ਪੰਜਾਬ

punjab

ETV Bharat / state

ਝੋਨੇ ਦੀ ਸਰਕਾਰੀ ਖਰੀਦ ਦੇ ਚਿੰਤਾ ’ਚ ਪਾਏ ਕਿਸਾਨ, ਫਸਲ ਹੋਈ ਗਿੱਲੀ

ਅੰਮ੍ਰਿਤਸਰ ਦਾਣਾ ਮੰਡੀ ਵਿਖੇ ਪਏ ਮੀਂਹ ਕਾਰਨ ਫਸਲ ਗਿੱਲੀ ਹੋ ਗਈ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਤੋਂ ਜਲਦ ਕੋਈ ਫੈਸਲਾ ਨਾ ਲਿਆ ਤਾਂ ਉਹ ਸੰਘਰਸ਼ ਕਰਨਗੇ।

ਝੋਨੇ ਦੀ ਸਰਕਾਰੀ ਖਰੀਦ ਦੇ ਚਿੰਤਾ ’ਚ ਪਾਏ ਕਿਸਾਨ
ਝੋਨੇ ਦੀ ਸਰਕਾਰੀ ਖਰੀਦ ਦੇ ਚਿੰਤਾ ’ਚ ਪਾਏ ਕਿਸਾਨ

By

Published : Oct 2, 2021, 2:51 PM IST

ਅੰਮ੍ਰਿਤਸਰ: ਝੋਨੇ ਦੀ ਖਰੀਦ (Procurement of paddy) ਨੂੰ ਲੈ ਕੇ ਸਰਕਾਰ ਵੱਲੋਂ 10 ਦਿਨ ਅੱਗੇ ਪਾਉਣ ਦੇ ਫੈਸਲੇ ਨੂੰ ਲੈ ਕੇ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਥੇ ਹੀ ਅੰਮ੍ਰਿਤਸਰ ਦੀ ਦਾਣਾ ਮੰਡੀ (Amritsar Dana Mandi) ਵਿੱਚ ਆਪਣੀ ਫਸਲ ਲੈ ਕੇ ਪਹੁੰਚੇ ਕਿਸਾਨਾਂ ਵਿੱਚ ਬਹੁਤ ਜਿਆਦਾ ਰੋਸ ਵੇਖਣ ਨੂੰ ਮਿਲ ਰਿਹਾ ਹੈ ਜਿਸਦੇ ਚੱਲਦੇ ਕਿਸਾਨਾਂ ਨੇ ਸਰਕਾਰ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜੋ: ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਘਰ ਦੇ ਬਾਹਰ ਪਹੁੰਚੇ ਕਿਸਾਨ, ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼

ਇਸ ਸਬੰਧੀ ਗੱਲਬਾਤ ਕਰਦਿਆਂ ਅੰਮ੍ਰਿਤਸਰ ਦਾਣਾ ਮੰਡੀ (Amritsar Dana Mandi) ਵਿਖੇ ਪਹੁੰਚੇ ਕਿਸਾਨਾਂ ਨੇ ਦੱਸਿਆ ਕਿ ਅਸੀਂ ਇੱਕ ਅਕਤੂਬਰ ਨੂੰ ਆਪਣੀਆ ਫਸਲਾਂ ਲੈ ਕੇ ਮੰਡੀ ਪਹੁੰਚੇ ਹਾਂ, ਪਰ ਸਰਕਾਰ ਵੱਲੋਂ ਝੋਨੇ ਦੀ ਖਰੀਦ (Procurement of paddy) ਲਈ 10 ਦਿਨ ਦਾ ਸਮਾਂ ਵਧਾਉਣ ਦੇ ਫੈਸਲੇ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਬੀਤੀ ਰਾਤ ਅੰਮ੍ਰਿਤਸਰ ਦਾਣਾ ਮੰਡੀ (Amritsar Dana Mandi) ਵਿਖੇ ਪਏ ਮੀਂਹ ਕਾਰਨ ਫਸਲ ਗਿੱਲੀ ਹੋ ਗਈ ਹੈ, ਜੇਕਰ ਸਰਕਾਰ 10 ਦਿਨ ਬਾਅਦ ਖਰੀਦ ਸ਼ੁਰੂ ਹੁੰਦੀ ਹੈ ਤਾਂ ਕਿਸਾਨਾਂ ਦਾ ਬਹੁਤ ਜਿਆਦਾ ਨੁਕਸਾਨ ਹੋਣ ਦਾ ਖਦਸਾ ਹੈ ਜਿਸਦੇ ਚੱਲਦੇ ਅਸੀਂ ਸਰਕਾਰ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦੇ ਹਾਂ।

ਉਥੇ ਹੀ ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਤੋਂ ਜਲਦ ਕੋਈ ਫੈਸਲਾ ਨਾ ਲਿਆ ਤਾਂ ਉਹ ਸੰਘਰਸ਼ ਕਰਨਗੇ।

ਇਹ ਵੀ ਪੜੋ: ਵਿਧਾਇਕ ਦੇ ਘਰ ਅੱਗੇ ਪੁਲਿਸ ’ਤੇ ਕਿਸਾਨਾਂ ਵਿਚਾਲੇ ਝੜਪ

ABOUT THE AUTHOR

...view details