ਅੰਮ੍ਰਿਤਸਰ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ਉੱਤੇ ਹਨ। ਮਿਲੀ ਜਾਣਕਾਰੀ ਮੁਤਾਬਿਕ ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਿਆਸ ਜਾਣਗੇ। ਪੀਐਮ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਅੰਮ੍ਰਿਤਸਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਨੇ ਪੀਐਮ ਮੋਦੀ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।
ਮਿਲੀ ਜਾਣਕਾਰੀ ਮੁਤਾਬਿਕ ਕਿਸਾਨਾਂ ਨੇ ਪੀਐਮ. ਮੋਦੀ ਦੀ ਬਿਆਸ ਡੇਰਾ ਮੁਖੀ ਨਾਲ ਮੁਲਾਕਾਤ ਲਈ ਕੀਤੀ ਪੰਜਾਬ ਫੇਰੀ ਦਾ ਵਿਰੋਧ ਕਰਦੇ ਹੋਏ, ਜਿਲ੍ਹਾ ਅੰਮ੍ਰਿਤਸਰ ਵਿਚ ਦਿਲੀ ਅੰਮ੍ਰਿਤਸਰ ਹਾਈਵੇ, ਸਾਹਮਣੇ ਦਾਣਾ ਮੰਡੀ ਜੰਡਿਆਲਾ, ਅੱਡਾ ਟਾਹਲੀ ਸਾਹਿਬ, ਟੋਲ ਪਲਾਜ਼ਾ ਗੁਰੂ ਸਮੇਤ 24 ਥਾਵਾਂ ਤੇ ਅਰਥੀ ਫੂਕ ਮੁਜਾਹਰੇ ਕੀਤੇ ਗਏ।
PM ਮੋਦੀ ਦੀ ਪੰਜਾਬ ਫੇਰੀ ਦਾ ਕਿਸਾਨਾਂ ਨੇ ਕੀਤਾ ਵਿਰੋਧ ਇਸ ਮੌਕੇ ਗੱਲ ਕਰਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਪ੍ਰਧਾਨ ਮੰਤਰੀ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਦਿੱਲੀ ਮੋਰਚੇ ਦੌਰਾਨ 700 ਤੋਂ ਵੱਧ ਕਿਸਾਨਾਂ ਮਜਦੂਰਾਂ ਨੇ ਸ਼ਹੀਦੀਆਂ ਦੇ ਕੇ ਕਾਲੇ ਕਾਨੂੰਨ ਵਾਪਿਸ ਕਰਵਾਏ ਸਨ ਅਤੇ ਇਹਨਾਂ ਮੌਤਾਂ ਤੇ ਪ੍ਰਧਾਨ ਮੰਤਰੀ ਨੇ ਅੱਜ ਤੱਕ ਸੰਵੇਦਨਾ ਦੇ ਦੋ ਬੋਲ ਤੱਕ ਨਹੀਂ ਬੋਲੇ ਬਲਕਿ ਲਖੀਮਪੁਰ ਖੀਰੀ ਕਤਲ ਕਾਂਡ ਦਾ ਅਜੇ ਮਿਸ਼ਰਾ ਟੈਨੀ ਹੁਣ ਤੱਕ ਓਹਨਾ ਦੀ ਸਰਕਾਰ ਵਿਚ ਮੰਤਰੀ ਦੇ ਅਹੁਦੇ ਤੇ ਬੈਠਾ ਹੈ ।ਇਸ ਤੋਂ ਪਤਾ ਲੱਗਦਾ ਹੈਂ ਕਿ ਪ੍ਰਧਾਨ ਮੰਤਰੀ ਕਿੰਨੇ ਗੈਰ-ਸੰਵੇਦਨਸ਼ੀਲ ਹਨ।
ਕਿਸਾਨਾਂ ਦੀਆਂ ਹਨ ਇਹ ਮੰਗਾਂ:ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਅਤੇ 120 ਬੀ ਅਧੀਨ ਦੋਸ਼ੀ ਅਜੈ ਮਿਸ਼ਰਾ ਟੈਣੀ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕੀਤਾ ਜਾਵੇ ਅਤੇ ਗ੍ਰਿਫ਼ਤਾਰ ਕੀਤਾ ਜਾਵੇ,ਬਿਜਲੀ ਵੰਡ ਲਾਈਸੈਂਸ ਰੂਲਜ਼ 2022 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ, 23 ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ, ਪਰਾਲੀ ਨੂੰ ਲੈ ਕੇ ਕਿਸਾਨਾਂ ਨੂੰ ਦੋਸ਼ ਦੇਣਾ ਬੰਦ ਕਰਕੇ ਇਸਦਾ ਪੱਕਾ ਹੱਲ ਕੀਤਾ ਜਾਵੇ, ਡੈਮ ਸੇਫਟੀ ਐਕਟ ਦੇ ਬਹਾਨੇ ਬੀਬੀਐਮਬੀ ਵਿੱਚੋ ਪੰਜਾਬ ਦੀ ਖਤਮ ਕੀਤੀ ਹਿੱਸੇਦਾਰੀ ਨੂੰ ਮੁੜ ਬਹਾਲ ਕੀਤਾ ਜਾਵੇ, ਦਿੱਲੀ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਹੀਦ ਮੰਨ ਕੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜਾ ਤੇ ਇੱਕ ਜੀਅ ਨੂੰ ਨੌਕਰੀ ਦਿੱਤੀ ਜਾਵੇ, ਕਿਸਾਨਾਂ ਮਜ਼ਦੂਰਾਂ ਉੱਤੇ ਦਿੱਲੀ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੀ ਪੁਲਿਸ ਵੱਲੋਂ ਕੀਤੇ ਪਰਚੇ ਰੱਦ ਕੀਤੇ ਜਾਣ, ਬਿਜਲੀ ਵੰਡ ਲਾਈਸੇਂਸ ਨਿਜ਼ਮ ਨੂੰ ਰੱਦ ਕੀਤਾ ਜਾਵੇ।
ਉਨ੍ਹਾਂ ਨੇ ਅੱਗੇ ਕਿਹਾ ਕਿ ਰਾਜਨੀਤੀ ਨਾਲ ਜੁੜੇ ਲੋਕਾਂ ਨੂੰ ਡੇਰਿਆਂ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਤੇ ਲੋਕ ਭਲਾਈ ਦੇ ਕੰਮਾਂ ’ਤੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਨੂੰ ਸੰਭਾਲਣ ਦੀ ਥਾਂ ਹੋਰ ਸਟੇਟਾਂ ਵਿਚ ਪਾਰਟੀ ਦੇ ਆਮ ਵਰਕਰ ਵਾਂਗ ਚੋਣ ਪ੍ਰਚਾਰ ਕਰ ਰਹੇ ਹਨ, ਜਦਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ, ਰੇਤ ਦੇ ਰੇਟ ਅਸਮਾਨੀ ਚੜੇ ਹਨ,ਨਸ਼ੇ ਨਾਲ ਨੌਜਵਾਨ ਨਿੱਤ ਮਰ ਰਹੇ ਹਨ |
ਇਹ ਵੀ ਪੜੋ:Sudhir Suri Murder Live Updates: ਅੰਮ੍ਰਿਤਸਰ ਦੇ ਮੈਡੀਕਲ ਕਾਲਜ 'ਚ ਸੂਰੀ ਦਾ ਪੋਸਟਮਾਰਟਮ ਜਾਰੀ, ਭਾਰੀ ਪੁਲਿਸ ਬਲ ਤੈਨਾਤ