ਅੰਮ੍ਰਿਤਸਰ: ਇੱਥੋਂ ਦੇ ਪਿੰਡ ਨਾਗ ਕਲਾਂ ਵਿਖੇ ਪਲਾਈਵੁੱਡ ਯੂਨਿਟ ਵਿੱਚ ਵੀਰਵਾਰ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਯੂਨਿਟ ਵਿੱਚ ਅੱਗ ਲੱਗਣ ਨਾਲ ਲੱਖਾਂ ਦਾ ਮਾਲ ਸੜ ਕੇ ਸੁਆਹ ਹੋ ਗਿਆ ਹੈ ਤੇ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਅੰਮ੍ਰਿਤਸਰ ਦੀ ਪਲਾਈਵੁੱਡ ਫੈਕਟਰੀ 'ਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜਕੇ ਸੁਆਹ - ਪਲਾਈਵੁੱਡ ਯੁਨਿਟ ਦੇ ਮਾਲਕ ਰਿਤੇਸ਼ ਅਗਰਵਾਲ
ਪਿੰਡ ਨਾਗ ਕਲਾਂ ਵਿਖੇ ਪਲਾਈਵੁੱਡ ਯੂਨਿਟ ਵਿੱਚ ਵੀਕਵਾਰ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਯੂਨਿਟ ਵਿੱਚ ਅੱਗ ਲੱਗਣ ਨਾਲ ਲੱਖਾਂ ਦਾ ਮਾਲ ਸੜ ਕੇ ਸੁਆਹ ਹੋ ਗਿਆ ਹੈ ਅਤੇ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਪਲਾਈਵੁੱਡ ਯੂਨਿਟ ਦੇ ਮਾਲਕ ਰਿਤੇਸ਼ ਅਗਰਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਵੀਰਵਾਰ ਸਵੇਰੇ 4.00 ਵਜੇ ਦੇ ਕਰੀਬ ਯੂਨਿਟ ਦੇ ਵਰਕਰਾਂ ਤੋਂ ਸੂਚਨਾ ਮਿਲੀ ਸੀ ਕਿ ਫੈਕਟਰੀ ਵਿੱਚ ਅੱਗ ਲੱਗੀ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਦਮਕਲ ਵਿਭਾਗ ਨੂੰ ਸੂਚਨਾ ਦਿੱਤੀ ਅਤੇ ਦਮਕਲ ਵਿਭਾਗ ਨੇ ਮੌਕੇ ਉੱਤੇ ਪਹੁੰਚ ਕੇ ਅੱਗ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਨਾਲ ਉਨ੍ਹਾਂ ਦਾ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਫੈਕਟਰੀ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਕੁੱਝ ਪਤਾ ਨਹੀਂ ਲੱਗ ਸਕਿਆ ਹੈ।
ਦਮਕਲ ਵਿਭਾਗ ਦੇ ਅਧਿਕਾਰੀ ਦਿਲਬਾਗ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਯੂਨਿਟ ਵਿੱਚ ਅੱਗ ਲੱਗ ਗਈ ਹੈ। ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ਉੱਤੇ ਉਹ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਲੈ ਕੇ ਘਟਨਾ ਵਾਲੀ ਥਾਂ ਉੱਤੇ ਪਹੁੰਚੇ। ਉਨ੍ਹਾਂ ਕਿਹਾ ਕਿ ਯੂਨਿਟ ਵਿੱਚ ਅੱਗ ਬਹੁਤ ਭਿਆਨਕ ਲੱਗੀ ਹੋਈ ਸੀ ਜਿਸ ਨੂੰ ਕਾਬੂ ਕਰਨ ਲਈ ਉਨ੍ਹਾਂ 1 ਹੋਰ ਫਾਇਰ ਬ੍ਰਿਗੇਡ ਦੀ ਗੱਡੀ ਮੰਗਵਾਈ ਅਤੇ ਫਿਰ ਅੱਗ ਨੂੰ ਕਾਬੂ ਕੀਤਾ ਗਿਆ।