ਪੰਜਾਬ

punjab

ETV Bharat / state

ਕਿਸਾਨ ਤੇ ਸਿੱਖ ਜਥੇਬੰਦੀਆਂ ਨੇ ਭਾਜਪਾ ਆਗੂ ਸ਼ਵੇਤ ਮਲਿਕ ਦੀ ਕੋਠੀ ਘੇਰੀ

ਇੰਟਰਨੈਸ਼ਨਲ ਪੰਥਕ ਦਲ ਵੱਲੋਂ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਬੁੱਧਵਾਰ ਭਾਜਪਾ ਦੇ ਸੰਸਦ ਮੈਂਬਰ ਸ਼ਵੇਤ ਮਲਿਕ ਦੀ ਕੋਠੀ ਦਾ ਘਿਰਾਉ ਕੀਤਾ ਗਿਆ। ਧਰਨਾਕਾਰੀਆਂ ਨੇ ਕੋਠੀ ਅੱਗੇ ਭਰਵੀਂ ਨਾਹਰੇਬਾਜ਼ੀ ਕਰਦਿਆਂ ਭਾਜਪਾ ਆਗੂ ਨੇ ਮੋਦੀ ਦਾ ਮੋਹ ਛੱਡਣ ਲਈ ਕਿਹਾ।

ਕਿਸਾਨ ਤੇ ਸਿੱਖ ਜਥੇਬੰਦੀਆਂ ਨੇ ਭਾਜਪਾ ਆਗੂ ਸ਼ਵੇਤ ਮਲਿਕ ਦੀ ਕੋਠੀ ਘੇਰੀ
ਕਿਸਾਨ ਤੇ ਸਿੱਖ ਜਥੇਬੰਦੀਆਂ ਨੇ ਭਾਜਪਾ ਆਗੂ ਸ਼ਵੇਤ ਮਲਿਕ ਦੀ ਕੋਠੀ ਘੇਰੀ

By

Published : Oct 1, 2020, 6:29 AM IST

ਅੰਮ੍ਰਿਤਸਰ: ਇੰਟਰਨੈਸ਼ਨਲ ਪੰਥਕ ਦਲ ਕਿਸਾਨ ਬਚਾੳ ਮੋਰਚਾ ਵੱਲੋਂ ਬੁੱਧਵਾਰ ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਅੰਮ੍ਰਿਤਸਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਸ਼ਵੇਤ ਮਲਿਕ ਦੀ ਕੋਠੀ ਦਾ ਘਿਰਾਉ ਕੀਤਾ ਗਿਆ। ਇਸ ਮੌਕੇ ਇਕੱਤਰ ਧਰਨਾਕਾਰੀਆਂ ਵੱਲੋਂ ਜੰਮ ਕੇ ਮੋਦੀ ਸਰਕਾਰ ਵਿਰੁੱਧ ਨਾਹਰੇਬਾਜ਼ੀ ਕੀਤੀ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਇੰਟਰਨੈਸ਼ਨਲ ਪੰਥਕ ਦਲ ਕਿਸਾਨ ਬਚਾਓ ਮੋਰਚਾ ਦੇ ਆਗੂ ਕਿਰਪਾ ਸਿੰਘ ਨੇ ਦਸਿਆ ਕਿ ਅੱਜ ਦਾ ਧਰਨਾ ਲਗਾਉਂਦਿਆਂ ਉਨ੍ਹਾਂ ਨੇ ਭਾਜਪਾ ਦੇ ਮੈਂਬਰ ਪਾਰਲੀਮੈਂਟ ਸ਼ਵੇਤ ਮਲਿਕ ਦੀ ਕੋਠੀ ਦਾ ਘਿਰਾਉ ਕੀਤਾ ਗਿਆ ਹੈ।

Farmers and Sikh groups besiege BJP leader Shweta Malik's residence

ਉਨ੍ਹਾਂ ਦੱਸਿਆ ਕਿ ਇਸ ਘਿਰਾਉ ਰਾਹੀਂ ਉਹ ਪੰਜਾਬ ਭਾਜਪਾ ਦੇ ਆਗੂਆਂ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਉਹ ਕੇਂਦਰ ਦੀ ਮੋਦੀ ਸਰਕਾਰ ਦਾ ਮੋਹ ਛੱਡ ਦੇਣ ਅਤੇ ਆਪਣੇ ਪੰਜਾਬੀ ਹੋਣ ਦਾ ਪ੍ਰਮਾਣ ਦਿੰਦੇ ਹੋਏ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ। ਖੇਤੀ ਆਰਡੀਨੈਂਸ ਦਾ ਕਿਸੇ ਨੂੰ ਵੀ ਕੋਈ ਫ਼ਾਇਦਾ ਨਹੀਂ ਹੈ ਅਤੇ ਜ਼ਬਰਦਸਤੀ ਕਿਸਾਨਾਂ ਉਪਰ ਥੋਪਿਆ ਜਾ ਰਿਹਾ ਹੈ।

ਮੋਰਚੇ ਦੇ ਆਗੂ ਲਖਵਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧੀ 31 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ਵਾਸ ਦੁਆਇਆ ਹੈ ਕਿ ਇੱਕ ਇਜਲਾਸ ਕਰਕੇ ਇਸ ਸੰਬਧੀ ਮਤਾ ਪਾਇਆ ਜਾਵੇਗਾ।
ਆਗੂਆਂ ਨੇ ਕਿਹਾ ਕਿ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਹਰ ਵਰਗ ਹਰ ਰਾਜਨੀਤਕ ਪਾਰਟੀ ਕਿਸਾਨਾਂ ਦੇ ਸਮਰਥਨ ਵਿੱਚ ਖੜੀ ਹੈ ਅਤੇ ਹੁਣ ਭਾਜਪਾ ਨੂੰ ਵੀ ਚਾਹੀਦਾ ਹੈ ਕਿ ਉਹ ਕਿਸਾਨਾਂ ਦੀ ਆਵਾਜ਼ ਦਾ ਸਮਰਥਨ ਕਰਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ABOUT THE AUTHOR

...view details