ਅੰਮ੍ਰਿਤਸਰ:ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਦੇਵੀਦਾਸ ਪੂਰਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਇੱਕ ਵਜੇ ਤੋਂ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੱਤਾ ਦਾ ਨਸ਼ਾ ਭਗਵੰਤ ਮਾਨ ਸਰਕਾਰ ਦੇ ਸਿਰ ਚੜ੍ਹ ਇਸ ਕਦਰ ਬੋਲ ਰਿਹਾ ਹੈ ਕਿ ਉਹ ਬਿਨਾਂ ਪੈਸੇ ਦੀ ਅਦਾਇਗੀ ਕੀਤੇ ਜ਼ਮੀਨਾਂ ਐਕੁਆਇਰ ਕਰਨ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੀਐੱਮ ਮਾਨ ਦੀ ਸਰਕਾਰ ਨੇ ਆਪਣੇ ਵਾਅਦਾ ਤੋੜਦਿਆਂ ਜੰਮੂ-ਕਟੜਾ ਐੱਕਸਪ੍ਰੈੱਸ ਵੇਅ ਲਈ ਜ਼ਮੀਨਾਂ ਨੂੰ ਧੱਕੇ ਨਾਲ ਬਗੈਰ ਮੁਆਵਜ਼ਾ ਦਿੱਤੇ ਦੱਬਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਪੁਲਿਸ ਬਲ ਚਾੜ੍ਹ ਕੇ, ਪਿੰਡ ਚੀਮਾ ਖੁੱਡੀ ਅਤੇ ਪੇਜੋ ਚੱਕ ਵਿੱਚ ਕਿਸਾਨਾਂ ਉੱਤੇ ਭਾਰੀ ਲਾਠੀਚਾਰਜ ਅਤੇ ਗ੍ਰਿਫ਼ਤਾਰੀਆਂ ਕੀਤੀਆਂ।
ਪੁਲਿਸ ਨੇ ਕੀਤਾ ਜ਼ਬਰ:ਉਨ੍ਹਾਂ ਕਿਹਾ ਧੱਕੇ ਨਾਲ ਜ਼ਮੀਨਾਂ ਐਕਵਾਇਰ ਹੁੰਦੀਆਂ ਵੇਖ ਜਦੋਂ ਕਿਸਾਨ ਵਿਰੋਧ ਕਰਨ ਲਈ ਪਹੁੰਚੇ ਤਾਂ ਪੁਲਿਸ ਨੇ ਉਨ੍ਹਾਂ ਦੀਆਂ ਪੱਗਾਂ ਲਾਹੀਆਂ ਅਤੇ ਲਾਠੀਚਾਰਜ ਕੀਤਾ। ਨਾਲ ਹੀ ਉਨ੍ਹਾਂ ਕਿਹਾ ਕਿ ਪੁਲਿਸ ਨੇ ਮਹਿਲਾਵਾਂ ਨੂੰ ਵੀ ਨਹੀਂ ਬਖ਼ਸ਼ਿਆ ਅਤੇ ਉਨ੍ਹਾਂ ਉੱਤੇ ਵੀ ਜ਼ਬਰ ਕੀਤਾ ਜਿਸ ਦੀਆਂ ਤਸਵੀਰਾਂ ਲੋਕਾਂ ਸਾਹਮਣੇ ਨਸ਼ਰ ਹੋ ਚੁੱਕੀਆਂ ਨੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਸ ਵਾਅਦਾ ਖ਼ਿਲਾਫ਼ੀ ਦਾ ਵਿਰੋਧ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ਉੱਤੇ 1 ਵਜੇ ਤੋਂ ਰੇਲ ਚੱਕਾ ਜਾਮ ਕੀਤਾ ਗਿਆ।
- ਗੋਬਿੰਦਪੁਰਾ 881 ਕਿੱਲੇ ਵਿੱਚ ਸੋਲਰ ਪਲਾਂਟ ਲਾਉਣ ਦੀ ਮਨਜ਼ੂਰੀ, ਵਿਧਾਇਕ ਵੱਲੋਂ ਫੈਸਲੇ ਦਾ ਸਵਾਗਤ, ਕਿਸਾਨਾਂ ਵੱਲੋਂ ਵਿਰੋਧ
- ਸੀਐਮ ਮਾਨ ਨੇ ਪੀਪੀਬੀਆਈ ਦੇ ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ, ਕਿਹਾ- ਅਪਡੇਟਿਡ ਤੇ ਡਿਜੀਟਲ ਹੋਵੇਗੀ ਪੰਜਾਬ ਪੁਲਿਸ
- Sidhu Security Issue: ਸਿੱਧੂ ਦੀ ਸੁਰੱਖਿਆ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਕੋਰਟ ਨੂੰ ਸੌਂਪੀ ਸੀਲਬੰਦ ਰਿਵਿਊ ਰਿਪੋਰਟ, ਹੁਣ ਇਸ ਦਿਨ ਹੋਵੇਗੀ ਸੁਣਵਾਈ