ਅੰਮ੍ਰਿਤਸਰ: ਕੇਂਦਰ ਸਰਕਾਰ (Central Government) ਵੱਲੋਂ ਨਵੇਂ ਬਣਾਏ ਖੇਤੀ ਕਾਨੂੰਨਾਂ (Agricultural laws) ਦਾ ਪੰਜਾਬ ਵਿੱਚ ਵਿਰੋਧ ਲਗਾਤਾਰ ਜਾਰੀ ਹੈ। ਇੱਕ ਪਾਸੇ ਜਿੱਥੇ ਦਿੱਲੀ (Delhi) ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ (Farmers) ਵੱਲੋਂ ਕੇਂਦਰ ਸਰਕਾਰ (Central Government) ਦਾ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਹੀ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਪਿੰਡਾਂ ਵਿੱਚ ਵੱਖ-ਵੱਖ ਕਿਸਾਨ (Farmers) ਜਥੇਬੰਦੀਆ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਰੈਲੀਆਂ ਤੇ ਸਮਾਗਮ ਕੀਤੇ ਜਾ ਰਹੇ ਹਨ। ਕਿਸਾਨ ਮਜ਼ੂਦਰ ਸੰਘਰਸ਼ ਕਮੇਟੀ (Kisan Mazudar Sangharsh Committee) ਵੱਲੋਂ ਸ਼ਹਿਰ ਦੇ ਬੱਸ ਅੱਡੇ ਵਿੱਚ ਕੇਂਦਰ ਸਰਕਾਰ Central Government) ਤੇ ਕਾਰਪੋਰਟ (Carport) ਘਰਾਣਿਆ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
ਇਸ ਮੌਕੇ ਬੱਸ ਅੱਡੇ 'ਚ ਕਿਸਾਨ ਮਜਦੂਰ ਸੰਗਰਸ਼ ਕਮੇਟੀ (Kisan Mazudar Sangharsh Committee) ਵੱਲੋਂ ਦੀਵਾਲੀ (Diwali) ਅਤੇ ਬੰਦੀ ਛੋੜ ਦਿਹਾੜੇ ਮੌਕੇ ਭਾਰਤ ਨੂੰ ਕਾਰਪੋਰੇਟ ਮੁਕਤ ਬੀਜੇਪੀ ਸਰਕਾਰ (BJP government) ਤੋਂ ਮੁਕਤ ਕਰਵਾਉਣ ਦੀ ਮੁਹਿੰਮ ਚਲਾਈ ਗਈ ਹੈ।
ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਜਿੱਥੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਉੱਥੇ ਹੀ ਲੋਕਾਂ ਨੂੰ ਇਨ੍ਹਾਂ ਸ਼ਹੀਦਾਂ ਨੂੰ ਸਮਰਪਿਤ ਦੀਵਾਲੀ ਮਨਾਉਣ ਦੀ ਵੀ ਅਪੀਲ ਕੀਤੀ ਹੈ।