ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਪ੍ਰੈੱਸ ਵਾਰਤਾ ਕੀਤੀ ਗਈ। ਜਿਸ ਵਿੱਚ ਉਨ੍ਹਾਂ ਵੱਲੋਂ ਕਿਸਾਨਾਂ ਦੀ ਜਿੱਤ ਦੀ ਮੁਬਾਰਕਬਾਦ ਵੀ ਦਿੱਤੀ। ਉੱਥੇ ਹੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਵੀ ਕਿਸਾਨਾਂ ਦੇ ਲਈ ਲੰਗਰ (Langar for farmers) ਅਤੇ ਹੋਰ ਚੀਜ਼ਾਂ ਦੀ ਜ਼ਰੂਰਤ ਪੂਰੀ ਕੀਤੀ ਗਈ ਸੀ। ਜੇਕਰ ਹੁਣ ਵੀ ਕਿਸਾਨਾਂ ਨੂੰ ਜ਼ਰੂਰਤ ਪਵੇਗੀ ਤਾਂ ਉਹ ਉਨ੍ਹਾਂ ਦੇ ਨਾਲ ਜ਼ਰੂਰ ਮੋਢੇ ਨਾਲ ਮੋਢਾ ਲਾ ਕੇ ਖੜੇ ਰਹਿਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਪੁਰਬ ਨੂੰ ਵੇਖਦੇ ਹੋਏ ਸ਼੍ਰੋਮਣੀ ਕਮੇਟੀ ਦੇ ਲੰਗਰਾਂ 'ਚ ਮਿਠਾਈ ਬੰਦ ਕਰਨ ਦੀ ਵੀ ਗੱਲ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ (Jurisdiction of the Shiromani Committee) ਵਿੱਚ ਪੈਣ ਵਾਲੇ ਗੁਰਦੁਆਰਾ ਸਾਹਿਬਾਨਾਂ 'ਚ ਹੁਣ ਸ਼ਹੀਦੀ ਪੁਰਬ ਨੂੰ ਵੇਖਦੇ ਹੋਏ ਲੰਗਰਾਂ ਵਿੱਚ ਮਿਠਾਈ ਨਹੀਂ ਮਿਲੇਗੀ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (President Advocate Harjinder Singh Dhami) ਵੱਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸਾਨਾਂ ਵੱਲੋਂ ਇੱਕ ਸਾਲ ਤੋਂ ਵੱਧ ਦਿੱਲੀ ਦੇ ਬਾਰਡਰਾਂ 'ਤੇ ਬੈਠ ਕੇ ਧਰਨਾ ਪ੍ਰਦਰਸ਼ਨ (Demonstration on the borders of Delhi) ਕੀਤਾ ਗਿਆ, ਲੇਕਿਨ ਕਿਸੇ ਵੀ ਤਰ੍ਹਾਂ ਦੀ ਹਿੰਸਾ ਉਨ੍ਹਾਂ ਵੱਲੋਂ ਨਹੀਂ ਵਰਤੀ ਗਈ। ਉੱਥੇ ਉਨ੍ਹਾਂ ਕਿਹਾ ਕਿ ਜਦੋਂ ਤੇਰਾਂ ਤਰੀਕ ਨੂੰ ਕਿਸਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚਣਗੇ ਤਾਂ ਉਨ੍ਹਾਂ ਦਾ ਮਾਣ ਸਤਿਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ :ਰਾਜ ਕੁਮਾਰ ਵੇਰਕਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ ਨੂੰ ਪਹਿਲਾ ਇਨਾਮ ਮਿਲਣ ’ਤੇ ਪ੍ਰਗਟਾਈ ਖੁਸ਼ੀ