ਅੰਮ੍ਰਿਤਸਰ:ਦਿੱਲੀ ’ਚ ਕਿਸਾਨ ਮੋਰਚਾ ਫਤਿਹ ਤੋਂ ਬਾਅਦ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵੱਲੋਂ ਟਰੇਨਾਂ ਨੂੰ ਰੋਕਿਆ ਜਾ ਰਿਹਾ ਹੈ। ਕਿਸਾਨੀ ਦੀਆਂ ਅਹਿਮ ਮੰਗਾਂ ਤੋਂ ਇਲਾਵਾ ਪੰਜਾਬ ਦੇ ਹੋਰ ਅਹਿਮ ਮਸਲਿਆਂ ਨੂੰ ਲੈ ਕੇ ਕਿਸਾਨਾਂ ਵੱਲੋਂ ਫਿਰ ਤੋਂ ਟਰੇਨਾਂ ਰੋਕੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਤੋਂ ਕਿਸਾਨਾਂ ਵੱਲੋਂ ਟਰੇਨਾਂ ਰੋਕੀਆਂ ਗਈਆਂ ਹਨ। ਇਸ ਮੌਕੇ ਕਿਸਾਨਾਂ ਵੱਲੋਂ ਰੇਲਵੇ ਸਟੇਸ਼ਨ ਤੋਂ ਸੂਬਾ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ ਹੈ। ਕਿਸਾਨਾਂ ਦਾ ਕਹਿਣੈ ਕਿ ਸੂਬੇ ਦੇ ਹਰ ਵਰਗ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਵੀ ਹੜਤਾਲ ਤੇ ਚੱਲ ਰਹੇ ਹਨ।
ਸੂਬੇ ’ਚ 4 ਥਾਵਾਂ ’ਤੇ ਰੇਲਾਂ ਦਾ ਚੱਕਾ ਜਾਮ
ਕਿਸਾਨ ਮਜਦੂਰ ਸੰਗਰਸ਼ ਕਮੇਟੀ (Kisan Mazdoor Sangharsh Committee)ਵੱਲੋਂ ਪੰਜਾਬ ਵਿੱਚ 4 ਥਾਵਾਂ ’ਤੇ ਰੇਲਾਂ ਦਾ ਚੱਕਾ ਜਾਮ (trains stopped 4 places in Punjab) ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਭਰ ਵਿੱਚ ਪੰਜਾਬ ਤੇ ਕੇਂਦਰ ਸਰਕਾਰ ਦੇ ਖਿਲਾਫ਼ ਲੰਮੇ ਸਮੇਂ ਤੱਕ ਲਈ ਪੰਜਾਬ ਵਿੱਚ 4 ਥਾਵਾਂ ’ਤੇ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਲੰਮੇ ਸਮੇਂ ਤੱਕ ਚੱਲੇਗਾ ਜਦੋਂ ਤੱਕ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਹੀਂ ਮੰਨ ਲਈਆਂ ਜਾਂਦੀਆਂ।
ਲਖੀਮਪੁਰ ਖੀਰੀ ਘਟਨਾ ’ਚ ਇਨਸਾਫ ਦੀ ਮੰਗ
ਉਨ੍ਹਾਂ ਕਿਹਾ ਕਿ ਸਾਡੀ ਮੁੱਖ ਮੰਗ ਹੈ ਕਿ ਲਖੀਮਪੁਰ ਖੀਰੀ ਦੀ ਘਟਨਾ ਦੇ ਮੁੱਖ ਦੋਸ਼ੀ ਮੰਤਰੀ ਨੂੰ ਉਸਦੇ ਅਹੁਦੇ ਤੋਂ ਬਰਖਾਸਤ ਕਰ ਉਸਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਸਵਾਮੀਨਾਥਨ ਦੀ ਰਿਪੋਰਟ ਜਿਹੜੀ ਲੰਮੇ ਸਮੇਂ ਤੋਂ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਉਸਨੂੰ ਲਾਗੂ ਕੀਤਾ ਜਾਵੇ ਨਾਲ ਹੀ ਐਮ ਐਸ ਪੀ ਦਾ ਰੇਟ ਤੈਅ ਕੀਤਾ ਜਾਵੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਪਿਛਲੀ ਚੋਣਾਂ ਸਮੇਂ ਸੱਤਾ ਵਿਚ ਆਉਣ ਲਈ ਜਿਹੜੇ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਵੀ ਪੂਰਾ ਕੀਤਾ ਜਾਵੇ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਰੇਲਾਂ ਦਾ ਚੱਕਾ ਜਾਮ ਜਾਰੀ ਰੱਖਣਗੇ।
ਅੰਦੋਲਨ ’ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਨੌਕਰੀ ਦੀ ਮੰਗ