ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਉਤੇ ਡੀਸੀ ਦਫਤਰਾਂ ਤੇ 17 ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਖਾਸ ਧਿਆਨ ਨਹੀਂ ਦਿੱਤਾ ਜਾ ਗਿਆ। ਜਿਸ ਤੋਂ ਬਾਅਦ ਹੁਣ ਕਿਸਾਨ ਮੰਤਰੀਆਂ ਅਤੇ ਵਿਧਾਇਕਾਂ ਦੇ ਗਰ ਅੱਗੇ ਆ ਗਏ ਹਨ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਮਜਦੂਰਾਂ ਤੇ ਔਰਤਾਂ ਵੱਲੋਂ 4 ਵਿਧਾਇਕਾਂ ਅਤੇ 5 ਮੰਤਰੀਆਂ ਦੇ ਘਰਾਂ ਅੱਗੇ ਵੱਡੇ ਇੱਕਠ (kisan Surroundings houses MLAs and Ministers) ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
9 ਮੰਤਰੀਆਂ ਅਤੇ ਵਿਧਾਇਕਾਂ ਨੂੰ ਸੌਪੇ ਮੰਗ ਪੱਤਰ:ਇਸ ਧਰਨੇ ਕਾਲ ਤਹਿਦ ਕਿਸਾਨਾਂ ਨੇ ਪੂਰੇ ਪੰਜਾਬ ਵਿੱਚ 9 ਥਾਵਾਂ ਉਤੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ। ਇਸ ਦੇ ਤਹਿਦ ਹੀ ਅੰਮ੍ਰਿਤਸਰ ਤੋਂ ਮੰਤਰੀ ਇੰਦਰਬੀਰ ਸਿੰਘ ਨਿੱਝਰ,ਤਰਨ ਤਾਰਨ ਤੋਂ ਮੰਤਰੀ ਲਾਲਜੀਤ ਸਿੰਘ ਭੁੱਲਰ,ਗੁਰਦਾਸਪੁਰ ਤੋਂ ਮੰਤਰੀ ਲਾਲਚੰਦ ਕਟਾਰੂਚੱਕ, ਫਿਰੋਜ਼ਪੁਰ ਤੋਂ ਮੰਤਰੀ ਫੌਜਾ ਸਿੰਘ ਸਰਾਰੀ, ਹੁਸ਼ਿਆਰਪੁਰ ਤੋਂ ਮੰਤਰੀ ਬ੍ਰਹਮਸ਼ੰਕਰ ਕੁਮਾਰ ਜਿੰਪਾ, ਵਿਧਾਇਕਾ ਅਮਨਦੀਪ ਕੌਰ ਅਰੋੜਾ, ਗੋਲਡੀ ਕੰਬੋਜ, ਨਰਿੰਦਰਪਾਲ ਸਵਨਾ, ਇੰਦਰਜੀਤ ਕੌਰ ਮਾਨ ਘਰਾਂ ਦੀ ਘਿਰਾਓ ਕਰਕੇ ਮੰਗ ਪੱਤਰ ਦਿੱਤੇ ਗਏ।
ਇੰਦਰਬੀਰ ਸਿੰਘ ਨਿੱਝਰ ਦੇ ਘਰ ਅੱਗੇ ਹਜ਼ਾਰਾਂ ਕਿਸਾਨ: ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦੇ ਘਰ ਦਾ ਘਿਰਾਓ ਕਰਨ ਸਮੇਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਸ਼ਾਮਿਲ ਹਨ। ਜਿਨ੍ਹਾਂ ਨੂੰ ਸੰਬੋਧਨ ਹੁੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੋਰਚੇ ਦੀਆਂ ਹੱਕੀ ਮੰਗਾਂ ਪ੍ਰਤੀ ਸਰਕਾਰ ਦਾ ਅਵੇਸਲਾਪਨ ਸਰਕਾਰ ਦੇ ਦੋਗਲੇ ਚਿਹਰੇ ਨੂੰ ਬੇਨਕਾਬ ਕਰਦਾ ਹੈ। ਕਿਸਾਨਾਂ ਨੇ ਕਿਹਾ ਮੋਦੀ ਸਰਕਾਰ ਵਾਂਗ ਹੀ ਮਾਨ ਸਰਕਾਰ ਦੀ ਕਹਿਣੀ ਤੇ ਕਥਨੀ ਵਿਚ ਜ਼ਮੀਨ ਅਸਮਾਨ ਦਾ ਫਰਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਾ ਸਿਰਫ ਨਸ਼ੇ ਦਾ ਵਪਾਰ ਧੜੱਲੇ ਨਾਲ ਚੱਲ ਰਿਹਾ ਹੈ ਬਲਕਿ ਪਹਿਲੀਆਂ ਸਰਕਾਰਾਂ ਨਾਲੋਂ ਵੀ ਵੱਧ ਨੌਜਵਾਨ ਓਵਰਡੋਜ਼ ਨਾਲ ਮਰ ਰਹੇ ਹਨ। ਘਰਾਂ ਦੇ ਘਰ ਤਬਾਹ ਹੋ ਰਹੇ ਹਨ ਅਤੇ ਸਰਕਾਰ ਦੇ ਚੋਣ ਦਾਹਵੇ ਖੋਖਲੇ ਸਾਬਿਤ ਹੋਏ ਹਨ।