Farmers Oppose G-20 : ਕਿਸਾਨ ਜਥੇਬੰਦੀਆਂ ਨੇ ਜੀ-20 ਦਾ ਕੀਤਾ ਤਿੱਖਾ ਵਿਰੋਧ, ਸਰਕਾਰ ਦੀ ਮੇਜ਼ਬਾਨੀ ਉੱਤੇ ਵੀ ਚੁੱਕੇ ਸਵਾਲ ਅੰਮ੍ਰਿਤਸਰ :ਜਿਥੇ ਜੀ-20 ਨੂੰ ਲੈ ਕੇ ਹਰ ਪਾਸੇ ਚਰਚਾ ਹੋ ਰਹੀ ਹੈ, ਉਥੇ ਹੀ ਕਿਸਾਨ ਜਥੇਬੰਦੀਆਂ ਇਸਦੇ ਵਿਰੋਧ ਵਿਚ ਉਤਰੀਆਂ ਹੋਈਆਂ ਹਨ।ਉਹਨਾਂ ਦਾ ਕਹਿਣਾ ਹੈ ਕਿ ਜਿਹਨਾਂ ਨੇ ਸਾਡੇ ਲੋਕਾਂ ਉੱਤੇ ਤਸ਼ੱਦਦ ਢਾਹੇ ਹਨ, ਜਿਹਨਾਂ ਨੇ ਭਗਤ ਸਿੰਘ ਨੂੰ ਫਾਂਸੀ ਦਿੱਤੀ। ਅੱਜ ਸਾਡੀਆਂ ਸਰਕਾਰਾਂ ਉਹਨਾਂ ਦੀ ਮੇਜਬਾਨੀ ਕਰ ਰਹੀਆ ਹੈ। ਇਸਦਾ ਕਿਸਾਨ ਵਿਰੋਧ ਕਰ ਰਹੇ ਹਨ। ਇਸ ਮੌਕੇ ਗਲਬਾਤ ਕਰਦਿਆਂ ਕਿਸਾਨ ਆਗੂ ਹਰਿੰਦਰ ਬਿੰਦੂ ਨੇ ਕਿਹਾ ਕਿ ਜੀ-20 ਵਿਚ ਜਿਹਨਾਂ ਮੁਲਕਾਂ ਦੀ ਮੇਜਬਾਨੀ ਕੇਂਦਰ ਅਤੇ ਪੰਜਾਬ ਸਰਕਾਰ ਕਰ ਰਹੀ ਹੈ। ਉਹਨਾਂ ਸਦੀਆਂ ਤੱਕ ਸਾਡਾ ਸ਼ੋਸ਼ਣ ਕੀਤਾ ਹੈ। ਸ਼ਹੀਦ ਏ ਆਜਮ ਅਤੇ ਹੌਰ ਕ੍ਰਾਂਤੀਕਾਰੀਆਂ ਨੂੰ ਫਾਂਸੀ ਦਿੱਤੀ ਅਤੇ ਜਲਿਆਂਵਾਲਾ ਬਾਗ ਵਿਚ ਨਿਹੱਥੇ ਲੋਕਾਂ ਉੱਤੇ ਗੋਲਿਆਂ ਚਲਾ ਕੇ ਸ਼ਹੀਦ ਕੀਤਾ।
ਉਹਨਾਂ ਦੀ ਮੇਜਬਾਨੀ ਕਰ ਸਰਕਾਰ ਸਾਡੇ ਹਿਰਦੇ ਵਲੂੰਧਰ ਰਹੀ ਹੈ ਅਤੇ ਅਸੀ ਇਸ ਕਾਰਨ ਜੀ 20 ਦੇ ਵਿਰੋਧ ਵਿਚ ਉਤਰੇ ਹਾਂ। ਭਗਵੰਤ ਮਾਨ ਵਲੋਂ ਸ਼ਹੀਦ ਭਗਤ ਸਿੰਘ ਦੀ ਪੱਗ ਸਜਾ ਕੇ ਸ਼ਹੀਦ ਭਗਤ ਸਿੰਘ ਦੇ ਨਾਮ ਉੱਤੇ ਲੋਕਾਂ ਦੀਆ ਵੋਟਾਂ ਲੈ ਕੇ ਸਰਕਾਰ ਬਣਾਈ ਗਈ ਹੈ, ਉਹੀ ਭਗਤ ਸਿੰਘ ਨੂੰ ਸ਼ਹੀਦ ਕਰਨ ਵਾਲਿਆਂ ਦੀ ਮੇਜਬਾਨੀ ਕਰ ਰਹੇ ਹਨ।ਹੈ।
ਇਹ ਵੀ ਪੜ੍ਹੋ :Concern about the waters: ਵਿਸ਼ਵ ਪ੍ਰਸਿੱਧ ਵਿਗਿਆਨੀ ਨੇ ਪੰਜਾਬ ਦੇ ਪਾਣੀਆਂ ਉੱਤੇ ਜਤਾਈ ਚਿੰਤਾ
ਇਸੇ ਤਰ੍ਹਾਂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜੋ G20 ਸਮਾਗਮ ਹੋ ਰਿਹਾ ਹੈ। ਉਸ ਨਾਲ ਵੱਡੇ ਲੋਕ ਨਿਵੇਸ਼ ਕਰਨਗੇ ਅਤੇ ਛੋਟੇ ਕਾਰੋਬਾਰ ਖਤਮ ਕਰਨਗੇ। ਜਿਸ ਦਾ ਅਸੀਂ ਰੈਲੀ ਕਰਕੇ ਵਿਰੋਧ ਕਰ ਰਹੇ ਹਾਂ। ਦਰਅਸਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋ ਰਹੇ ਜੀ 20 ਸੰਮੇਲਨ ਦਾ ਹੁਣ ਪੰਜਾਬ ਦੇ ਕਿਸਾਨਾਂ ਵੱਲੋਂ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸੰਮੇਲਨ ਦਾ ਵਿਰੋਧ ਕਰਨ ਲਈ ਪੰਜਾਬ ਭਰ 'ਚੋਂ ਵੱਡੀ ਗਿਣਤੀ ਵਿੱਚ ਕਿਸਾਨ ਸ੍ਰੀ ਅੰਮ੍ਰਿਤਸਰ ਸਾਹਿਬ ਵੱਲ ਰਵਾਨਾ ਹੋ ਰਹੇ ਹਨ। ਬਠਿੰਡਾ ਦੇ ਵੱਖ-ਵੱਖ ਪਿੰਡਾਂ ਵਿਚ ਇਕੱਠੇ ਹੋਏ ਕਿਸਾਨਾਂ ਵੱਲੋਂ ਅੱਜ ਜਿਥੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਵੱਖ-ਵੱਖ ਵਾਹਨਾਂ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਜੀ-20 ਸੰਮੇਲਨ ਦਾ ਵਿਰੋਧ ਕਰਨ ਲਈ ਰਵਾਨਾ ਹੋਏ।ਬਠਿੰਡਾ ਦੇ ਸੰਗਤ ਬਲਾਕ ਅਧੀਨ ਆਉਂਦੇ ਪਿੰਡ ਚੁੰਭਾ ਦੇ ਕਿਸਾਨ ਆਗੂ ਜਗਸੀਰ ਸਿੰਘ ਚੁੰਭਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਵੱਖ-ਵੱਖ ਦੇਸ਼ਾਂ ਦੇ ਨੁਮਾਇੰਦੇ ਹਿੱਸਾ ਲੈ ਰਹੇ ਹਨ। ਇਹ ਕਾਰਪੋਰੇਟਾਂ ਦੇ ਹੱਥਾਂ ਵਿੱਚ ਪੰਜਾਬ ਸੌਂਪਣ ਲਈ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਲਗਾਤਾਰ ਵਿਰੋਧ ਕੀਤਾ ਜਾਵੇਗਾ।