ਪੰਜਾਬ

punjab

8 ਦਸੰਬਰ ਦੇ "ਦੇਸ਼ ਵਿਆਪੀ ਬੰਦ" ਨੂੰ ਸਫ਼ਲ ਬਨਾਉਣ ਲਈ ਕਿਸਾਨਾਂ ਵੱਲੋਂ ਅਪੀਲ

By

Published : Dec 5, 2020, 7:13 PM IST

ਇਸ ਮੌਕੇ ਇਕੱਠੇ ਹੋਏ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣੇ ਅੰਬਾਨੀ, ਅਡਾਨੀ ਤੇ ਸਮੇਤ ਮੋਦੀ ਦੀ ਅਰਥੀ ਫੂਕ ਨਾਅਰੇਬਾਜ਼ੀ ਕੀਤੀ ਤੇ ਮੰਗ ਕੀਤੀ ਕਿ ਖੇਤੀ ਵਿਰੋਧੀ ਤਿੰਨ ਬਿੱਲ ਪੂਰਨ ਰੂਪ ਵਿੱਚ ਵਾਪਸ ਲਏ ਜਾਣ।

ਤਸਵੀਰ
ਤਸਵੀਰ

ਅੰਮ੍ਰਿਤਸਰ:ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਦੇ ਕੁੰਡਲੀ ਬਾਰਡਰ ’ਤੇ ਹਜ਼ਾਰਾਂ ਕਿਸਾਨਾਂ ਵੱਲੋਂ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਤੇ ਹੱਕੀ ਮੰਗਾਂ ਮਨਵਾਉਣ ਲਈ ਕਿਸਾਨੀ ਸੰਘਰਸ਼ ਭਾਰੀ ਠੰਡ ਦੇ ਬਾਵਜੂਦ ਨਿਰੰਤਰ ਜਾਰੀ ਹੈ, ਜੋ ਬਿੱਲ ਰੱਦ ਕਰਵਾਉਣ ਤੱਕ ਜਾਰੀ ਰਹੇਗਾ।

ਵਿਡੀਉ

ਉਨ੍ਹਾਂ ਅੱਠ ਦਸੰਬਰ ਦੇ ਦੇਸ਼ ਵਿਆਪੀ ਬੰਦ ਨੂੰ ਸਫਲ ਕਰਨ ਲਈ ਸਾਰੇ ਵਰਗਾਂ ਤੇ ਦੇਸ਼ ਵਾਸੀਆਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਕਿ ਮੋਦੀ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਲਈ ਮਜ਼ਬੂਰ ਕੀਤਾ ਜਾ ਸਕੇ। ਇਸ ਮੌਕੇ ਇਕੱਠੇ ਹੋਏ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣੇ ਅੰਬਾਨੀ, ਅਡਾਨੀ ਦੇ ਨਾਲ ਮੋਦੀ ਦੀ ਅਰਥੀ ਫੂਕ ਕੇ ਭਾਰੀ ਨਾਅਰੇਬਾਜ਼ੀ ਕੀਤੀ ਤੇ ਮੰਗ ਕੀਤੀ ਕਿ ਖੇਤੀ ਵਿਰੋਧੀ ਤਿੰਨ ਬਿੱਲ ਪੂਰਨ ਰੂਪ ਵਿੱਚ ਵਾਪਸ ਲਏ ਜਾਣ।

ਉਨ੍ਹਾਂ ਦੱਸਿਆ ਕਿ ਕੇਂਦਰ ਖੇਤੀ ਕਾਨੂੰਨਾਂ ਵਿੱਚ ਜੋ ਸੋਧ ਕਰਨਾਂ ਚਾਹੁੰਦਾ ਹੈ ਜਦੋਂ ਕਿ ਕਿਸਾਨ ਮਜ਼ਦੂਰ ਜਥੇਬੰਦੀ ਇਸ ਨੂੰ ਮੁੱਢੋ ਰੱਦ ਕਰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਜਥੇਬੰਦੀ ਅੱਜ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਵੇਗੀ ਜਦੋਂ ਤੱਕ ਪ੍ਰਧਾਨ ਮੰਤਰੀ ਵੱਲੋਂ ਖੁਦ ਮੀਟਿੰਗ ਕਰਕੇ ਕਿਸਾਨ ਵਿਰੋਧੀ ਬਿੱਲਾਂ ਨੂੰ ਤੁਰੰਤ ਰੱਦ ਨਹੀਂ ਕੀਤੇ ਜਾਂਦੇ।

ABOUT THE AUTHOR

...view details