ਪੰਜਾਬ

punjab

ETV Bharat / state

ਫਾਈਨੈਂਸਰ ਨੇ ਆਪਣੀ ਪਤਨੀ ਤੇ 5 ਸਾਲਾਂ ਬੱਚੇ ਦਾ ਕੀਤਾ ਕਤਲ - Amritsar news

ਅੰਮ੍ਰਿਤਸਰ ਦੇ ਇਲਾਕਾ ਗੁਰੂ ਤੇਗ ਬਹਾਦਰ ਨਗਰ 'ਚ ਫਾਇਨੈਂਸਰ ਨੇ ਆਪਣੀ ਪਤਨੀ ਤੇ 5 ਸਾਲਾਂ ਬੱਚੇ ਨੂੰ ਮਾਰ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਨੇ ਸੁਸਾਇਡ ਨੋਟ ਛੱਡ ਕੇ ਖੁਦਕੁਸ਼ੀ ਕਰ ਲਈ।

Financer Murdered, Amritsar Crime
ਅੰਮ੍ਰਿਤਸਰ

By

Published : Feb 2, 2021, 2:07 PM IST

ਅੰਮ੍ਰਿਤਸਰ: ਗੁਰੂ ਤੇਗ ਬਹਾਦਰ ਨਗਰ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ 'ਤੇ 5 ਸਾਲਾਂ ਪੁੱਤਰ ਦਾ ਕਤਲ ਕਰ ਦਿੱਤਾ। ਮਾਮਲੇ ਦੀ ਜਾਂਚ ਕਰਨ ਵਾਲੇ ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਫਾਈਨੈਂਸ ਦਾ ਕੰਮ ਕਰਨ ਵਾਲੇ ਬਿਕਰਮਜੀਤ ਸਿੰਘ ਕੁਝ ਸਮੇਂ ਤੋਂ ਪਰੇਸ਼ਾਨ ਚੱਲ ਰਿਹਾ ਸੀ ਜਿਸ ਦੇ ਚੱਲਦਿਆਂ ਉਸ ਨੇ ਆਪਣੀ ਪਤਨੀ ਅਤੇ ਪੁੱਤਰ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਆਪ ਵੀ ਖੁਦਕੁਸ਼ੀ ਕਰ ਲਈ।

ਅੰਮ੍ਰਿਤਸਰ

ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੇ ਆਪਣੀ ਲਾਇਸੈਂਸੀ ਪਿਸਤੌਲ ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਕਰਮਜੀਤ ਸਿੰਘ ਇਕ ਫਾਈਨੈਂਸਰ ਸੀ ਅਤੇ ਉਸ ਨੇ ਆਪਣਾ ਪੈਸਾ ਮਾਰਕੀਟ ਵਿੱਚ ਦੇ ਦਿੱਤਾ ਸੀ।

ਪੁਲਿਸ ਨੂੰ ਮੌਕੇ ਤੋਂ ਇੱਕ ਸੁਸਾਇਡ ਨੋਟ ਵੀ ਬਰਾਮਦ ਹੋਇਆ ਜਿਸ ਵਿੱਚ ਕਿਹਾ ਗਿਆ ਹੈ ਕਿ ਉਹ ਆਪਣੀ ਮੌਤ ਲਈ ਖੁਦ ਜ਼ਿੰਮੇਵਾਰ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਜਿਸ ਤੋਂ ਬਾਅਦ ਉਹ ਮ੍ਰਿਤਕ ਦੇ ਘਰ ਪਹੁੰਚੇ, ਪਰ ਜਦੋਂ ਆ ਕੇ ਵੇਖਿਆ ਤਾਂ, ਤਿੰਨੋ ਮਰ ਚੁੱਕੇ ਸੀ। ਮ੍ਰਿਤਕ ਦੇ ਜੀਜੇ ਨੇ ਦੱਸਿਆ ਕਿ ਵਿਕਰਮਜੀਤ ਨੇ ਬਾਜ਼ਾਰ ਤੋਂ ਪੈਸੇ ਲੈਣੇ ਸੀ। ਇਸ ਤੋਂ ਵੱਧ ਉਨ੍ਹਾਂ ਨੂੰ ਕੁਝ ਪਤਾ ਨਹੀਂ ਹੈ।

ਉਕਤ ਪੁਲਿਸ ਨੇ ਸੁਸਾਈਡ ਨੋਟ ਨੂੰ ਕਬਜ਼ੇ ਵਿੱਚ ਲੈ ਕੇ ਖੁਦਕੁਸ਼ੀ ਅਤੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details