ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ, ਕਿਹਾ- ਮੁਆਵਜ਼ਾ ਰਕਮ 'ਚ ਵਾਧਾ ਕਰੇ ਸਰਕਾਰ ਅੰਮ੍ਰਿਤਸਰ :ਪੰਜਾਬ ਵਿੱਚ ਲਗਾਤਾਰ ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ ਉਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿਸ ਦਾ ਮੁੱਖ ਮਕਸਦ ਬੀਤੇ ਸਮੇਂ ਹੋਈ ਬੇਮੌਸਮੀ ਬਾਰਸ਼ ਨਾਲ ਪ੍ਰਭਾਵਿਤ ਫ਼ਸਲਾਂ ਦੇ ਮੁਆਵਜ਼ੇ ਨਾ ਜਾਰੀ ਹੋਣੀ ਦੱਸੀ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਫਸਲ ਦਾ ਨੁਕਸਾਨ ਹੋਇਆ ਹੈ ਅਤੇ ਜੋ ਮੁਆਵਜ਼ਾ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਹੈ ਉਹ ਘੱਟ ਹੈ, ਇਸ ਕਰਕੇ ਹੀ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਰੋਸ ਵਜੋਂ ਕਿਸਾਨਾਂ ਵੱਲੋਂ ਅੱਜ ਰੇਲਵੇ ਟ੍ਰੈਕ ਰੋਕ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਉਥੇ ਹੀ ਦੂਜੇ ਪਾਸੇ ਪੰਜਾਬ ਪੁਲਿਸ ਵੱਲੋਂ ਕਿਸਾਨਾਂ ਨੂੰ ਰੇਲ ਟ੍ਰੈਕ ਜਾਮ ਨਹੀਂ ਕਰ ਦਿੱਤੇ ਗਏ ਅਤੇ ਮਜਬੂਰਨ ਕਿਸਾਨਾਂ ਵੱਲੋਂ ਰੇਲਵੇ ਸਟੇਸ਼ਨ ਦੇ ਬਾਹਰ ਬੈਠ ਕੇ ਹੀ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੋ ਮੁਆਵਜ਼ਾ ਫਸਲ ਖਰਾਬ ਹੋਏ ਨੂੰ ਲੈ ਕੇ ਦਿੱਤਾ ਗਿਆ ਹੈ ਉਹ ਬਹੁਤ ਘਾਟ ਹੈ ਅਤੇ ਇਸ ਕਾਰਨ ਲਗਾਤਾਰ ਹੀ ਪ੍ਰਦਰਸ਼ਨ ਵੀ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਕੁਝ ਹੋਰ ਵੀ ਸਾਡੀਆਂ ਮੁਸ਼ਕਲਾਂ ਹਨ, ਜਿਨ੍ਹਾਂ ਨੂੰ ਸਰਕਾਰ ਵੱਲੋਂ ਹਾਲੇ ਤੱਕ ਹੱਲ ਨਹੀਂ ਕੱਢਿਆ ਗਿਆ, ਜਿਸ ਕਾਰਨ ਅਸੀਂ ਪ੍ਰਦਰਸ਼ਨ ਕਰਨ ਲਈ ਮਜਬੂਰ ਹਾਂ।
ਮੰਗਾਂ ਉਤੇ ਪ੍ਰਸ਼ਾਸਨ ਵੱਲੋਂ ਜਲਦ ਹੋਵੇਗਾ ਵਿਚਾਰ :ਇਸ ਮੌਕੇ ਧਰਨੇ ਦਾ ਜਾਇਜ਼ਾ ਲੈਣ ਪਹੁੰਚੇ ਅੰਮ੍ਰਿਤਸਰ ਦੇ ਏਡੀਸੀ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਅਸੀਂ ਪ੍ਰਸ਼ਾਸਨ ਤੱਕ ਪੁਹਚਾ ਦਿੱਤੀਆਂ ਹਨ, ਉਨ੍ਹਾਂ ਦੀਆਂ ਜੋ ਵੀ ਮੰਗਾਂ ਹਨ ਉਸ ਉੱਤੇ ਹੁਣ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਸੀਂ ਰੇਲਵੇ ਟ੍ਰੈਕ ਜਾਮ ਨਹੀਂ ਕਰਨ ਦਿੱਤਾ ਕਿਉਂਕਿ ਇਸ ਨਾਲ ਬਹੁਤ ਸਾਰੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਹਨਾਂ ਅੱਗੇ ਬੋਲਦਿਆਂ ਕਿਹਾ ਕਿ ਕਿਸਾਨਾਂ ਦੀਆਂ ਜੋ ਹੋਰ ਵੀ ਮੰਗਾਂ ਹੋਣਗੀਆਂ ਉਸ ਸਬੰਧੀ ਇਨ੍ਹਾਂ ਦੀ ਮੀਟਿੰਗ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ 20 ਤਰੀਕ ਨੂੰ ਕਰਵਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ :Robotic Arm: ਵਿਦਿਆਰਥੀਆਂ ਨੇ ਤਿਆਰ ਕੀਤੀ ਰੋਬੋਟਿਕ ਆਰਮ, ਜਾਣੋ ਖਾਸੀਅਤ
ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਵਿਚ ਪਈ ਬੇਮੌਸਮੀ ਬਾਰਸ਼ ਕਾਰਨ ਕਿਸਾਨਾਂ ਦੀ ਕਈ ਕਿੱਲੇ ਫ਼ਸਲ ਖਰਾਬ ਹੋਈ ਹੈ, ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਹੀ ਰੇਲ ਟਰੈਕ ਉਤੇ ਬੈਠ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਅੱਜ ਇਕ ਵਾਰ ਫਿਰ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਮਾਨਾਂਵਾਲਾ ਰੇਲਵੇ ਸਟੇਸ਼ਨ ਉੱਤੇ ਰੇਲ ਟ੍ਰੈਕ ਜਾਮ ਕਰਨ ਦੀ ਗੱਲ ਕਹੀ ਗਈ ਸੀ, ਪਰ ਪੁਲਿਸ ਪ੍ਰਸ਼ਾਸਨ ਵੱਲੋਂ ਯਾਤਰੀਆਂ ਦੀਆਂ ਮੁਸ਼ਕਿਲਾਂ ਨੂੰ ਦੇਖਦਿਆਂ ਰੇਲਵੇ ਟ੍ਰੈਕ ਜਾਮ ਨਹੀਂ ਕਰਨ ਦਿੱਤਾ ਗਿਆ।