ਪੰਜਾਬ

punjab

ETV Bharat / state

ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਮੁਲਤਵੀ - ਰੇਲ ਰੋਕੋ ਅੰਦੋਲਨ ਮੁਲਤਵੀ

ਅੰਮ੍ਰਿਤਸਰ ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਦੇ ਵੱਲੋਂ ਆਪਣੀਆਂ ਮੰਗਾਂ (Demands) ਨੂੰ ਲੈਕੇ ਡੀਸੀ ਦਫਤਰ (DC office) ਬਾਹਰ ਧਰਨਾ ਦਿੱਤਾ ਜਾ ਰਿਹਾ ਹੈ ਸੀ ਪਰ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਧਰਨਾ ਚੁੱਕ ਲਿਆ ਹੈ। ਕਿਸਾਨਾਂ ਵੱਲੋਂ ਰੇਲ ਰੋਕਣ ਦੀ ਦਿੱਤੀ ਚਿਤਾਵਨੀ ਤੋਂ ਬਾਅਦ ਪ੍ਰਸ਼ਾਸਨ ਦੇ ਵੱਲੋਂ ਕਿਸਾਨਾਂ ਨੂੰ ਸੀਐੱਮ ਨਾਲ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਧਰਨਾ ਫਿਲਹਾਲ ਦੀ ਲਈ ਮੁਲਤਵੀ ਕਰ ਦਿੱਤਾ ਹੈ।

ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਮੁਲਤਵੀ
ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਮੁਲਤਵੀ

By

Published : Oct 1, 2021, 6:19 PM IST

ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਵੱਲੋਂ ਆਪਣੀਆਂ ਮੰਗਾਂ (Demands) ਨੂੰ ਲੈ ਕੇ ਡੀਸੀ ਦਫਤਰ (DC office) ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਕਿਸਾਨਾਂ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਸੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ ਪਰ ਦਿੱਤੇ ਭਰੋਸੇ ਤੋਂ ਬਾਅਦ ਡੀਸੀ ਅੰਮ੍ਰਿਤਸਰ ਅਤੇ ਸਰਹੱਦੀ ਖੇਤਰ ਦੇ ਆਈਜੀ ਨੇ ਸਰਕਾਰ ਨਾਲ ਗੱਲ ਕਰਨ ਤੋਂ ਬਾਅਦ ਕਿਸਾਨਾਂ ਨੇ ਧਰਨਾ ਖਤਮ ਕਰਨ ਅਤੇ ਰੇਲ ਰੋਕੋ ਅੰਦੋਲਨ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ|

ਡੀਸੀ ਅੰਮ੍ਰਿਤਸਰ ਅਤੇ ਆਈਜੀ ਨੇ ਦੱਸਿਆ ਕਿ ਸਰਹੱਦੀ ਖੇਤਰ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੇ ਮਾਮਲੇ ਦਰਜ ਕੀਤੇ ਗਏ ਸਨ। ਉਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ ਦਾ ਐਲਾਨ ਵੀ ਜਲਦ ਪੂਰਾ ਹੋ ਰਿਹਾ ਹੈ।

ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਮੁਲਤਵੀ

ਭਾਰਤ ਪਾਕਿਸਤਾਨ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਉੱਚ ਅਧਿਕਾਰੀਆਂ ਨੇ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਲਈ ਕਿਸਾਨਾਂ ਨੂੰ ਦਿੱਤੇ ਗਏ ਸਮੇਂ ਨੂੰ ਵਧਾਉਣ ਲਈ ਵੀ ਲਿਖਿਆ ਗਿਆ ਹੈ ਅਤੇ ਕੰਡਿਆਲੀ ਤਾਰ ਤੋਂ ਪਾਰ ਜ਼ਮੀਨ ਦੇ ਮਾਲਕ ਕਿਸਾਨਾਂ ਨੂੰ 2017 ਤੱਕ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ ਅਤੇ ਬਾਕੀ ਦੇ ਵੀ ਛੇਤੀ ਹੀ ਦੇ ਦਿੱਤੇ ਜਾਣਗੇ, ਉਹ ਲੋਕ ਜੋ ਪਿੰਡ ਵਿੱਚ ਨਸ਼ਾ ਵੇਚਦੇ ਹਨ ਇਸ ਦੇ ਲਈ, ਐਸਐਸਪੀ ਦਿਹਾਤੀ ਦੁਆਰਾ ਇੱਕ ਵਟਸਐਪ ਨੰਬਰ ਜਾਰੀ ਕੀਤਾ ਗਿਆ ਸੀ ਤਾਂ ਜੋ ਉਨ੍ਹਾਂ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ।

ਉਥੇ ਹੀ ਕਿਸਾਨ ਆਗੂ ਨੇ ਦੱਸਿਆ ਕਿ ਬਹੁਤ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਬਾਕੀ ਮੰਗਾਂ ਜਲਦੀ ਹੀ ਮੰਨ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੁਆਰਾ ਰੇਲ ਰੋਕੋ ਅੰਦੋਲਨ ਬੰਦ ਕਰ ਦਿੱਤਾ ਗਿਆ ਹੈ ਅਤੇ ਡੀਸੀ ਦਫਤਰ ਦੇ ਬਾਹਰ ਧਰਨਾ ਵੀ ਖਤਮ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਗਿਆ ਹੈ ਕਿ ਰਾਜ ਸਰਕਾਰ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਝੋਨੇ ਦੀ ਫਸਲ ਖਰੀਦਣ ਲਈ ਜ਼ਮੀਨ ਦੇ ਕਾਗਜ਼ਾਂ ਜਾਂ ਫਰਦ ਦੀ ਕੋਈ ਮੰਗ ਨਹੀਂ ਕੀਤੀ ਗਈ ਹੈ। ਝੋਨੇ ਦੀ ਫਸਲ ਪਿਛਲੇ ਨਿਯਮਾਂ ਅਨੁਸਾਰ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸੁਣਾਈਆਂ ਖਰੀਆਂ-ਖਰੀਆਂ

ABOUT THE AUTHOR

...view details