ਅੰਮ੍ਰਿਤਸਰ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉਤੇ ਕਿਸਾਨਾਂ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੱਖ-ਵੱਖ ਥਾਵਾਂ ’ਤੇ ਦੁਪਹਿਰ 12 ਵਜੇ ਰੇਲਵੇ ਟਰੈਕ ਜਾਮ ਕਰ ਦਿੱਤੇ। ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਵੱਖ-ਵੱਖ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਮਜ਼ਦੂਰ ਤੇ ਜਨਤਕ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਮੁੱਖ ਰੇਲਵੇ ਸਟੇਸ਼ਨ ’ਤੇ ਰੇਲਵੇ ਟਰੈਕ ਜਾਮ ਕੀਤਾ ਗਿਆ।
ਅੰਮ੍ਰਿਤਸਰ ’ਚ ਰੇਲਵੇ ਸਟੇਸ਼ਨ ’ਤੇ ਪੁੱਜ ਕੇ ਕਿਸਾਨਾਂ ਨੇ ਕੇਂਦਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ - ਅੰਮ੍ਰਿਤਸਰ ਦੇ ਮੁੱਖ ਰੇਲਵੇ ਸਟੇਸ਼ਨ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉਤੇ ਕਿਸਾਨਾਂ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੱਖ-ਵੱਖ ਥਾਵਾਂ ’ਤੇ ਦੁਪਹਿਰ 12 ਵਜੇ ਰੇਲਵੇ ਟਰੈਕ ਜਾਮ ਕਰ ਦਿੱਤੇ। ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਵੱਖ-ਵੱਖ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਮਜ਼ਦੂਰ ਤੇ ਜਨਤਕ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਮੁੱਖ ਰੇਲਵੇ ਸਟੇਸ਼ਨ ’ਤੇ ਰੇਲਵੇ ਟਰੈਕ ਜਾਮ ਕੀਤਾ ਗਿਆ।
ਤਸਵੀਰ
ਕਿਸਾਨਾਂ ਨੇ ਰੇਲਵੇ ਸਟੇਸ਼ਨਾਂ ਦਾ ਘਿਰਾਓ?
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਖਰੇ ਤੌਰ ’ਤੇ ਜੰਡਿਆਲਾ ਗੁਰੂ, ਬਿਆਸ, ਵੱਲ੍ਹਾ ਅਤੇ ਹੋਰ ਕੁਝ ਥਾਵਾਂ ’ਤੇ ਰੇਲਵੇ ਟਰੈਕ ਜਾਮ ਕੀਤੇ ਗਏ ਹਨ ਤੇ ਭਾਜਪਾ ਵੱਲੋਂ ਜਿੱਤੇ ਹੁਸ਼ਿਆਰਪੁਰ ’ਚ ਲੋਕਲ ਬਾਡੀ ਦੀਆਂ ਚੋਣਾਂ ਤੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਬਹੁਤ ਛੋਟੇ ਪੱਧਰ ਦੀਆਂ ਚੋਣਾਂ ਸਨ। ਉਹਨਾਂ ਨੇ ਕਿਹਾ ਕਿ ਪੰਜਾਬ ’ਚ ਤਾਂ ਭਾਜਪਾ ਦਾ ਵਜੂਦ ਹੀ ਖ਼ਤਮ ਹੋ ਗਿਆ ਹੈ ਪਰ ਅਜੇ ਵੀ ਜੋ ਲੋਕ ਭਾਜਪਾ ਦਾ ਸਾਥ ਦੇ ਰਹੇ ਹਨ ਉਹ ਦੇਸ਼ ਵਿਰੋਧੀ ਹਨ।