ਅੰਮ੍ਰਿਤਸਰ:ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (Kisan Mazdoor Sangharsh Committee Punjab) ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਕਿਸਾਨ ਆਗੂ ਰਣਜੀਤ ਸਿੰਘ ਕਲੇਰ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੂਰੇ ਪੰਜਾਬ ਵਿੱਚ ਬਿਜਲੀ ਸਪਲਾਈ (Power supply in Punjab) ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ। ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਨਾ ਮਿਲਣ ਕਰਕੇ ਹਰਾ ਚਾਰਾ, ਸਬਜ਼ੀਆਂ, ਗੰਨਾ ਸਮੇਤ ਹੋਰ ਫ਼ਸਲਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ 24 ਘੰਟੇ ਅਰਬਨ ਸਪਲਾਈ ਵਿੱਚ ਵੀ 14 ਤੋ 16 ਘੰਟੇ ਦੇ ਕੱਟ ਅਤੇ ਖੇਤੀ ਨੂੰ ਕੁਝ ਘੰਟੇ ਦੇ ਦਿੱਤੇ ਸ਼ਿਡਉਲ ਵਿੱਚ ਪਾਵਰ ਕੱਟ ਦੇ ਨਾਮ ‘ਤੇ ਬਿਜਲੀ ਬੰਦ ਰਹਿੰਦੀ ਹੈ। ਕਿਸਾਨ (Farmers) ਬਿਜਲੀ ਨਾ ਮਿਲਣ ਕਾਰਨ ਖੇਤਾਂ ਦੀ ਸਿੰਚਾਈ ਕਰਨ, ਪਸ਼ੂਆਂ ਲਈ ਅਗਲਾ ਹਰਾ ਚਾਰਾ ਬੀਜਣ, ਬੀਜੀਆਂ ਫ਼ਸਲਾਂ ਨੂੰ ਪਾਣੀ ਨਾ ਮਿਲਣ ਕਾਰਨ ਬਹੁਤ ਪ੍ਰੇਸ਼ਾਨ ਹਨ। ਇਸ ਦੇ ਵਿਰੋਧ ਵਿੱਚ ਜਥੇਬੰਦੀ ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. (Power Minister Harbhajan Singh ETO) ਦੇ ਘਰ ਰੋਸ ਪ੍ਰਦਰਸ਼ਨ (Protest) ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ ਅਤੇ ਬਿਜਲੀ ਸਪਲਾਈ ਨਿਰਵਿਘਨ ਦੇਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਬਿਜਲੀ ਸੰਕਟ ਨੂੰ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਸੰਘਰਸ਼ (Great struggle against the Punjab Government) ਦਾ ਐਲਾਨ ਕੀਤਾ ਜਾਵੇਗਾ।