ਅੰਮ੍ਰਿਤਸਰ:ਦਿੱਲੀ ਖੇਤੀ ਸੁਧਾਰ ਕਾਨੂੰਨ (Agrarian Reform Act) ਰੱਦ ਹੋਣ ਤੋਂ ਬਾਅਦ ਇੱਕ ਵਾਰ ਫੇਰ ਇਹ ਕਿਸਾਨ ਸੜਕਾਂ ਉੱਤੇ ਰੇਲ ਟਰੈਕਾਂ ਉੱਤੇ ਉਤਰਦੇ ਹੋਏ ਦਿਖਾਈ ਦੇ ਰਹੇ ਹਨ। ਜਿਸ ਦੇ ਚਲਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Struggle Committee) ਵੱਲੋਂ ਪੰਜਾਬ ਦੇ ਵੱਖ ਵੱਖ 14 ਥਾਂਵਾਂ ਦੇ ਉੱਤੇ ਰੇਲ ਰੋਕੋ ਪ੍ਰਦਰਸ਼ਨ ਕੀਤਾ ਜਾਏਗਾ। ਜਿਸ ਦੇ ਚਲਦੇ ਅੰਮ੍ਰਿਤਸਰ ਵੱਲਾ ਰੇਲਵੇ ਫਾਟਕ (Amritsar Valla Railway Gate) ਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Struggle Committee) ਵੱਲੋਂ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿੱਚ ਰੇਲ ਚੱਕਾ ਜਾਮ ਕੀਤਾ ਜਾਵੇਗਾ।
ਇਸ ਸਬੰਧੀ ਗੱਲਬਾਤ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਚ 8 ਜ਼ਿਲ੍ਹਿਆਂ ਚ 14 ਜਗ੍ਹਾ ਦੇ ਉੱਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਵਿੱਚ ਕਿ ਮੁੱਖ ਮੰਗ ਐੱਮ.ਐੱਸ.ਪੀ. ਦੀ ਗਾਰੰਟੀ ਦਿੱਲੀ ਵਿੱਚ ਕਿਸਾਨਾਂ ‘ਤੇ ਹੋਏ ਕੇਸ ਦਰਜਾ ਨੂੰ ਰੱਦ ਕਰਕੇ ਅਤੇ ਅਤੇ ਹੋਰ ਕਿਸਾਨਾਂ ਦੀਆਂ ਜੋ ਮੰਗਾਂ ਲੰਮੇ ਸਮੇਂ ਤੋਂ ਚਲਦੀਆਂ ਰਹੀਆਂ ਉਨ੍ਹਾ ਨੂੰ ਲੈ ਕੇ ਸਾਂਝੇ ਤੌਰ ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ।