ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਸੇਟੀ ਨੇ ਨਹਿਰਾਂ ਦੇ ਗੰਧਲੇ ਹੋ ਰਹੇ ਪਾਣੀ ਅਤੇ ਨਹਿਰੀ ਪਾਣੀ ਹੇਠ ਸਿੰਚਾਈ ਦੇ ਖੇਤਰ ਨੂੰ ਵਧਾਉਣ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ 'ਚ ਜਲ ਸਪਲਾਈ ਵਿਭਾਗ ਅੱਗੇ ਧਰਨਾ ਦਿੱਤਾ। ਕਿਸਾਨਾਂ ਦੀ ਮੰਗ ਹੈ ਕਿ ਨਹਿਰਾਂ ਦੇ ਪਾਣੀਆਂ 'ਚੋਂ ਕਿਸਾਨ ਨੂੰ ਦਿੱਤੇ ਜਾਣ ਵਾਲੇ ਸਿੰਚਾਈ ਦੇ ਪਾਣੀ ਦਾ ਖੇਤਰ ਵਧਾਇਆ ਜਾਵੇ ਤਾਂ ਜੋ ਜ਼ਮੀਨ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ।
ਕਿਸਾਨ ਮਜ਼ਦੂਰ ਸੰਗਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਪਾਣੀ ਦਾ ਦਿਨੋਂ ਦਿਨ ਡਿੱਗਦਾ ਮਿਆਰ ਇੱਕ ਸੰਜੀਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜੇ ਕਿਸਾਨਾਂ ਨੂੰ ਝੋਨੇ ਦਾ ਬਦਲ ਮੁੱਲ ਦੇਵੇ ਤਾਂ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਪਾਣੀ ਦੇ ਕੁਦਰਤੀ ਸੋਮੇ ਨਹਿਰਾਂ 'ਚੋਂ ਕਿਸਾਨ ਨੂੰ ਦਿੱਤੇ ਜਾਣ ਵਾਲੇ ਸਿੰਚਾਈ ਦੇ ਪਾਣੀ ਦਾ ਖੇਤਰ ਵਧਾਵੇ ਤਾਂ ਜੋ ਧਰਤੀ ਹੇਠਲੇ ਖ਼ਤਮ ਹੋ ਰਹੇ ਪਾਣੀ ਤੇ ਕਾਬੂ ਪਾਇਆ ਜਾ ਸਕਦਾ ਹੈ।