ਅੰਮ੍ਰਿਤਸਰ: ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਸੂਬੇ ਭਰ ਚ ਵੀ ਕਿਸਾਨਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਹਲਕਾ ਮਜੀਠਾ ਚ ਪੈਂਦੇ ਪਿੰਡ ਵੇਗੇਵਾਲ ਵਿਖੇ 18 ਅਪ੍ਰੈਲ ਨੂੰ ਦਾਣਾ ਮੰਡੀ ਭਗਤਾਂ ਵਾਲਾ ਵਿਖੇ ਹੋਣ ਵਾਲੀ ਕਿਸਾਨ ਮਹਾਂਰੈਲੀ ਦੇ ਸਬੰਧ ਚ ਕਿਸਾਨਾਂ ਦਾ ਇਕੱਠ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ ਗਿਆ।
ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਇਸ ਸੰਘਰਸ਼ ਨੂੰ ਬਦਨਾਮ ਕਰਨ ਲਈ ਹਰ ਇਕ ਸੰਭਵ ਕੋਸ਼ਿਸ਼ ਕਰ ਰਹੀ ਹੈ। ਪਰ ਉਹ ਕਦੇ ਵੀ ਇਸ ਚ ਸਫਲ ਨਹੀਂ ਹੋਣਗੇ। ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਬਦਨਾਮ ਕਰਨ ਵਾਲੇ ਕੇਂਦਰ ਵੱਲੋਂ ਦਿੱਤੇ ਬਿਆਨ ਦੀ ਨਿੰਦਾ ਕੀਤੀ। ਨਾਲ ਹੀ ਕਿਹਾ ਕਿ ਆਉਣ ਵਾਲੀ 18 ਅਪ੍ਰੈਲ ਨੂੰ ਮਹਾਂ ਕਿਸਾਨ ਰੈਲੀ ਲਈ ਕਿਸਾਨਾਂ ਦਾ ਇਕੱਠ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਇਕੱਠ ਨੂੰ ਵੇਖ ਕੇ ਸਰਕਾਰ ਵੀ ਹੈਰਾਨ ਹੋ ਜਾਵੇਗੀ। ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਖੇਤੀ ਕਾਨੂੰਨਾਂ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ ਗਿਆ। ਇਸ ਤੋਂ ਇਲਾਵਾ ਪੰਧੇਰ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ’ਤੇ ਹੋਏ ਹਮਲੇ ਦੀ ਵੀ ਨਿੰਦਾ ਕੀਤੀ।