ਅੰਮ੍ਰਿਤਸਰ : ਖੇਤੀ ਸੁਧਾਰ ਕਾਨੂੰਨ ਦੇ ਖਿਲਾਫ ਕਿਸਾਨ ਜੱਥੇਬੰਦੀਆਂ ਵੱਲੋਂ 12 ਵੇਂ ਦਿਨ ਵੀ ‘ਰੇਲ ਰੋਕੋ’ ਅੰਦੋਲਨ ਜਾਰੀ ਹੈ। ਅੰਮ੍ਰਿਤਸਰ ਦੇ ਪਿੰਡ ਦੇਵੀਦਾਸਪੁਰਾ 'ਚ ਕਿਸਾਨਾਂ ਨੇ ਮਬਤੀਆਂ ਜਲਾ ਕੇ ਖੇਤੀ ਸੁਧਾਰ ਕਾਨੂੰਨ ਦੇ ਖਿਲਾਫ ਰੋਸ ਪ੍ਰਗਟਾਇਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ‘ਰੇਲ ਰੋਕੋ’ ਅੰਦੋਲਨ ਜਾਰੀ ਰੱਖਦਿਆਂ ਮੋਮਬੱਤੀਆਂ ਜਗਾ ਕੇ 8 ਅਕਤੂਬਰ ਤੱਕ ‘ਰੇਲ ਰੋਕੋ’ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
ਖੇਤੀ ਸੁਧਾਰ ਕਾਨੂੰਨ ਖਿਲਾਫ ਕਿਸਾਨਾਂ ਨੇ ਜਗਾਈਆਂ ਮੋਮਬਤੀਆਂ,‘ਰੇਲ ਰੋਕੋ’ ਅੰਦੋਲਨ 8 ਸਤੰਬਰ ਤੱਕ ਜਾਰੀ
ਅੰਮ੍ਰਿਤਸਰ 'ਚ ਦੇਵੀਦਾਸਪੁਰਾ ਪਿੰਡ 'ਚ ਕਿਸਾਨਾਂ ਨੇ ਮੋਮਬਤੀਆਂ ਜਲਾ ਕੇ ਖੇਤੀ ਸੁਧਾਰ ਕਾਨੂੰਨ ਦੇ ਖਿਲਾਫ ਰੋਸ ਪ੍ਰਗਟਾਇਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ‘ਰੇਲ ਰੋਕੋ’ ਅੰਦੋਲਨ ਜਾਰੀ ਰੱਖਦਿਆਂ ਮੋਮਬੱਤੀਆਂ ਜਗਾ ਕੇ ਕਿਸਾਨਾਂ ਨੂੰ ਸੁਚੇਤ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਕਿਸਾਨਾਂ ਨੇ 8 ਅਕਤੂਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸੁਖਬਿੰਦਰ ਸਿੰਘ ਨੇ ਕਿਹਾ ਕਿ ਖੇਤੀ ਸੁਧਾਰ ਕਾਨੂੰਨ ਖਿਲਾਫ ਕਿਸਾਨਾਂ ਦਾ ਇਹ ਧਰਨਾ ਲਗਾਤਾਰ ਜਾਰੀ ਰਹੇਗਾ। ਉਨ੍ਹਾਂ 8 ਅਕਤੂਬਰ ਤੱਕ ‘ਰੇਲ ਰੋਕੋ’ ਅੰਦੋਲਨ ਜਾਰੀ ਰੱਖਣ ਦੀ ਗੱਲ ਕਹੀ। ਉਨ੍ਹਾਂ ਆਖਿਆ ਕਿ ਕਿਸਾਨਾਂ ਨੂੰ ਸਿਆਸੀ ਪਾਰਟੀਆਂ ਤੋਂ ਦੂਰ ਰਹਿੰਦੇ ਹੋਏ ਆਪਣੇ ਹੱਕ ਦੀ ਲੜਾਈ ਲਈ ਜਾਗਰੂਕ ਰਹਿਣਾ ਪਵੇਗਾ। ਉਨ੍ਹਾਂ ਆਖਿਆ ਕਿ ਮੋਮਬਤੀਆਂ ਜਗਾ ਕੇ ਐਕਸ਼ਨ ਕਰਨ ਦਾ ਮੁਖ ਮਕਸਦ ਦੇ 6 ਅਕਤੂਬਰ ਨੂੰ ਹਰਿਆਣਾ 'ਚ 17 ਕਿਸਾਨ ਜੱਥੇਬੰਦੀਆਂ ਤੇ ਪੰਜਾਬ ਦੀਆਂ ਸੰਘਰਸ਼ ਕਰ ਰਹੀਆਂ ਕਿਸਾਨ ਜੱਥੇਬੰਦੀਆ ਸਣੇ ਦੇਸ਼ ਦੀਆਂ ਹੋਰਨਾਂ ਜੱਥੇਬੰਦੀਆਂ ਨੂੰ ਸਮਰਥਨ ਦਿੱਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ 14 ਅਕਤੂਬਰ ਨੂੰ ਕਿਸਾਨਾਂ ਜੱਥੇਬੰਦੀਆਂ ਵੱਲੋਂ ਖੇਤੀ ਕਾਨੂੰਨ ਦੇ ਖਿਲਾਫ ਵਿੱਢੇ ਜਾ ਰਹੇ ਦੇਸ਼ ਵਿਆਪੀ ਸੰਘਰਸ਼ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਕਾਰਪੋਰੇਟ ਘਰਾਣੀਆਂ ਦੀਆਂ ਕੰਪਨੀਆਂ ਦੇ ਸਮਾਨ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ।
ਸੁਖਬਿੰਦਰ ਸਿੰਘ ਨੇ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਨੂੰ ਸਿਆਸੀ ਦੌਰਾ ਤੇ ਪੰਜਾਬ 'ਚ ਪਾਰਟੀ ਦੀ ਖ਼ਤਮ ਹੋ ਰਹੀ ਹੋਂਦ ਨੂੰ ਮੁੜ ਸੁਰਜੀਤ ਕਰਨ ਦਾ ਬਹਾਨਾ ਦੱਸਿਆ। ਜਦੋਂ ਕਿ ਇਹ ਲੜਾਈ ਦਿੱਲੀ ਵਿੱਚ ਲੜਨੀ ਚਾਹੀਦੀ ਸੀ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ 'ਚ ਸਿਆਸੀ ਪਾਰਟੀਆਂ ਕਿਸਾਨਾਂ ਲਈ ਧਰਨੇ ਲਾ ਕੇ ਸਿਆਸਤ ਦੀਆਂ ਰੋਟੀਆਂ ਸੇਕ ਰਹੀਆਂ ਹਨ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਨੇ ਇਹ ਕਾਲੇ ਕਾਨੂੰਨ ਪਾਸ ਕਰਕੇ ਕਿਸਾਨਾਂ ਦੀ ਮੌਤ ਦੇ ਵਾਰੰਟ ਕੱਢੇ ਹਨ। ਮੋਦੀ ਸਰਕਾਰ ਮਹਿਜ਼ ਕਾਰਪੋਰੇਟ ਘਰਾਣਿਆਂ ਲਈ ਕੰਮ ਕਰਦੀ ਹੈ। ਮੌਜੂਦਾ ਸਮੇਂ 'ਚ ਜਨਤਾ ਦੀ ਪਰਵਾਹ ਨਾਂ ਕਰਦਿਆਂ ਸਰਕਾਰਾਂ ਵੱਲੋਂ ਕਾਰਪੋਰੇਟ ਘਰਾਣਿਆਂ ਮੁਤਾਬਕ ਹੀ ਦੇਸ਼ ਚਲਾਇਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਕਿਸਾਨ ਜੱਥੇਬੰਦੀਆਂ ਵੱਲੋੋਂ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ ਜਦ ਕਿ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ।