ਪੰਜਾਬ

punjab

ETV Bharat / state

ਅੰਮ੍ਰਿਤਸਰ ਵਿਖੇ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ - kissan mazdoor sangharsh committee

ਆਪਣੀਆਂ ਮੰਗਾਂ ਨੂੰ ਲੈ ਕੇ ਕਸਬਾ ਜੰਡਿਆਲਾ ਵਿਖੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ। ਕਿਸਾਨਾਂ ਵੱਲੋਂ ਰੇਲ ਮਾਰਗ 'ਤੇ ਦਿੱਤੇ ਧਰਨੇ ਕਾਰਨ ਕਈ ਰੇਲ ਗੱਡੀਆਂ ਪ੍ਰਭਾਵਿਤ।

ਅੰਮ੍ਰਿਤਸਰ ਵਿਖੇ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ

By

Published : Mar 5, 2019, 4:38 PM IST

ਅੰਮ੍ਰਿਤਸਰ: ਕਸਬਾ ਜੰਡਿਆਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨ ਰੇਲ ਮਾਰਗ ਉੱਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਜਿਸ ਕਾਰਨ ਕਈ ਰੇਲ ਗੱਡੀਆਂ ਰੱਧ ਕੀਤੀਆਂ ਗਈਆਂ ਹਨ।

ਅੰਮ੍ਰਿਤਸਰ ਵਿਖੇ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ
ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਧਰਨੇ ਕਾਰਨ 15 ਦੇ ਕਰੀਬ ਰੇਲ ਗੱਡੀਆਂ ਪ੍ਰਭਾਵਿਤ ਹੋਇਆਂ ਹਨ ਜਿਨ੍ਹਾਂ ਵਿੱਚੋਂ 6 ਗੱਡੀਆਂ ਰੇਲ ਵਿਭਾਗ ਵੱਲੋਂ ਰੱਧ ਕਰ ਦਿੱਤੀਆਂ ਗਈਆਂ ਹਨ ਤੇ 2 ਗੱਡੀਆਂ ਦੇ ਰੂਟ ਬਦਲ ਦਿੱਤੇ ਗਏ ਹਨ।ਇਸ ਧਰਨੇ ਸਬੰਧੀ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ 'ਤੇ ਗੰਨੇ ਦੀ ਬਕਾਇਆ ਰਾਸ਼ੀ 400 ਕਰੋੜ ਨਹੀਂ ਜਾਰੀ ਕਰਦੀ ਉਦੋਂ ਤੱਕ ਉਹ ਰੇਲ ਟਰੈਕ ਖਾਲੀ ਨਹੀਂ ਕਰਨਗੇ। ਦੂਜੇ ਪਾਸੇ ਮੁਸਾਫ਼ਿਰਾਂ ਨੂੰ ਕਿਸਾਨਾਂ ਦੇ ਧਰਨੇ ਕਾਰਨ ਬਹੁਤ ਮਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ABOUT THE AUTHOR

...view details