ਅੰਮ੍ਰਿਤਸਰ: ਬੀਤੇ ਦਿਨ ਸਮਾਜਸੇਵੀ ਮਨਦੀਪ ਸਿੰਘ ਮੰਨਾ ਵੱਲੋਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੂੰ ਕਰੀਬ 15 ਹਜ਼ਾਰ ਮਾਸਕ ਦਿਤੇ ਗਏ। ਇਸ ਮੌਕੇ ਉਨ੍ਹਾਂ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੂੰ ਬੇਨਤੀ ਕੀਤੀ ਗਈ ਕਿ ਜਿਹੜੇ ਲੋਕ ਮਾਸਕ ਨਹੀਂ ਖ਼ਰੀਦ ਸਕਦੇ ਜਾਂ ਮਾਸਕ ਨਹੀਂ ਪਾਉਂਦੇ ਉਨ੍ਹਾਂ ਦੇ ਚਲਾਨ ਨਾ ਕੱਟੇ ਜਾਣ ਉਹਨਾਂ ਨੂੰ ਬਲਕਿ ਮਾਸਕ ਦਿਤੇ ਜਾਣ।
ਸਮਾਜਸੇਵੀ ਮਨਦੀਪ ਸਿੰਘ ਮੰਨਾ ਵੱਲੋਂ ਅੰਮ੍ਰਿਤਸਰ ਪੁਲਿਸ ਨੂੰ ਦਿੱਤੇ ਗਏ 15 ਹਜ਼ਾਰ ਮਾਸਕ
ਬੀਤੇ ਦਿਨ ਸਮਾਜਸੇਵੀ ਮਨਦੀਪ ਸਿੰਘ ਮੰਨਾ ਵੱਲੋਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੂੰ ਕਰੀਬ 15 ਹਜ਼ਾਰ ਮਾਸਕ ਦਿਤੇ ਗਏ।
ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਦੀਪ ਸਿੰਘ ਮੰਨਾ ਨੇ ਦੱਸਿਆ ਕਿ ਹਾਲਾਂਕਿ ਅਜੇ ਤਕ ਅੰਮ੍ਰਿਤਸਰ ਪੁਲਿਸ ਵਲੋਂ ਮਾਸਕ ਨਾ ਪਾਉਣ ’ਤੇ ਕਿਸੇ ਦਾ ਵੀ ਚਲਾਨ ਨਹੀਂ ਕੀਤਾ ਗਿਆ। ਪਰ ਉਨ੍ਹਾਂ ਇਸ ਮੌਕੇ ਅੰਮ੍ਰਿਤਸਰ ਪੁਲਿਸ ਨੂੰ ਬੇਨਤੀ ਕੀਤੀ ਕਿ ਕੁਝ ਲੋਕ ਮਾਸਕ ਨਹੀਂ ਖ਼ਰੀਦ ਸਕਦੇ ਤਾਂ ਮਾਸਕ ਨਾ ਪਹਿਨਣ ’ਤੇ ਇੱਕ ਹਜ਼ਾਰ ਰੁਪਏ ਦਾ ਚਲਾਨ ਜੋ ਪੁਲਸ ਵੱਲੋਂ ਰੱਖਿਆ ਗਿਆ ਹੈ, ਉਨ੍ਹਾਂ ਦਾ ਚਲਾਨ ਨਾ ਕਰਕੇ ਬਲਕਿ ਮਾਸਕ ਦਿੱਤਾ ਜਾਵੇ।
ਉੱਥੇ ਹੀ ਪੁਲਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਲੋਕਾਂ ਨੂੰ ਜਾਗਰੂਕ ਕਰਨ ਲਈ ਪੁਲਸ ਨੇ ਲੋਕਲ ਮਨਿਸਟਰ ਨੂੰ ਵੀ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ ਮਾਸਕ ਦਿੱਤੇ ਕਰਵਾਏਗੀ ਜਿਸ ਦੇ ਚਲਦੇ ਮੈਡੀਕਲ ਕਾਲਜ ਵੱਲੋਂ ਪੁਲਿਸ ਵਿਭਾਗ ਨੂੰ 20 ਹਜ਼ਾਰ ਮਾਸਕ ਮਿਲੇ ਹਨ। ਉਨ੍ਹਾਂ ਦੱਸਿਆ ਕਿ ਸਮਾਜਸੇਵੀ ਮਨਦੀਪ ਸਿੰਘ ਮੰਨਾ ਤੇ ਸੁਖਅਮ੍ਰਿਤ ਵੱਲੋਂ ਵੀ ਉਨ੍ਹਾਂ ਨੂੰ 15 ਹਜ਼ਾਰ ਦੇ ਕਰੀਬ ਮਾਸਕ ਦਿਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕਰਨ ਲਈ ਵਚਨਬੱਧ ਹਾਂ।