ਅੰਮ੍ਰਿਤਸਰ: ਵਿਧਾਨ ਸਭਾ ਚੋਣਾਂ 2022 ਦੇ ਤਹਿਤ ਜ਼ਿਲ੍ਹੇ ਭਰ ਦੇ ਨਵੇਂ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਜਿਲ੍ਹੇ ਦੇ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਮੁਹਿੰਮ ਪ੍ਰਾਜੈਕਟ ਸਨਮਾਨ ਤਹਿਤ ਇੱਕ ਪ੍ਰੋਗਰਾਮ ਉਲੀਕਿਆ ਗਿਆ। ਜਿਸ ਤਹਿਤ ਨਵੇਂ ਵੋਟਰਾਂ ਅਤੇ ਬਜੁਰਗਾਂ ਨੂੰ ਵਿਸ਼ੇਸ਼ ਸੁਵਿਧਾਵਾਂ ਅਤੇ ਸਨਾਮਨ ਦਿੱਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜ਼ਿਲ੍ਹਾ ਭਾਸ਼ਾ ਅਫ਼ਸਰ ਮੈਡਮ ਹਰਮੇਸ਼ ਕੌਰ ਯੋਧੇ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਚਲਾਈ ਪ੍ਰੋਜੈਕਟ ਸਨਮਾਨ ਮੁਹਿੰਮ ਤਹਿਤ ਬੂਥਾਂ ਦੇ ਤੌਰ ਤੇ ਚੋਣ ਮਿੱਤਰਾਂ ਨੂੰ ਨਿਯੁਕਤ ਕੀਤਾ ਗਿਆ।
ਜਾਣੋ ਨਵੇਂ ਵੋਟਰਾਂ ਨੂੰ ਪਹਿਲੀ ਵਾਰ ਵੋਟ ਪਾਉਣ ਤੇ ਕੀ ਤੋਹਫੇ ਮਿਲੇ ਉਨ੍ਹਾਂ ਦੀ ਇਸ ਮਦਦ ਨਾਲ ਵਿਸ਼ੇਸ਼ ਮੁਹਿੰਮ ਤਹਿਤ ਨਵੇਂ ਵੋਟਰਾਂ ਨੂੰ ਆਪਣੇ ਨਾਲ ਜੋੜਿਆ ਗਿਆ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਵੋਟ ਪਾਉਣ ਆਏ ਯੂਥ ਨੂੰ ਉਤਸ਼ਾਹਿਤ ਕਰਨ ਲਈ ਵੋਟ ਪਾਉਣ ਮੌਕੇ ਸਨਮਾਨ ਪੱਤਰ ਟੀ ਸ਼ਰਟ, ਫੁੱਲਾਂ ਅਤੇ ਬੈਚ ਆਦਿ ਗਤੀਵਿਧੀਆਂ ਕਰਨ ਤੋਂ ਇਲਾਵਾ ਸੀਨੀਅਰ ਸਿਟੀਜਨਾਂ ਨੂੰ ਵੋਟ ਪਾਉਣ ਮੌਕੇ ਚੋਣ ਅਫਸਰਾਂ ਵਲੋ ਆਉਣ ਜਾਣ ਲਈ ਵਿਸ਼ੇਸ਼ ਵਾਹਨ ਦੀ ਮਦਦ ਕੀਤੀ ਗਈ ਹੈ।
ਇਹ ਵੀ ਪੜ੍ਹੋ:-2017 ਵਿਧਾਨਸਭਾ ਦੇ ਮੁਕਾਬਲੇ ਇਸ ਵਾਰ ਦਾ ਵੋਟ ਫੀਸਦ ਕਾਫੀ ਘੱਟ, ਜਾਣੋ ਕਿਹੜੇ ਜ਼ਿਲ੍ਹੇ ’ਚ ਕਿੰਨਾ ਰਿਹਾ ਵੋਟ ਫੀਸਦ