ਪੰਜਾਬ

punjab

ETV Bharat / state

ਦਿੱਲੀ ’ਚ ਪੁਲਿਸ ਵੱਲੋਂ ਕਿਸਾਨਾਂ ’ਤੇ ਤਸ਼ਦੱਦ ਕੀਤਾ ਜਾ ਰਿਹੈ: ਰਾਜ ਕੁਮਾਰ ਵੇਰਕਾ

ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਵਿਖੇ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੀਤੀ ਜਾ ਰਹੀ ਹੈ ਉਥੇ ਹੀ ਮੰਗਲਵਾਰ ਨੂੰ ਸ਼ਹਿਰ ਵਿੱਚ ਵੀ ਟਰੈਕਟਰ ਪਰੇਡ ਕੀਤੀ ਗਈ।

ਤਸਵੀਰ
ਤਸਵੀਰ

By

Published : Jan 26, 2021, 3:29 PM IST

ਅੰਮ੍ਰਿਤਸਰ: ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਵਿਖੇ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੀਤੀ ਜਾ ਰਹੀ ਹੈ ਉਥੇ ਹੀ ਮੰਗਲਵਾਰ ਨੂੰ ਸ਼ਹਿਰ ਵਿਚ ਵੀ ਟਰੈਕਟਰ ਪਰੇਡ ਕੀਤੀ ਗਈ। ਝੰਡਾ ਲਹਿਰਾਉਣ ਤੋਂ ਬਾਅਦ ਡਾ. ਰਾਜ ਕੁਮਾਰ ਵੇਰਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਜਲ੍ਹਿਆਂਵਾਲੇ ਬਾਗ ਅਤੇ ਹਰਿਮੰਦਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਕਿਸਾਨਾਂ ਵੱਲੋਂ ਜੋ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ ਉਹ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਹੈ।

ਆਮ ਆਦਮੀ ਪਾਰਟੀ ਤੇ ਬੀਜੇਪੀ ਵੱਲੋਂ ਕਾਂਗਰਸੀ ਲੀਡਰਾਂ ’ਤੇ ਹਮਲਾ

ਦਿੱਲੀ ’ਚ ਪੁਲਿਸ ਵੱਲੋਂ ਕਿਸਾਨਾਂ ’ਤੇ ਤਸ਼ਦੱਦ ਕੀਤਾ ਜਾ ਰਿਹੈ: ਰਾਜ ਕੁਮਾਰ ਵੇਰਕਾ

ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਇੱਕ ਵਾਰ ਫਿਰ ਤੋਂ ਅੱਥਰੂ ਗੈਸ ਦੇ ਗੋਲੇ ਛੱਡ ਕੇ ਮੋਦੀ ਸਰਕਾਰ ਕਿਸਾਨਾਂ ’ਤੇ ਤਸ਼ੱਦਦ ਢਾਹ ਰਹੀ ਹੈ। ਵੇਰਕਾ ਵੱਲੋਂ ਬੀਤੇ ਦਿਨੀਂ ਕਾਂਗਰਸੀਆਂ ’ਤੇ ਹੋਏ ਹਮਲੇ ਨੂੰ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਅਤੇ ਬੀਜੇਪੀ ਨੂੰ ਕਸੂਰਵਾਰ ਠਹਿਰਾਇਆ ਗਿਆ।

ਇਸ ਮੌਕੇ ਕਿਸਾਨ ਆਗੂ ਗੁਰਮੇਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਦੱਸਿਆ ਜਾਵੇ ਕਿ ਜੋ ਨਵੇਂ ਤਿੰਨ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ, ਉਹ ਸਮਾਜ ਦੇ ਹਰ ਵਰਗ ਖ਼ਿਲਾਫ਼ ਹਨ। ਕਿਸਾਨ ਆਗੂ ਨੇ ਕਿਹਾ ਕਿ ਇਹ ਤਿੰਨੇ ਕਾਨੂੰਨਾਂ ਨੂੰ ਰੱਦ ਕਰਕੇ ਹੀ ਕਿਸਾਨ ਜਥੇਬੰਦੀਆਂ ਸਾਹ ਲੈਣਗੇ ਨਹੀਂ ਤਾਂ ਜਿੰਨੀ ਦੇਰ ਤਕ ਖੇਤੀ ਨੂੰ ਰੱਦ ਨਹੀਂ ਹੁੰਦੇ ਉਨੀ ਦੇਰ ਤੱਕ ਸੰਘਰਸ਼ ਇਸੇ ਤਰ੍ਹਾਂ ਹੀ ਕੀਤਾ ਜਾਵੇਗਾ।

ABOUT THE AUTHOR

...view details