ਅੰਮ੍ਰਿਤਸਰ: ਅੱਜ ਭਾਜਪਾ ਦੇ ਰਾਜਸਭਾ ਦੇ ਮੈਂਬਰ ਸ਼ਵੇਤ ਮਲਿਕ ਨੇ ਅੰਮ੍ਰਿਤਸਰ ਦੇ ਪਾਸਪੋਰਟ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਕਰਨੀ ਸੀ, ਜਿਸ ਸਿਲਸਿਲੇ ਵਿੱਚ ਉਹ ਪਾਸਪੋਰਟ ਦਫ਼ਤਰ ਪੁੱਜੇ। ਸ਼ਵੇਤ ਮਲਿਕ ਦੀ ਸੂਚਨਾ ਮਿਲਣ ਉੱਤੇ ਕਿਸਾਨਾਂ ਨੇ ਪਾਸਪੋਰਟ ਦਫਤਰ ਦੇ ਬਾਹਰ ਹੀ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਪੁਲਿਸ ਨੇ ਸ਼ਵੇਤ ਮਲਿਕ ਨੂੰ ਸੁਰੱਖਿਆ ਦੇ ਘੇਰੇ ਵਿੱਚ ਪਾਸਪੋਰਟ ਦਫਤਰ ਦੇ ਬਾਹਰ ਕੱਢਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਭਾਜਪਾ ਆਗੂ ਸ਼ਵੇਤ ਮਲਿਕ ਅੱਜ ਪਾਸਪੋਰਟ ਦਫਤਰ ਵਿੱਚ ਆਏ ਹਨ। ਜਿਨ੍ਹਾਂ ਦੇ ਵਿਰੋਧ ਵਿੱਚ ਉਹ ਇੱਥੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਨ੍ਹਾਂ ਚਿਰ ਉਹ ਭਾਜਪਾ ਆਗੂਆਂ ਦਾ ਵਿਰੋਧ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿੰਨ੍ਹੇ ਵੀ ਇੱਥੇ ਭਾਜਪਾ ਆਗੂ ਆਉਣਗੇ ਉਨ੍ਹਾਂ ਦਾ ਇਸ ਤਰ੍ਹਾਂ ਸ਼ਾਤਮਈ ਵਿਰੋਧ ਕੀਤਾ ਜਾਵੇਗਾ।