ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੀ ਗਈ ਹੜਤਾਲ ਦਾ ਮਾਮਲਾ ਜਦੋਂ ਦਾ ਮੀਡੀਆ ਸਾਹਮਣੇ ਆਇਆ ਹੈ। ਉਦੋਂ ਤੋਂ ਹੀ ਸੁਰਖੀਆਂ ਵਿੱਚ ਬਣਿਆ ਹੋਇਆ ਹੈ। ਅੰਮ੍ਰਿਤਪਾਲ ਸਿੰਘ ਦੀ ਪਤਨੀ ਵੱਲੋਂ ਜਾਰੀ ਕੀਤੇ ਇਸ ਬਿਆਨ ਤੋਂ ਬਾਅਦ ਹਰ ਪਾਸੇ ਤੋਂ ਪ੍ਰਤੀਕਰਮ ਆ ਰਹੇ ਹਨ ਕਿ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਅਤੇ ਸਾਥੀ ਸਿੰਘਾਂ ਨਾਲ ਮਾੜਾ ਵਤੀਰਾ ਹੋ ਰਿਹਾ ਹੈ। ਉੰਨਾ ਨੂੰ ਆਮ ਕੈਦੀਆਂ ਵਾਂਗ ਸਹੂਲਤਾਂ ਨਹੀਂ ਮਿਲ ਰਹੀਆਂ। ਨਾਲ ਹੀ ਉਂਨਾ ਦੇ ਖਾਣੇ ਵਿੱਚ ਤੰਬਾਕੂ ਮਿਲਿਆ ਹੁੰਦਾ ਹੈ। ਇਸ ਨੂੰ ਲੈਕੇ ਹੁਣ ਪਰਿਵਾਰ ਵੀ ਸਾਹਮਣੇ ਆਇਆ ਹੈ ਅਤੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਪੰਜਾਬ ਬੀਤੇ ਦਿਨੀਂ ਆਸਾਮ ਦੀ ਡਿਬਰੁਗੜ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੀ ਧਰਮ ਪਤਨੀ ਬੀਬੀ ਕਿਰਨਦੀਪ ਕੌਰ ਦੇ ਹਵਾਲੇ ਤੋਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਕਿ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਬਣਦੀਆਂ ਸਹੂਲਤਾਂ ਨਹੀਂ ਮਿਲ ਰਹੀਆਂ ਹਨ।
Hunger Strike of Amritpal Singh : ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨਾਲ ਹੋ ਰਹੇ ਵਤੀਰੇ 'ਤੇ ਪਿਤਾ ਨੇ ਦਿੱਤੀ ਪ੍ਰਤੀਕ੍ਰਿਆ - ਜੇਲ੍ਹ ਚ ਬੰਦ ਅੰਮ੍ਰਿਤਪਾਲ ਸਿੰਘ ਤੇ ਸਿੰਘਾਂ ਵਲੋਂ ਹੜਤਾਲ
ਅੰਮ੍ਰਿਤਪਾਲ ਸਿੰਘ ਦੀ ਪਤਨੀ ਵੱਲੋਂ ਜਾਰੀ ਕੀਤੇ ਇਸ ਬਿਆਨ ਤੋਂ ਬਾਅਦ ਹਰ ਪਾਸੇ ਤੋਂ ਪ੍ਰਤੀਕਰਮ ਆ ਰਹੇ ਹਨ ਕਿ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਅਤੇ ਸਾਥੀ ਸਿੰਘਾਂ ਨਾਲ ਮਾੜਾ ਵਤੀਰਾ ਹੋ ਰਿਹਾ ਹੈ। ਉਹਨਾਂ ਨੂੰ ਆਮ ਕੈਦੀਆਂ ਵਾਂਗ ਸਹੂਲਤਾਂ ਨਹੀਂ ਮਿਲ ਰਹੀਆਂ। ਨਾਲ ਹੀ ਉਂਨਾ ਦੇ ਖਾਣੇ ਵਿੱਚ ਤੰਬਾਕੂ ਮਿਲਿਆ ਹੁੰਦਾ ਹੈ
