ਅੰਮ੍ਰਿਤਸਰ: ਸ਼ਹਿਰ ਦੇ ਚਮਰੰਗ ਰੋਡ ਸਥਿਤ ਝੁੱਗੀਆਂ 'ਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਅੱਗ ਨੇ 80 ਤੋਂ 90 ਪਰਿਵਾਰਾਂ ਦੀਆਂ ਝੁੱਗੀਆਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।
ਅੰਮ੍ਰਿਤਸਰ 'ਚ ਲੱਗੀ ਭਿਆਨਕ ਅੱਗ, 40 ਤੋਂ ਵੱਧ ਝੁੱਗੀਆਂ ਸੜ ਕੇ ਸੁਆਹ - online punjabi news
ਅੰਮ੍ਰਿਤਸਰ ਦੇ ਚਮਰੰਗ ਰੋਡ ਸਥਿਤ ਝੁੱਗੀਆਂ 'ਚ ਅਚਾਨਕ ਅੱਗ ਲੱਗ ਗਈ। ਅੱਗ ਨੇ 40 ਤੋਂ ਵੱਧ ਝੁੱਗੀਆਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।
ਝੁੱਗੀਆਂ ਵਿੱਚ ਲੱਗੀ ਅੱਗ
ਸਥਾਨਕ ਲੋਕਾਂ ਮੁਤਾਬਕ ਉਨ੍ਹਾਂ ਦਾ ਝੁੱਗੀਆਂ 'ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਫਿਲਹਾਲ ਕਿਸੇ ਵੀ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਮੌਕੇ ਤੇ ਪਹੁੰਚੇ ਪ੍ਰਸ਼ਾਸਨ ਦੇ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੀੜਤਾਂ ਦੇ ਰਹਿਣ ਲਈ ਪ੍ਰਬੰਧ ਕੀਤਾ ਜਾਵੇਗਾ।
Last Updated : Jun 27, 2019, 8:42 PM IST