ਅੰਮ੍ਰਿਤਸਰ: ਪਿੰਡ ਮਲਕਪੁਰਾ ਵਿੱਚ ਪਿਛਲੇ 2 ਦਿਨਾਂ ਤੋਂ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ 7 ਏਕੜ ਵਿੱਚ ਬਣੇ ਇਸ ਡੰਪ ਵਿੱਚ ਫ਼ੈਕਟਰੀਆਂ ਦਾ ਕੂੜਾ-ਕਰਕਟ ਸੁੱਟਿਆ ਜਾਂਦਾ ਹੈ ਜਿਸ ਵਿੱਚ ਪਲਾਸਟਿਕ ਆਦਿ ਹੁੰਦਾ ਹੈ।
ਕੂੜੇ ਦੇ ਡੰਪ ਨੂੰ 2 ਦਿਨਾਂ ਤੋਂ ਲੱਗੀ ਅੱਗ, ਲੋਕ ਹੋ ਰਹੇ ਹਨ ਪਰੇਸ਼ਾਨ
ਅੰਮ੍ਰਿਤਸਰ ਦੇ ਪਿੰਡ ਮਲਕਪੁਰਾ ਵਿੱਚ ਪਿਛਲੇ 2 ਦਿਨਾਂ ਤੋਂ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ 7 ਏਕੜ ਵਿੱਚ ਬਣੇ ਇਸ ਡੰਪ ਵਿੱਚ ਫ਼ੈਕਟਰੀਆਂ ਦਾ ਕੂੜਾ-ਕਰਕਟ ਸੁੱਟਿਆ ਜਾਂਦਾ ਹੈ ਜਿਸ ਵਿੱਚ ਪਲਾਸਟਿਕ ਆਦਿ ਹੁੰਦਾ ਹੈ।
ਇਸ ਬਾਰੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ 2 ਦਿਨਾਂ ਤੋਂ ਅੱਗ ਲੱਗੀ ਹੋਈ ਹੈ ਤੇ ਅੱਗ ਬੁਝਾਉਣ ਲਈ ਕੋਈ ਨਹੀਂ ਪਹੁੰਚਿਆ ਜਿਸ ਕਰਕੇ ਅੱਗ ਫ਼ੈਲਦੀ ਜਾ ਰਹੀ ਹੈ। ਇਸ ਦੇ ਚਲਦਿਆਂ ਨੇੜਲੇ ਪਿੰਡਾ ਦੇ ਲੋਕਾਂ ਨੂੰ ਰਹਿਣ ਵਿੱਚ ਕਾਫ਼ੀ ਮੁਸ਼ਕਿਲ ਹੋ ਰਹੀ ਹੈ ਤੇ ਲੋਕ ਘਰ ਛੱਡ ਕੇ ਜਾ ਰਹੇ ਹਨ। ਇਸ ਬਾਰੇ ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਇਹ ਅੱਗ ਠੇਕੇਦਾਰਾਂ ਵੱਲੋਂ ਲਾਈ ਗਈ ਹੈ ਜਿਹੜੇ ਕੂੜਾ ਕਰਕੱਟ ਸੁੱਟਦੇ ਹਨ।
ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਕੋਈ ਸਾਰ ਨਹੀਂ ਲਈ ਗਈ ਹੈ।ਉੱਥੇ ਹੀ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਅੱਗ ਕੂੜੇ ਦੇ ਡੰਪ ਨੂੰ ਲੱਗੀ ਹੈ ਤੇ ਅੱਗ ਕਿਸੇ ਨੇ ਨਹੀਂ ਲਾਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ।