ਅੰਮ੍ਰਿਤਸਰ:ਵੱਖ ਵੱਖ ਮੰਗਾਂ ਨੂੰ ਲੈ ਕੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਆਪ ਸਰਕਾਰ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਅੰਮ੍ਰਿਤਸਰ ਵਿੱਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ (Cabinet Minister Inderbir Singh Nijhar) ਦੇ ਘਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ (Sarwan Singh Pandher) ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੀਆਂ ਮੰਗਾ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਮਸਲੇ ਹੱਲ ਕਰਨੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਸੰਸਾਰ ਬੈਂਕ ਵੱਲੋਂ ਨਹਿਰੀ ਪਾਣੀ 'ਤੇ ਲਾਏ ਜਾ ਰਹੇ ਪ੍ਰੋਜੈਕਟ ਰੱਦ ਕਰਵਾਉਣ, ਨਹਿਰੀ ਪਾਣੀ ਖੇਤੀ ਸੈਕਟਰ ਨੂੰ ਦਿੱਤਾ ਜਾਵੇ, ਕਾਰਪੋਰੇਟਾ ਵੱਲੋਂ ਪਾਣੀ ਦੀ ਦੁਰਵਰਤੋਂ ਕਰਕੇ ਉਸ ਨੂੰ ਦੂਸ਼ਤ ਕਰਕੇ ਧਰਤੀ ਹੇਠ ਪਾਉਣ ਅਤੇ ਦਰਿਆਵਾਂ ਵਿੱਚ ਸੁੱਟਣਾ ਤੋਂ ਰੋਕਣਾ ਚਾਹੀਦਾ ਹੈ ਅਤੇ ਅਜਿਹੇ ਲੋਕਾਂ 'ਤੇ ਕਾਰਵਾਈ ਕਰਨੀ ਚਾਹੀਦੀ ਹੈ।
ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਬਰਸਾਤੀ ਪਾਣੀ ਨੂੰ ਧਰਤੀ ਹੇਠ ਰੀਚਾਰਜ਼ ਕਰਨ ਲਈ ਪੋਲਸੀ ਬਣਾਵੇ ਅਤੇ ਲੰਪੀ ਸਕਿਨ ਨਾਲ ਕਿਸਾਨਾਂ ਮਜਦੂਰਾਂ (Kisan Mazdoor sangars Committee Punjab) ਦੇ ਮਾਰੇ ਗਏ ਪਸ਼ੂ ਧਨ ਦਾ ਮੁਆਵਜ਼ਾ ਦੇਵੇ। ਐਮਐਸਪੀ (msp) ਗਰੰਟੀ ਕਨੂੰਨ ਬਣਾਉਣ, ਡਾ .ਸਵਾਮੀਨਾਥਨ ਰਿਪੋਰਟ ਅਨੁਸਾਰ ਲਾਂਗਤ ਖਰਚੇ ਤੇ 50% ਮੁਨਾਫ਼ਾ ਜੋੜ ਕੇ ਦੇਣ ਵਾਲੇ ਵਾਧੇ 'ਤੇ ਸਰਕਾਰ ਨੂੰ ਕੰਮ ਕਰਨਾ ਚਾਹੀਦਾ ਹੈ। ਮਜ਼ਦੂਰਾਂ ਨਾਲ ਕੀਤੇ ਮਨਰੇਗਾ ਵਰਗੀਆਂ ਸਕੀਮਾਂ ਤਹਿਤ 365 ਦਿਨ ਰੁਜ਼ਗਾਰ ਦੇਣ ਦੇ ਵਾਧੇ ਵੀ ਸਰਕਾਰ ਨੂੰ ਪੂਰੇ ਕਰਨੇ ਚਾਹੀਦੇ ਹਨ।
ਮਜਦੂਰਾਂ ਤੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ, ਕੁਦਰਤੀ ਮਾਰ ਨਾਲ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਦੇਣ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰ ਘੇਰੇ ਜਾਣਗੇ। ਇਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਪੰਜਾਬ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ (Cabinet Minister Inderbir Singh Nijhar) ਦੇ ਘਰ ਦਾ ਘਿਰਾਓ ਕੀਤਾ ਗਿਆ ਹੈ।
ਇਹ ਵੀ ਪੜ੍ਹੋ:-ਬੰਦੀ ਸਿੰਘਾਂ ਦੀ ਰਿਹਾਈ ਲਈ SGPC ਮੈਂਬਰਾਂ ਵੱਲੋਂ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