ਪਹਿਲਾਂ ਵੀ ਅੰਮ੍ਰਿਤਪਾਲ ਸਿੰਘ ਵੱਲੋਂ ਜ਼ਿਕਰ ਕੀਤਾ ਗਿਆ: ਜਿਸ ਵਿੱਚ ਮੁੱਖ ਤੌਰ 'ਤੇ ਸਹੀ ਖਾਣਾ ਨਾ ਮਿਲਣਾ, ਤੰਬਾਕੂ ਪਦਾਰਥਾਂ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਵਲੋਂ ਬਣਾਏ ਖਾਣੇ ਨੂੰ ਖਾਣਾ, ਜੇਲ੍ਹਤੋਂ ਫੋਨ ਕਾਲ ਦੀ ਸਹੂਲਤ ਨਾ ਮਿਲਣਾ, ਜੇਲ੍ਹ ਅੰਦਰ ਗੱਲਬਾਤ ਦੌਰਾਨ ਦੂਸਰੇ ਵਿਅਕਤੀਆਂ ਦੀ ਭਾਸ਼ਾ ਨਾ ਸਮਝ ਲੱਗਣ ਕਾਰਨ ਟਰਾਂਸਲੇਟਰ ਦੀ ਸਹੂਲਤ ਦਾ ਹੋਣਾ ਆਦਿ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਵੀ ਅੰਮ੍ਰਿਤਪਾਲ ਸਿੰਘ ਵੱਲੋਂ ਜ਼ਿਕਰ ਕੀਤਾ ਗਿਆ ਸੀ ਅਤੇ ਇਹ ਮੰਗ ਕੀਤੀ ਗਈ ਸੀ ਕਿ ਸਿੰਘਾਂ ਨੂੰ ਅਲੱਗ ਤੋਂ ਆਪਣਾ ਖਾਣਾ ਬਣਾਉਣ ਦੀ ਇਜਾਜ਼ਤ ਦਿੱਤੀ ਜਾਵੇ।
ਸਾਥੀਆਂ ਨੂੰ ਮੁਕੰਮਲ ਸਿਹਤ ਸਹੂਲਤਾਂ ਵੀ ਨਹੀਂ ਮਿਲ ਰਹੀਆਂ :ਕਿਉਂਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਕਿਸੇ ਵੀ ਤਰਾਂ ਦੇ ਨਸ਼ੇ ਜਾ ਫਿਰ ਤੰਬਾਕੂ ਪਦਾਰਥਾਂ ਦਾ ਸੇਵਨ ਕਰਨ ਵਾਲੇ ਵਿਅਕਤੀ ਹੱਥੋਂ ਖਾਣਾ ਖਾਣਾ ਕੁਰੈਤ ਮੰਨਿਆ ਜਾਂਦਾ ਹੈ।ਇਸ ਤੋਂ ਇਲਾਵਾ ਇਕ ਪਰਿਵਾਰ ਜੇਕਰ ਮੁਲਾਕਤ ਕਰਨ ਲਈ ਆਸਾਮ ਜਾਂਦਾ ਹੈ ਤਾਂ ਤਕਰੀਬਨ 20 ਤੋਂ 25 ਹਜਾਰ ਰੁਪਏ ਤਕ ਦਾ ਖਰਚ ਆਉਂਦਾ ਹੈ। ਜਿਸ ਲਈ ਜੇਲ੍ਹ ਵਿੱਚ ਬੰਦ ਸਾਥੀਆਂ ਨੂੰ ਮਿਲਣ ਜਾਣ ਵਾਲੇ ਪਰਿਵਾਰ ਸਮਰੱਥਨ ਹੋਣ ਕਾਰਨ ਵੱਡੀ ਸਮੱਸਿਆ ਆ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਮੁਕੰਮਲ ਸਿਹਤ ਸਹੂਲਤਾਂ ਵੀ ਨਹੀਂ ਮਿਲ ਰਹੀਆਂ ਹਨਜੋ ਕਿ ਸਿੱਧੇ ਤੌਰ 'ਤੇ ਮਨੁੱਖੀ ਹੱਕਾਂ 'ਤੇ ਰੋਕ ਲਾਉਣ ਹੈ। ਉਨ੍ਹਾਂ ਨੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੇਲ੍ਹਵਿਚ ਬੰਦ ਸਿੰਘਾਂ ਨੂੰ ਅਲੱਗ ਤੋਂ ਖਾਣਾ ਬਣਾਉਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ਦੇ ਇਲਾਵਾ ਉਹ ਬਕਾਇਦਾ ਤੌਰ 'ਤੇ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨਾਲ ਮੁਲਾਕਤ ਕਰਨਗੇ ਅਤੇ ਉਕਤ ਮੰਗਾਂ ਦੇ ਹੱਲ ਲਈ ਅਪੀਲ ਕਰਨਗੇ।