਸੇ ਕਿਸਾਨ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਹੈ। ਉੱਥੇ ਉਨ੍ਹਾਂ ਨੇ ਕਿਹਾ ਕਿ ਉਹ ਕਹਿ ਰਹੇ ਹਨ ਕਿ ਪੰਜਾਬ ਪੁਲਿਸ ਦੇ ਕਰ ਕੇ ਉਨ੍ਹਾਂ ਦੀ ਸਕਿਓਰਿਟੀ ਨੂੰ ਅਤੇ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ ਉਹ ਦੱਸਣਾ ਜਾਂਦੇ ਹਨ ਕਿ ਪੰਜਾਬ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸਕਿਓਰਿਟੀ ਖੁਦ ਹੀ ਕਈ ਆਲਾ ਅਧਿਕਾਰੀ ਕਰਦੇ ਹਨ ਅਤੇ ਦੇਸ਼ ਦੇ ਪ੍ਰਧਾਨਮੰਤਰੀ ਨੂੰ ਚੱਪੇ-ਚੱਪੇ ਦਾ ਪਤਾ ਹੁੰਦਾ ਹੈ ਕਿ ਉਨ੍ਹਾਂ ਦੇ ਉਸ ਆਦੇਸ਼ ਵਿੱਚ ਕਿ ਕੁੱਝ ਹੋ ਰਿਹਾ ਹੈ, ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਲੋਕਾਂ ਨੂੰ ਸਿਰਫ਼ ਇਸ ਮੁੱਦੇ ਰਾਹੀਂ ਭਟਕਾਉਣਾ ਚਾਹੁੰਦੇ ਹਨ।
ਇਹ ਵੀ ਪੜੋ:- PM ਮੋਦੀ ਦੇ ਕਾਫ਼ਲੇ ਕੋਲ ਭਾਜਪਾ ਆਗੂ, ਵੀਡੀਓ ਵਾਇਰਲ