ਅੰਮ੍ਰਿਤਸਰ:ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆਉਣ ਕਾਰਨ, ਹਰ ਸਿਆਸੀ ਪਾਰਟੀ ਪਿੰਡ ਪਿੰਡ ਸ਼ਹਿਰ ਸ਼ਹਿਰ ਜਾ ਕੇ ਪ੍ਰਚਾਰ ਕਰ ਰਹੀ ਹੈ। ਜਿਸਦੇ ਚੱਲਦੇ ਅੱਜ ਅੰਮ੍ਰਿਤਸਰ ਫੇਰੀ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਛੇਹਰਟਾ ਚੌਂਕ 'ਚ ਸੁਖਬੀਰ ਬਾਦਲ ਨੂੰ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾਈਆਂ ਤੇ ਨਾਲ ਹੀ ਰੱਜ ਕੇ ਨਾਅਰੇਬਾਜ਼ੀ ਕੀਤੀ ਗਈ।
ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਵੱਲੋਂ ਪੂਰੇ ਪੰਜਾਬ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਹੀ ਸੁਖਬੀਰ ਬਾਦਲ ਵੱਲੋਂ ਜਲੰਧਰ ਵਿੱਚ ਭੁੱਲ ਸੁਧਾਰ ਰੈਲੀ ਕੀਤੀ ਗਈ।