ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਬਣਾਏ ਜਾ ਰਹੇ ਭਾਰਤ ਮਾਲਾ ਯੋਜਨਾ (Bharat Mala Yojana) ਤਹਿਤ ਜੰਮੂ ਕਟੜਾ ਨੈਸ਼ਨਲ ਹਾਈਵੇਅ ਵਿੱਚ ਬਹੁਤ ਸਾਰੇ ਕਿਸਾਨਾਂ ਦੀਆਂ ਜ਼ਮੀਨਾਂ ਕੇਂਦਰ ਸਰਕਾਰ ਵੱਲੋਂ ਐਕੁਆਇਰ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰ ਵੱਲੋਂ ਕਿਸਾਨਾਂ ਨੂੰ ਜ਼ਮੀਨਾਂ ਦਾ ਮੁਆਵਜ਼ਾ ਵੀ ਦਿੱਤਾ ਜਾ ਰਿਹਾ ਹੈ ਪਰ ਅੰਮ੍ਰਿਤਸਰ ਵਿੱਚ ਬਹੁਤ ਸਾਰੇ ਕਿਸਾਨਾਂ ਦਾ ਇਲਜ਼ਾਮ ਹੈ ਕਿ ਉਹਨਾਂ ਨੂੰ ਬਣਦਾ ਮੁਆਵਜ਼ਾ ਨਹੀਂ ਮਿਲਿਆ, ਜਿਸ ਨੂੰ ਲੈ ਕੇ ਕਿਸਾਨ ਲਗਾਤਾਰ ਹੀ ਪਿਛਲੇ ਦੋ ਸਾਲਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ।
ਮਾਨਾਵਾਲਾ ਰੇਲਵੇ ਟ੍ਰੈਕ ਜਾਮ ਕਰਨ ਪਹੁੰਚੇ ਕਿਸਾਨ,ਰੇਲਵੇ ਟ੍ਰੈਕ ਪੁਲਿਸ ਛਾਉਣੀ 'ਚ ਹੋਇਆ ਤਬਦੀਲ,ਕਿਸਾਨਾਂ ਨੇ ਦਿੱਤਾ ਅਲਟੀਮੇਟਮ,ਜਾਣੋਂ ਕੀ ਹੈ ਪੂਰਾ ਮਾਮਲਾ
ਮਾਨਾਵਾਲਾ ਰੇਲਵੇ ਟ੍ਰੈਕ (Manawala Railway Track) ਦੇ ਨਾਲ ਕਿਸਾਨਾਂ ਨੇ ਜ਼ਬਰਦਸਤ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਭਾਰਤ ਮਾਲਾ ਯੋਜਨਾ ਤਹਿਤ ਬਣ ਰਹੇ ਜੰਮੂ ਕਟੜਾ ਨੈਸ਼ਨਲ ਹਾਈਵੇ ਦਾ ਮੁਆਵਜ਼ਾ ਜਿਨ੍ਹਾਂ ਕਿਸਾਨਾਂ ਨੂੰ ਮਿਲਣਾ ਚਾਹੀਦਾ ਸੀ ਉਨ੍ਹਾਂ ਨਹੀਂ ਮਿਲਿਆ। ਸਰਕਾਰ ਦੇ ਚਹੇਤਿਆਂ ਨੇ ਘਪਲੇ ਨਾਲ ਉਹ ਮੁਆਵਜ਼ਾ ਆਪਣੇ ਖਾਤਿਆਂ ਵਿੱਚ ਪਵਾ ਲਿਆ। ਕਿਸਾਨਾਂ ਦਾ ਇਲਜ਼ਾਮ ਹੈ ਕਿ ਇਨ੍ਹਾਂ ਹੱਕ ਮਾਰਨ ਵਾਲੇ ਲੋਕਾਂ ਖ਼ਿਲਾਫ਼ ਪੰਜਾਬ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।
Published : Nov 24, 2023, 4:34 PM IST
ਕੀ ਹੈ ਕਿਸਾਨਾਂ ਦਾ ਇਲਜ਼ਾਮ: ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਬਣਦਾ ਮੁਆਵਜ਼ਾ ਉਨ੍ਹਾਂ ਕਿਸਾਨਾਂ ਨੂੰ ਨਹੀਂ ਮਿਲਿਆ ਜਿਨ੍ਹਾਂ ਦੀਆਂ ਜ਼ਮੀਨਾਂ ਰੋਡ ਵਿੱਚ ਆਈਆਂ ਹਨ,ਸਗੋਂ ਸ਼ਰੇਆਮ ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਲੈਕੇ ਇੱਕ ਸ਼ਖ਼ਸ ਕਹਿ ਰਿਹਾ ਹੈ ਕਿ ਉਸ ਦੇ ਸਿਰ ਉੱਤੇ ਰਾਘਵ ਚੱਢਾ ਦਾ ਹੱਥ ਹੈ ਇਸ ਲਈ ਸਾਰੀ ਰਕਮ ਉਸ ਦੇ ਖਾਤੇ ਵਿੱਚ ਆ ਰਹੀ ਹੈ। ਕਿਸਾਨਾਂ ਨੇ ਇਸ ਘਪਲੇ ਲਈ ਇੱਕ ਐੱਸਡੀਐੱਮ ਨੂੰ ਵੀ ਜ਼ਿੰਮੇਵਾਰ ਦੱਸਿਆ ਹੈ। (Jammu Katra National Highway)
