ਪੰਜਾਬ

punjab

ETV Bharat / state

ਸੂਬੇ ਚ ਲੁਟੇਰੇ ਬੇਖੌਫ, ਅੰਮ੍ਰਿਤਸਰ ਚ ਹਥਿਆਰਾਂ ਦੀ ਨੋਕ ‘ਤੇ ਵੱਡੀ ਲੁੱਟ - ਹਥਿਆਰਾਂ ਦੀ ਨੋਕ ਤੇ

ਪੰਜਾਬ ਚ ਲੁੱਟ ਖੋਹ ਤੇ ਚੋਰੀ ਦੀਆਂ ਘਟਨਾਵਾਂ(Incidents of looting and theft) ਵਧਦੀਆਂ ਜਾ ਰਹੀਆਂ ਹਨ।ਗੁਰੂ ਕੀ ਨਗਰੀ ਅੰਮ੍ਰਿਤਸਰ ਚ ਕੁਝ ਲੁਟੇਰਿਆਂ ਨੇ ਇੱਕ ਫਾਇਨਾਂਸ ਕੰਪਨੀ ਦੇ ਮੁਲਾਜ਼ਮ ਨੂੰ ਆਪਣੀ ਲੁੱਟ(loot) ਦਾ ਸ਼ਿਕਾਰ ਬਣਾਇਆ ਹੈ ਤੇ ਉਸ ਤੋਂ 5 ਲੱਖ ਰੁਪਏ ਦੀ ਲੁੱਟ ਕੀਤੀ ਗਈ ਹੈ।

Fearless looters:ਸੂਬੇ ਚ ਲੁਟੇਰੇ ਬੇਖੌਫ, ਅੰਮ੍ਰਿਤਸਰ ਚ ਹਥਿਆਰਾਂ ਦੀ ਨੋਕ ‘ਤੇ ਵੱਡੀ ਲੁੱਟ
Fearless looters:ਸੂਬੇ ਚ ਲੁਟੇਰੇ ਬੇਖੌਫ, ਅੰਮ੍ਰਿਤਸਰ ਚ ਹਥਿਆਰਾਂ ਦੀ ਨੋਕ ‘ਤੇ ਵੱਡੀ ਲੁੱਟ

By

Published : May 31, 2021, 7:09 PM IST

ਅੰਮ੍ਰਿਤਸਰ :ਜੰਡਿਆਲਾ ਗੁਰੂ ਵਿਚ ਉਸ ਵੇਲੇ ਵੱਡਾ ਹਾਦਸਾ ਹੋਇਆ ਜਦੋਂ ਕੁਝ ਲੁਟੇਰਿਆਂ ਨੇ ਇਕ ਫਾਇਨਾਂਸ ਕੰਪਨੀ ‘ਚ ਕੰਮ ਕਰਨ ਵਾਲੇ ਨੌਜਵਾਨ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਹੈ।ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ਤੇ ‘ਤੇ ਪੰਜ ਲੱਖ ਰੁਪਏ ਦੀ ਲੁੱਟ ਕੀਤੀ ਗਈ ਹੈ ।ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ।

Fearless looters:ਸੂਬੇ ਚ ਲੁਟੇਰੇ ਬੇਖੌਫ, ਅੰਮ੍ਰਿਤਸਰ ਚ ਹਥਿਆਰਾਂ ਦੀ ਨੋਕ ‘ਤੇ ਵੱਡੀ ਲੁੱਟ

ਉੱਥੇ ਹੀ ਇਹ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ(CCTV) ਵਿੱਚ ਕੈਦ ਹੋ ਗਈ ਅਤੇ ਪੁਲਿਸ(POLICE) ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਦੂਸਰੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇਕ ਫਾਇਨਾਂਸ ਕੰਪਨੀ ਦੇ ਵਰਕਰ ਨੂੰ ਪਿਸਤੌਲ ਦੀ ਨੋਕ ਤੇ ਦੋ ਨੌਜਵਾਨਾਂ ਵੱਲੋਂ ਲੁੱਟਿਆ ਗਿਆ ਹੈ।

ਉੱਥੇ ਹੀ ਉਨ੍ਹਾਂ ਨੇ ਦੱਸਿਆ ਕਿ ਉਹ ਮੌਕੇ ‘ਤੇ ਪਹੁੰਚੇ ਹਨ ਅਤੇ ਸੀਸੀਟੀਵੀ ਕੈਮਰੇ(CCTV) ਖੰਗਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਸੀਸੀਟੀਵੀ ਵਿਚ ਸਾਫ ਤੌਰ ‘ਤੇ ਵੇਖਿਆ ਜਾ ਰਿਹਾ ਹੈ ਕਿ ਦੋ ਨੌਜਵਾਨਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਜੋ ਕਿ ਮੋਟਰਸਾਇਕਲ ‘ਤੇ ਸਵਾਰ ਹੋ ਕੇ ਆਏ ਸਨ ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ।

ਇਹ ਵੀ ਪੜੋ:ਪੰਜਾਬ 'ਚ ਅਗਲੇ ਕੁਝ ਦਿਨ ਗਰਮੀ ਤੋਂ ਮਿਲ ਸਕਦੀ ਹੈ ਰਾਹਤ

ABOUT THE AUTHOR

...view details