ਅੰਮ੍ਰਿਤਸਰ:ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਮੇਂ-ਸਮੇਂ ਉੱਤੇ ਧਰਨੇ ਪ੍ਰਦਰਸ਼ਨ ਕੀਤੇ ਜਾਂਦੇ ਹਨ। ਇਸੇ ਮੰਗਾਂ ਤਹਿਤ ਹੀ ਅੱਜ ਕਿਸਾਨ ਜਥੇਬੰਦੀਆਂ ਮੋਹਾਲੀ ਵਿੱਚ ਇਕੱਤਰ ਹੋਣ ਜਾ ਰਹੀਆਂ ਹਨ। ਇਸ ਤਹਿਤ ਹੀ ਵੀਰਵਾਰ ਨੂੰ 18 ਕਿਸਾਨ ਜਥੇਬੰਦੀਆਂ ਦੇ ਆਗੂਆਂ ਬਲਦੇਵ ਸਿੰਘ ਜ਼ੀਰਾ, ਜਸਵਿੰਦਰ ਸਿੰਘ ਲੌਂਗੋਵਾਲ, ਅਮਰਜੀਤ ਸਿੰਘ ਮੋਹਰੀ ਵੱਲੋਂ ਸਾਂਝਾ ਬਿਆਨ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਆਗੂ ਅਤੇ 18 ਕਿਸਾਨ ਜਥੇਬੰਦੀ ਦੇ ਮੈਂਬਰ ਸਰਵਣ ਸਿੰਘ ਪੰਧੇਰ ਨੇ ਕਿਹਾ ਸੀ ਕਿ ਕਿਸਾਨਾਂ ਦੀਆਂ ਮੰਗਾਂ ਜਿਵੇਂ ਹੜ੍ਹਾਂ, ਗੜ੍ਹੇ ਮਾਰੀ ਤੇ ਗੁਲਾਬੀ ਸੁੰਡੀ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣਾ, ਐੱਮ ਐੱਸ ਪੀ ਗਾਰੰਟੀ ਕਾਨੂੰਨ ਬਣਾਉਣਾ, ਕਿਸਾਨਾਂ ਤੇ ਮਜ਼ਦੂਰਾਂ ਦਾ ਕੁੱਲ ਕਰਜ਼ਾ ਮੁਆਫ਼ ਕਰਨਾ ਆਦਿ।
ਕਿਸਾਨਾਂ ਦੀਆਂ ਮੰਗਾਂ:ਇਸ ਤੋਂ ਇਲਾਵਾ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ ਰਹਿੰਦਾ ਮੁਆਵਜ਼ਾ ਦੇਣਾ, ਜੁਮਲਾ ਮੁਸ਼ਤਰਕਾ ਮਾਲਕਾਨ ਤੇ ਅਬਾਦਕਾਰ ਵਾਲੀ ਜ਼ਮੀਨ ਕਿਸਾਨਾਂ ਦੇ ਨਾਮ ਕਰਨ, ਘਰਾਂ ਵਿੱਚ ਬਿਜਲੀ ਦੇ ਸਮਾਰਟ ਮੀਟਰ ਲਗਾਉਣੇ ਤੁਰੰਤ ਬੰਦ ਕਰਨ, ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਤੇ ਮੜੇ ਕੇਸ ਰੱਦ ਕਰਨ, ਬਣਾਏ ਜਾ ਰਹੇ ਹਾਈਵੇਆਂ ਦੇ ਨੀਚੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕਰਨ, ਨਸ਼ਿਆ ਦੇ ਰੋਕ ਥਾਮ ਕਰਨ, ਫਗਵਾੜਾ ਖੰਡ ਮਿੱਲ ਨੂੰ ਸਰਕਾਰੀ ਹੱਥਾਂ ਵਿੱਚ ਲੈ ਕੇ ਕਿਸਾਨਾਂ ਦੀ ਪੈਮੇਂਟ ਸਰਕਾਰ ਦੀ ਜ਼ਿੰਮੇਵਾਰੀ ਕਰਨ ਅਤੇ ਮੀਟਿੰਗਾਂ ਵਿੱਚ ਹੋਰ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਨੂੰ ਲੈ ਕੈ 18 ਜਥੇਬੰਦੀਆ ਪਹਿਲਾਂ ਹੀ ਸੰਘਰਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਵੱਲੋ 20 ਅਕਤੂਬਰ ਨੂੰ ਮੋਹਾਲੀ ਚੱਲੋ ਸੱਦੇ ਨੂੰ ਕਾਮਯਾਬ ਬਣਾਉਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਕਿਸਾਨ ਵੱਧ ਚੜ੍ਹ ਕੇ ਮੋਹਾਲੀ ਪ੍ਰੋਗਰਾਮ ਵਿੱਚ ਪਹੁੰਚਣ।