ਛਾਉਣੀ 'ਚ ਤਬਦੀਲ ਹੋਇਆ ਰੇਲਵੇ ਸਟੇਸ਼ਨ:ਭਾਰਤੀ ਕਿਸਾਨ ਯੂਨੀਅਨ ਸਿੱਧਪੁਰ ਵੱਲੋਂ ਇਸ ਦੇ ਚਲਦੇ ਅੰਮ੍ਰਿਤਸਰ ਮਾਨਾਵਾਲ ਰੇਲਵੇ ਸਟੇਸ਼ਨ ਉੱਤੇ ਪਹੁੰਚ ਕੇ ਰੇਲਵੇ ਟਰੈਕ ਜਾਮ ਕਰਨ ਦੀ ਗੱਲ ਕੀਤੀ ਜਾ ਰਹੀ ਸੀ ਪਰ ਦੂਜੇ ਪਾਸੇ ਅੰਮ੍ਰਿਤਸਰ ਦਿਹਾਤੀ ਪੁਲਿਸ ਫੋਰਸ (Amritsar Rural Police Force) ਵੱਡੀ ਗਿਣਤੀ ਵਿੱਚ ਮਾਨਾਵਾਲ ਰੇਲਵੇ ਸਟੇਸ਼ਨ ਉੱਤੇ ਪਹੁੰਚੀ ਅਤੇ ਰੇਲਵੇ ਸਟੇਸ਼ਨ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਕਿਸਾਨ ਆਗੂਆਂ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਈ ਅਤੇ ਮੀਟਿੰਗ ਵਿੱਚ ਬਹੁਤ ਸਾਰੀਆਂ ਮੰਗਾਂ ਕਿਸਾਨਾਂ ਦੀਆਂ ਮੰਨੀਆਂ ਜਾ ਰਹੀਆਂ ਸਨ, ਜਿਸ ਦੇ ਚਲਦੇ ਕਿਸਾਨਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਅਲਟੀਮੇਟਮ ਦਿੱਤਾ ਗਿਆ ਕਿ ਜੇਕਰ ਤੈਅ ਸਮੇਂ ਵਿੱਚ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ ਰੇਲਵੇ ਟਰੈਕ ਜਾਮ (Railway track jam) ਕਰਨਗੇ।
- ਸਰਕਾਰੀ ਸਕੂਲਾਂ ਨੂੰ ਲੈਕੇ ਸਿੱਖਿਆ ਮੰਤਰੀ ਬੈਂਸ ਨੇ ਕੀਤਾ ਵੱਡਾ ਐਲਾਨ, ਆਨਲਾਈਨ ਲੱਗੇਗੀ ਹਾਜ਼ਰੀ
- ਸੁਲਤਾਨਪੁਰ ਲੋਧੀ ਫਾਇਰਿੰਗ ਮਾਮਲੇ 'ਚ ਭੜਕੇ ਮਜੀਠੀਆ, ਕਿਹਾ- CM ਦੇ ਹੁਕਮ ਤੋਂ ਬਿਨਾਂ ਗੁਰੂਘਰ 'ਤੇ ਗੋਲੀ ਚੱਲ ਹੀ ਨਹੀ ਸਕਦੀ, 84 ਯਾਦ ਕਰਾ ਦਿੱਤਾ
- ਕਪੂਰਥਲਾ ਗੋਲੀਬਾਰੀ 'ਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਫਾਇਰਿੰਗ: ਸ਼ਹੀਦ ਹੋਏ ਹੋਮਗਾਰਡ ਦਾ ਅੰਤਿਮ ਸੰਸਕਾਰ: ਸਰਕਾਰੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਇਗੀ
ਦੱਸਣ ਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਦਿੱਲੀ ਜੰਮੂ ਕੱਟੜਾ ਨੈਸ਼ਨਲ ਹਾਈਵੇ ਤਿਆਰ ਕੀਤਾ ਜਾ ਰਿਹਾ ਹੈ ਜੋ ਕਿ ਅੰਮ੍ਰਿਤਸਰ ਵਿੱਚੋਂ ਹੋ ਕੇ ਨਿਕਲਦਾ ਹੈ ਅਤੇ ਅੰਮ੍ਰਿਤਸਰ ਵਿੱਚ ਬਹੁਤ ਸਾਰੇ ਕਿਸਾਨਾਂ ਦੀ ਜ਼ਮੀਨ ਉਸ ਨੈਸ਼ਨਲ ਹਾਈਵੇ ਦੇ ਅਧੀਨ ਆਈ ਹੈ, ਇਸ ਦੌਰਾਨ ਕਿਸਾਨਾਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਨੂੰ ਜ਼ਮੀਨ ਦਾ ਪੂਰਾ ਮੁਆਵਜ਼ਾ ਨਹੀਂ ਮਿਲ ਰਿਹਾ। ਜਿਸ ਨੂੰ ਲੈ ਕੇ ਕਿਸਾਨ ਇੱਕ ਵਾਰ ਫਿਰ ਤੋਂ ਸੜਕਾਂ ਉੱਤੇ ਉੱਤਰ ਆਏ ਹਨ ਅਤੇ ਹੁਣ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਰੇਲਵੇ ਟਰੈਕ ਜਾਮ ਕਰਕੇ ਵੱਡੇ ਪੱਧਰ ਉੱਤੇ ਰੋਸ ਪ੍ਰਦਰਸ਼ਨ ਕਰਨਗੇ। (Land compensation)