ਅੰਮ੍ਰਿਤਸਰ: ਕਿਸਾਨਾਂ ਵੱਲੋਂ ਬੀਐਸਐਫ ਹੈੱਡਕੁਆਰਟਰ ਦੇ ਮੇਨ ਗੇਟ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਰੋਡ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਮਾਂ ਕੇਂਦਰ ਸਰਕਾਰ ਸਾਡੀਆਂ ਮੰਗਾਂ ਨਹੀ ਮੰਨਦੀ ਉਦੋਂ ਤੱਕ ਕੇਂਦਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਾਡੀਆਂ ਮੁੱਖ ਤਿੰਨ ਮੰਗਾਂ ਨੇ ਇੱਕ ਹਾਈਕੋਰਟ ਦੇ ਫੈਸਲੇ ਅਨੁਸਾਰ ਦਸ ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਸਾਨੂੰ ਅਜੇ ਤੱਕ ਨਹੀਂ ਮਿਲਿਆ। ਇਸ ਦੇ ਨਾਲ ਹੀ 2017 ਤੋਂ ਬਾਅਦ ਸਾਨੂੰ ਕਿਸਾਨਾਂ ਨੂੰ ਜਿਨ੍ਹਾਂ ਦੀਆਂ ਸਰਹੱਦੀ ਖੇਤਰਾਂ ਵਿੱਚ ਜ਼ਮੀਨਾਂ ਹਨ, ਉਨ੍ਹਾਂ ਨੂੰ ਬਣਦਾ ਮੁਆਵਜ਼ਾ ਨਹੀਂ ਮਿਲਿਆ।
ਇਹ ਵੀ ਪੜ੍ਹੋ :ਬੀਐਸਐਫ ਮੁੱਦੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਣ ਦਾ ਫੈਸਲਾ
ਉਨ੍ਹਾਂ ਕਿਹਾ ਕਿ ਬੀਐਸਐਫ ਵੱਲੋਂ ਕਿਸਾਨਾਂ ਦੀ ਕੀਤੀ ਜਾਰੀ ਖੱਜਲ ਖੁਆਰੀ ਖ਼ਿਲਾਫ਼ ਜਨਤਕ ਧਰਨਾ ਅੱਜ ਹੀ ਡੀਆਈਜੀ ਬੀਐਸਐਫ ਦੇ ਹੈੱਡਕੁਆਰਟਰ ਦੇ ਬਾਹਰ ਦਿੱਤਾ ਜਾ ਰਿਹਾ ਹੈ ਕਿਉਂਕਿ ਜਿਹੜਾ ਪੰਜਾਹ ਕਿਲੋਮੀਟਰ ਦਾ ਦਾਇਰਾ ਕੇਂਦਰ ਸਰਕਾਰ ਵੱਲੋਂ ਵਧਾਇਆ ਗਿਆ ਹੈ ਉਹ ਨਹੀਂ ਵਧਾਇਆ ਜਾਣਾ ਚਾਹੀਦਾ।