ਅੰਮ੍ਰਿਤਸਰ: ਇੱਕ ਪਾਸੇ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਤਹਿਤ ਦਿੱਲੀ ਵਿੱਚ ਚੱਲ ਰਹੇ ਸੰਯੁਕਤ ਕਿਸਾਨ ਮੋਰਚੇ ਵਿੱਚ ਦੇਸ਼ ਦੁਨੀਆ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ, ਉੱਥੇ ਹੀ ਮਾਝੇ ਤੋਂ ਵੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸਮੇਂ ਸਮੇਂ ਤੇ ਕਾਫਲਿਆਂ ਰੂਪੀ ਜਥੇ ਰਵਾਨਾ ਹੁੰਦੇ ਰਹਿੰਦੇੇ ਹਨ।
159 ਦਿਨਾਂ ਤੋਂ ਰੇਲ ਟਰੈਕ 'ਤੇ ਡਟੇ ਕਿਸਾਨ
ਇੱਕ ਪਾਸੇ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਤਹਿਤ ਦਿੱਲੀ ਵਿੱਚ ਚੱਲ ਰਹੇ ਸੰਯੁਕਤ ਕਿਸਾਨ ਮੋਰਚੇ ਵਿੱਚ ਦੇਸ਼ ਦੁਨੀਆ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ, ਉੱਥੇ ਹੀ ਮਾਝੇ ਤੋਂ ਵੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸਮੇਂ ਸਮੇਂ ਤੇ ਕਾਫਲਿਆਂ ਰੂਪੀ ਜਥੇ ਰਵਾਨਾ ਹੁੰਦੇ ਰਹਿੰਦੇੇ ਹਨ।
ਅੱਜ ਪੱਤਰਕਾਰਾਂ ਨਾਲ ਬਿਆਨ ਸਾਂਝਾ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ 159 ਦਿਨਾਂ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ ਅਤੇ 5 ਮਾਰਚ ਨੂੰ ਦਿੱਲੀ ਅੰਦੋਲਨ ਵਿੱਚ ਸ਼ਮੂਲੀਅਤ ਕਰਨ ਹਜ਼ਾਰਾਂ ਦੀ ਗਿਣਤੀ ਵਿੱਚ ਕਾਫਿਲਾ ਰਵਾਨਾ ਕੀਤਾ ਜਾਵੇਗਾ।
ਉਧਰ ਸਾਂਝੇ ਤੌਰ ਤੇ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਚੱਲ ਰਹੇ ਅੰਦੋਲਨ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ ਅਤੇ ਕਿਸਾਨਾਂ ਵਲੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ ਤੱਕ ਸ਼ਾਤਮਈ ਧਰਨਾ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ।